17.54C Vancouver
ADS

Jan 8, 2021 4:00 AM -

ਬੀ.ਸੀ. 'ਚ ਕੋਵਿਡ-19 ਮਾਮਲਿਆਂ ਦੀ ਰਿਪੋਰਟਿੰਗ 'ਚ ਕੀਤਾ ਜਾ ਰਿਹਾ ਬਦਲਾਅ: ਡਾ. ਬੌਨੀ ਹੈਨਰੀ; ਸੂਬੇ 'ਚ ਜਾਰੀ ਪਬੰਦੀਆਂ ਨੂੰ 5 ਫਰਵਰੀ ਤੱਕ ਵਧਾਇਆ

Share On
covid-19-restrictions-extended-to-feb-5-in-b-c-to-hold-the-line
File - Dr. Bonnie Henry can be seen replying to questions during a news conference. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 761 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 8 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 56,015 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 970 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 6,349 ਤੱਕ ਪਹੁੰਚ ਗਏ ਹਨ।

ਕੁੱਲ 372 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 74 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਕੋਵਿਡ-19 ਮਾਮਲਿਆਂ ਦੀ ਰਿਪੋਰਟਿੰਗ 'ਚ ਕੀਤਾ ਜਾ ਰਿਹਾ ਬਦਲਾਅ

ਡਾ. ਬੌਨੀ ਹੈਨਰੀ ਨੇ ਦੱਸਿਆ ਹੈ ਕਿ, ਬੀ.ਸੀ. 'ਚ ਰਿਪੋਰਟ ਕੀਤੇ ਜਾਣ ਵਾਲੇ ਕੋਵਿਡ-19 ਮਾਮਲਿਆਂ ਦੀ ਰਿਪੋਰਟਿੰਗ 'ਚ ਹੁਣ ਕੁਝ ਬਦਲਾਅ ਕੀਤੇ ਜਾ ਰਹੇ ਹਨ।

ਵੀਰਵਾਰ ਦੇ ਮਾਮਲਿਆਂ ਦੀ ਜਾਣਕਾਰੀ ਦਿੰਦੇ ਹੋਏ ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਹੁਣ ਸਿਰਫ ਇੱਕੋ ਪੂਰੇ ਦਿਨ ਦੇ ਮਾਮਲੇ ਰਿਪੋਰਟ ਕੀਤੇ ਜਾਇਆ ਕਰਨਗੇ।

ਉਦਾਹਰਣ ਵਜੋਂ ਵੀਰਵਾਰ ਨੂੰ ਰਿਪੋਰਟ ਹੋਏ ਮਾਮਲੇ ਬੁੱਧਵਾਰ ਦੇ ਪੂਰੇ ਦਿਨ ਦੇ ਹੋਣਗੇ ਅਤੇ ਬੁੱਧਵਾਰ ਸਵੇਰ ਤੋਂ ਵੀਰਵਾਰ ਸਵੇਰ ਤੱਕ ਦੇ ਨਹੀਂ ਹੋਣਗੇ।

ਪਹਿਲਾਂ ਇਹ ਰਿਪੋਰਟਿੰਗ 24 ਘੰਟੇ ਦੇ ਗੇੜ ਦੀ ਹੁੰਦੀ ਸੀ ਪਰ ਹੁਣ ਇਹ ਕਲੰਡਰ ਡੇਟ ਦੇ ਅਨੁਸਾਰ ਕੀਤੀ ਜਾਵੇਗੀ।

ਜਾਣਕਾਰੀ ਦਿੱਤੀ ਗਈ ਕਿ ਇਹ ਤੇਜ਼ ਰਿਪ੍ਰਟਿੰਗ ਦਾ ਸਿਸਟਮ ਹੁਣ ਇਸਲਈ ਅਪਣਾਇਆ ਜਾ ਸਕਦਾ ਹੈ ਕਿਉਂਕਿ ਹੁਣ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰਲ ਕੋਲ ਲੈਬਸ ਤੋਂ ਸਿੱਧੇ ਹੀ ਟੈਸਟ ਨਤੀਜੇ ਪਹੁੰਚ ਰਹੇ ਹਨ ਅਤੇ ਉਨ੍ਹਾਂ ਨੂੰ ਲੋਕਲ ਸਿਹਤ ਅਥਾਰਿਟੀਸ 'ਤੇ ਨਿਰਭਰ ਨਹੀਂ ਹੋਣਾ ਪੈ ਰਿਹਾ।

