19.03C Vancouver
ADS

May 9, 2020 12:21 AM -

ਪੰਜਾਬ ਸਰਕਾਰ ਨੇ 10ਵੀਂ ਦੀ ਪ੍ਰੀਖਿਆ ਕੀਤੀ ਰੱਦ, ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦੀ ਨਵੀਂ ਵਿਓਂਤ

Share On
covid-19-punjab-govt-cancels-class-10th-exams-new-strategy-to-promote-students
In view of the COVID-19 situation in the state, Punjab government has canceled the class 10th exams saying that students will be promoted based on their performance in pre-Board exams.Photo-ANI

ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 5ਵੀਂ ਤੋਂ 10ਵੀਂ ਦੇ ਵਿਦਿਆਰਥੀਆਂ ਨੂੰ ਅਗਲੀ ਕਲਾਸ ‘ਚ ਪ੍ਰਮੋਟ ਕਰਨਗੇ।

ਕੋਵਿਡ-19 ਕਾਰਨ ਬਣੇ ਹਾਲਾਤਾਂ ਦੇ ਕਾਰਨ ਪੰਜਾਬ ਵਿਚ 10ਵੀਂ ਕਲਾਸ ਦੀ ਪ੍ਰਿਖਿਆ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ PSEB ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਸੇ ਪ੍ਰਿਖਿਆ 'ਚ ਨਹੀਂ ਬਿਠਾਇਆ ਜਾਵੇਗਾ।

ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਰੀ-ਬੋਰਡ ਪ੍ਰਿਖਿਆ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਜਮਾਤ 'ਚ ਪ੍ਰਮੋਟ ਕੀਤਾ ਜਾਵੇਗਾ।"

ਸੂਬਾ ਸਰਕਾਰ ਨੇ 5ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਪ੍ਰਮੋਟ ਕਰਨ ਦਾ ਫੈਸਲਾ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਫੈਸਲੇ ਕੋਵਿਡ-19 ਕਾਰਨ ਬਣੇ ਹਾਲਾਤਾਂ ਕਾਰਨ ਲਏ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਟਵਿੱਟਰ ‘ਤੇ ਇਹ ਐਲਾਨ ਕੀਤਾ।

ਮੀਟਿੰਗ ਇੱਕ ਵੀਡੀਓ ਲਿੰਕ ਰਾਹੀਂ ਕੀਤੀ ਗਈ। ਇਸਤੋਂ ਪਹਿਲਾਂ ਗੁਜਰਾਤ 'ਚ ਵੀ ਅਜਿਹਾ ਫੈਸਲਾ ਲਿਆ ਗਿਆ ਸੀ।

ਹਾਲਾਂਕਿ ਕੇਂਦਰ ਸਰਕਾਰ ਨੇ 10ਵੀਂ ਅਤੇ 12ਵੀਂ ਦੀ ਪ੍ਰਿਖਿਆ ਲਈ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।

ਸੀ.ਬੀ.ਐਸ.ਈ. ਦੀਆਂ ਪ੍ਰੀਖਿਆਵਾਂ ਜੁਲਾਈ 1 ਤੋਂ ਜੁਲਾਈ 15 ਵਿਚਾਲੇ ਹੋਣਗੀਆਂ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link