12.25C Vancouver
ADS

Apr 9, 2021 8:28 PM -

ਐਲੀਜੀਬਲ ਕਸਟਮਰਸ ਤੱਕ ਅਪ੍ਰੈਲ ਦੇ ਅੰਤ ਤੱਕ ਪਹੁੰਚ ਰਹੇ ਆਈ.ਸੀ.ਬੀ.ਸੀ. ਰਿਬੇਟ ਚੈੱਕ

Share On
covid-19-rebate-cheques-reaching-by-end-of-april
ICBC is on track to mail out all 2.86 million cheques by the end of this month to customers eligible for a share of $600 million in COVID-19-related rebates. (Photo - ICBC/Twitter)

ਆਈ.ਸੀ.ਬੀ.ਸੀ. ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਮਹੀਨੇ ਦੇ ਅੰਤ ਤਕ 2.86 ਮਿਲੀਅਨ ਕੋਵਿਡ-19 ਸੰਬੰਧੀ ਰਿਬੇਟ ਚੈੱਕ, ਸਾਰੇ ਐਲੀਜੀਬਲ ਕਸਟਮਰਸ ਤਕ ਪਹੁੰਚਾ ਦਿੱਤੇ ਜਾਣਗੇ।

ਇਸ ਦੌਰਾਨ ਕੁਲ $600 ਮਿਲੀਅਨ ਦੀ ਰਾਸ਼ੀ ਦੇ ਚੈੱਕ ਪ੍ਰਦਾਨ ਕੀਤੇ ਜਾ ਰਹੇ ਹਨ।

ਆਈ.ਸੀ.ਬੀ.ਸੀ. ਵੱਲੋਂ ਚੈੱਕ ਵੰਢੇ ਜਾਣ ਦੀ ਪ੍ਰੀਕਿਰਿਆ 2 ਹਫ਼ਤੇ ਤੋਂ ਸ਼ੁਰੂ ਹੋ ਚੁੱਕੀ ਹੈ।

ਵੀਰਵਾਰ ਤਕ 940,000 ਚੈੱਕ ਭੇਜੇ ਜਾ ਚੁੱਕੇ ਹਨ।

ਯਾਦ ਰਹੇ ਇਹਨਾਂ ਚੈੱਕਾਂ ਦੀ ਵੰਢ 'ਚ ਉਸ ਵੇਲੇ ਅੜਿੱਕਾ ਲੱਗਿਆ ਸੀ ਜਦ ਇੱਕ ਸਾਈਬਰ ਹਮਲਾ ਵਾਪਰ ਗਿਆ ਸੀ।

ਹਾਲਾਂਕਿ ਜਾਂਚ ਦੌਰਾਨ ਪਤਾ ਲੱਗਿਆ ਸੀ ਕਿ ਇਸ ਸਾਈਬਰ ਹਮਲੇ ਕਾਰਨ ਕਿਸੇ ਆਈ.ਸੀ.ਬੀ.ਸੀ. ਕਸਟਮਰ ਦੀ ਜਾਣਕਾਰੀ ਹਾਸਿਲ ਨਹੀਂ ਕੀਤੀ ਜਾ ਸਕੀ ਸੀ।

Latest news

abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
conservative-larry-brock-resigns-from-house-of-commons
Punjabi

ਕੰਜ਼ਰਵੇਟਿਵ ਆਗੂ ਲੈਰੀ ਬਰੌਕ ਨੇ ਹਾਊਸ ਆਫ ਕਾਮਨਜ਼ ਤੋਂ ਦਿੱਤਾ ਅਸਤੀਫ਼ਾ

ਕੰਜ਼ਰਵੇਟਿਵ ਪਾਰਟੀ ਦੇ ਆਗੂ ਲੈਰੀ ਬ੍ਰੌਕ ਨੇ ਹਾਊਸ ਔਫ ਕਾਮਨਜ਼ ਤੋਂ ਅਧਿਕਾਰਤ ਤੌਰ 'ਤੇ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨਾਲ ਓਨਟਾਰੀਓ ਦੀ ਬ੍ਰਾਂਟਫੋਰਡ-ਬ੍ਰਾਂਟ ਸਾਊਥ ਦੇ ਐਮ.ਪੀ. ਵਜੋਂ ਉਨ੍ਹਾਂ ਦਾ ਪੰਜ ਸਾਲਾਂ ਦਾ ਸਿਆਸੀ ਸਫਰ ਖ਼ਤਮ ਹੋ ਗਿਆ ਹੈ। ਲੈਰੀ ਬ੍ਰੌਕ ਨੇ ਪਿਛਲੇ ਮਹੀਨੇ ਹੀ ਸੰਸਦ ਮੈਂਬਰ ਦਾ ਅਹੁਦਾ ਛੱਡਣ ਦੀਆਂ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕਰ ਦਿੱਤਾ ਸੀ, ਜਿੱਥੇ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਉਹ ਫਿਰ ਵਕੀਲ ਦੇ ਪੇਸ਼ੇ ਵਿਚ ਪਰਤ ਰਹੇ ਹਨ।
calgary-youtuber-accused-of-threatening-pm-mark-carney-to-appear-in-court-again
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਕੈਲਗਰੀ ਯੂਟਿਊਬਰ ਅੱਜ ਮੁੜ ਅਦਾਲਤ ’ਚ ਪੇਸ਼