ਹਾਲਾਂਕਿ ਇਸ ਦੇ ਚਲਦਿਆਂ ਕੁਝ ਦਿਨਾਂ ਲਈ ਹਰ ਰੋਜ਼ ਦੇ ਵਧੇਰੇ ਮਾਮਲੇ ਰਿਪੋਰਟ ਹੋਣ ਦੀ ਸੰਭਾਵਨਾ ਦੱਸੀ ਗਈ ਹੈ।

ਬੀ.ਸੀ. 'ਚ ਜਾਰੀ ਕੋਵਿਡ-19 ਪਬੰਦੀਆਂ 5 ਫਰਵਰੀ ਤੱਕ ਵਧਾਈਆਂ

ਬੀ.ਸੀ. 'ਚ ਜਾਰੀ ਕੋਵਿਡ-19 ਸੰਬੰਧੀ ਪਬੰਦੀਆਂ ਨੂੰ ਕਰੀਬ ਇੱਕ ਹੋਰ ਮਹੀਨੇ ਲਈ ਵਧਾ ਦਿੱਤਾ ਗਿਆ ਹੈ।

ਪਹਿਲਾਂ ਇਹਨਾਂ ਪਬੰਦੀਆਂ ਨੂੰ 7 ਜਨਵਰੀ ਤੱਕ ਲਾਗੂ ਕੀਤਾ ਗਿਆ ਸੀ।

ਹੁਣ ਇਹ ਪਬੰਦੀਆਂ 5 ਫਰਵਰੀ ਤੱਕ ਜਾਰੀ ਰੱਖਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਹਨਾਂ ਪਬੰਦੀਆਂ ਦੌਰਾਨ ਇੱਕੋ ਘਰ ਦੇ ਬਾਹਰ ਦੇ ਸੋਸ਼ਲ ਇਕੱਠ 'ਤੇ ਰੋਕ ਜਿਹੇ ਨਿਰਦੇਸ਼ ਜਾਰੀ ਰਹਿਣਗੇ।

ਪਬਲਿਕ ਅਤੇ ਪ੍ਰਾਈਵੇਟ ਥਾਵਾਂ 'ਤੇ ਇਕੱਠਾਂ ਅਤੇ ਖੇਡਾਂ ਅਤੇ ਫਿਟਨੈਸ ਦੀਆਂ ਥਾਵਾਂ 'ਤੇ ਜਾਰੀ ਪਬੰਦੀਆਂ ਨੂੰ ਵੀ ਅੱਗੇ ਵਧਾਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਡਾ. ਬੌਨੀ ਹੈਨਰੀ ਨੇ ਇਸ ਬਾਰੇ ਐਲਾਨ ਕਰਦਿਆਂ ਕਿਹਾ ਕਿ, "ਇਹੀ ਸਹੀ ਸਮਾਂ ਹੈ ਕਿ ਰਸਤਾ ਨਾ ਭਟਕਿਆ ਜਾਵੇ।" ਉਨ੍ਹਾਂ ਕਿਹਾ ਕਿ, "ਸਾਨੂੰ ਪਤਾ ਹੈ ਇਸ ਕਰਵਾ 'ਤੇ ਝੁਕਾਅ ਲਿਆਉਣ ਲਈ ਕੀ ਕਰਨਾ ਹੈ। ਅਸੀਂ ਇਹ ਝੁਕਾਅ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਵੀ ਲਿਆਂਦਾ ਸੀ, ਅਤੇ ਅਸੀਂ ਅਜਿਹੇ ਫਿਰ ਤੋਂ ਕਰਕੇ ਵਿਖਾਵਾਂਗੇ।"

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link