Apr 11, 2020 12:34 AM -

ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ, 22,000 ਦੇ ਪਾਰ ਪਹੁੰਚਗਏ ਹਨ।
ਪੀੜਤ ਲੋਕਾਂ ਦੀ ਗਿਣਤੀ 22,147 ਹੋ ਗਈ ਹੈ।
ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 6,237 ਤਕ ਪਹੁੰਚ ਗਈ ਹੈ।
ਬੀ.ਸੀ. 'ਚ ਪੀੜਤਾਂ ਦੀ ਗਿਣਤੀ 1,410 ਹੋ ਚੁੱਕੀ ਹੈ।
ਬੀ.ਸੀ. 'ਚ ਇਸ ਵਾਇਰਸ ਕਾਰਨ 55 ਲੋਕਾਂ ਦੀ ਜਾਨ ਵੀ ਚਲੀ ਗਈ ਹੈ।
ਸ਼ੁੱਕਰਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 11,677 ਹੋ ਗਈ ਹੈ।
ਇਸਤੋਂ ਅਲਾਵਾ ਐਲਬਰਟਾ 'ਚ 1,500, ਸਸਕੈਚਵਿਨ ਵਿੱਚ 284, ਮੈਨੀਟੋਬਾ 'ਚ 230, ਨਿਊ ਬਰੰਸਵਿਕ 'ਚ 112, ਨੋਵਾ ਸਕੌਸ਼ੀਆ 'ਚ 407, ਪੀ.ਈ.ਆਈ. 'ਚ 25, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 239 ਮਾਮਲੇ ਸਾਹਮਣੇ ਆ ਚੁੱਕੇ ਹਨ।
ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਹਨ।
ਜਦਕਿ ਚੰਗੀ ਖਬਰ ਇਹ ਹੈ ਕਿ, ਹੁਣ ਤਕ 5,900 ਤੋਂ ਵਧੇਰੇ ਲੋਕਾਂ ਦੇ ਇਸ ਵਾਇਰਸ ਤੋਂ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।
ਦੇਸ਼ ਵਿੱਚ ਕੁਲ 569 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।