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਕੈਲਗਰੀ ਦੇ ਯੂਟਿਊਬਰ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅਦਾਲਤ ਨੇ ਜੈਮੀ ਡਾ ਕੋਸਟਾ ਦੀ ਜ਼ਮਾਨਤ ਰੱਦ ਕਰਦਿਆਂ ਉਸ ਨੂੰ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ ਸੀ, ਅਤੇ ਉਹ ਫਿਲਹਾਲ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਹੈ।
carney-to-address-liberal-caucus-ahead-of-fall-parliamentary-session
Punjabi

ਪੀ.ਐਮ.ਕਾਰਨੀ ਅੱਜ ਲਿਬਰਲ ਕਾਕਸ ਨੂੰ ਕਰਨਗੇ ਸੰਬੋਧਨ, ਫਾਲ ਸੈਸ਼ਨ ਤੋਂ ਪਹਿਲਾਂ ਹੋਵੇਗੀ ਅਹਿਮ ਬੈਠਕ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਔਟਵਾ ਵਿਖੇ ਆਪਣੀ ਲਿਬਰਲ ਕਾਕਸ ਦੀ ਬੈਠਕ ਨੂੰ ਸੰਬੋਧਨ ਕਰਨ ਜਾ ਰਹੇ ਹਨ। ਇਹ ਅਹਿਮ ਬੈਠਕ ਸੋਮਵਾਰ ਤੋਂ ਸ਼ੁਰੂ ਹੋ ਰਹੇ ਹਾਊਸ ਔਫ ਕਾਮਨਜ਼ ਦੇ ਫਾਲ ਸੈਸ਼ਨ ਤੋਂ ਠੀਕ ਪਹਿਲਾਂ ਹੋ ਰਹੀ ਹੈ। ਇਸ ਸੈਸ਼ਨ ਵਿਚ ਲਿਬਰਲ ਸਰਕਾਰ ਦੇ ਮੁੱਖ ਬਿੱਲਾਂ ਵਿਚ ਬਾਲਣ ਆਬਕਾਰੀ ਟੈਕਸ ਦੀ ਵਧਾਈ ਗਈ ਛੋਟ ਨੂੰ ਲਾਗੂ ਕਰਨ ਸਬੰਧੀ ਕਾਨੂੰਨ ਵੀ ਸ਼ਾਮਲ ਹੋਵੇਗਾ, ਜਿਸ ਦਾ ਐਲਾਨ ਪ੍ਰਧਾਨ ਮੰਤਰੀ ਕਾਰਨੀ ਨੇ 2 ਸਤੰਬਰ ਨੂੰ ਕੀਤਾ ਸੀ। ਇਹ ਟੈਕਸ ਛੋਟ ਪਹਿਲਾਂ ਅਪ੍ਰੈਲ ਤੋਂ ਸਤੰਬਰ 2026 ਤੱਕ ਦਿੱਤੀ ਗਈ ਸੀ, ਜਿਸ ਨੂੰ ਹੁਣ ਵਧਾ ਕੇ ਜਨਵਰੀ 2027 ਤੱਕ ਲਿਜਾਣ ਦੀ ਯੋਜਨਾ ਹੈ।
kelowna-rcmp-investigate-highway-97-crash-after-motorcycle-catches-fire
Punjabi

ਕੇਲੋਨਾ ’ਚ ਕਾਰ ਤੇ ਮੋਟਰਸਾਈਕਲ ਦੀ ਟੱਕਰ, ਬਾਈਕ ਨੂੰ ਲੱਗੀ ਅੱਗ; ਹਾਈਵੇਅ 97 ਬੰਦ

ਕੇਲੋਨਾ ਆਰ.ਸੀ.ਐਮ.ਪੀ. ਵੱਲੋਂ ਹਾਈਵੇਅ 97 'ਤੇ ਹੋਏ ਇੱਕ ਸੜਕ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਮੋਟਰ ਬਾਈਕ ਨੂੰ ਅੱਗ ਲੱਗਣ ਕਾਰਨ ਰਿਕਟਰ ਸਟ੍ਰੀਟ ਅਤੇ ਗੋਰਡਨ ਡ੍ਰਾਈਵ ਵਿਚਕਾਰ ਹਾਈਵੇ ਨੂੰ ਦੋਵਾਂ ਪਾਸਿਆਂ ਤੋਂ ਬੰਦ ਕਰਨਾ ਪਿਆ। ਇਹ ਘਟਨਾ ਵੀਰਵਾਰ ਰਾਤ ਤਕਰੀਬਨ 10 ਵਜੇ ਈਥਲ ਸਟ੍ਰੀਟ ਨੇੜੇ ਵਾਪਰੀ, ਜਿੱਥੇ ਇੱਕ ਕਾਰ ਅਤੇ ਮੋਟਰ ਬਾਈਕ ਵਿਚਕਾਰ ਟੱਕਰ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link