13.3C Vancouver
ADS

May 4, 2021 2:34 AM -

ਬੀ.ਸੀ. 'ਚ ਦੂਜੀ ਵੈਕਸੀਨ ਖੁਰਾਕ ਲਈ ਲੋਕਾਂ ਦੀ ਘੱਟ ਸਕਦੀ ਉਡੀਕ: ਡਾ. ਬੌਨੀ ਹੈਨਰੀ

Share On
covid-19-second-dose-vaccine-wait-times-may-drop-with-more-supply-says-dr-henry
Provincial health officer Dr. Bonnie Henry during a news conference in Victoria. (B.C. Government)

ਬੀ.ਸੀ. 'ਚ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਇਸ ਮਹੀਨੇ ਤੋਂ ਵੈਕਸੀਨ ਸ਼ਿਪਮੈਂਟਸ ਵਿੱਚ ਵਾਧਾ ਹੋਣ ਦੇ ਆਸਾਰ ਹਨ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸੂਬੇ ਦੇ ਸਾਰੇ ਵੈਕਸੀਨ ਹਾਸਿਲ ਕਰਨ ਦੇ ਚਾਹਵਾਨ ਲੋਕਾਂ ਤਕ ਜੂਨ ਦੇ ਅੰਤ ਤਕ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਪਹੁੰਚਾਉਣ ਦੀ ਉਮੀਦ ਹੈ।

ਡਾ. ਹੈਨਰੀ ਨੇ ਕਿਹਾ ਕਿ ਵੈਕਸੀਨੇਸ਼ਨਸ ਦੀ ਸਪਲਾਈ 'ਚ ਵਾਧੇ ਦੇ ਨਾਲ ਇਹ ਵੀ ਵਿਚਾਰ ਕੀਤਾ ਜਾ ਰਿਹਾ ਹੈ ਕਿ ਫਿਲਹਾਲ ਦੋਵਾਂ ਵੈਕਸੀਨ ਖੁਰਾਕਾਂ ਵਿਚਾਲੇ ਰੱਖੇ ਗਏ 4 ਮਹੀਨੇ ਦੇ ਫਰਕ ਨੂੰ ਘਟਾਉਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਵੀਕਐਂਡ ਦੌਰਾਨ 2,174 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਵਿਡ-19 ਦੇ 2,174 ਮਾਮਲੇ ਰਿਪੋਰਟ ਹੋਏ ਹਨ।

ਦੁੱਖ ਦੀ ਗੱਲ ਸੀ ਕਿ 15 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 131,656 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,596 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 7,327 ਤਕ ਪਹੁੰਚ ਗਏ ਹਨ।

ਕੁੱਲ 474 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 176 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਇਹ ਬੀਤੇ 72 ਘੰਟੇ ਦਾ ਅੰਕੜਾ ਹੈ।

ਇਸ ਦੌਰਾਨ ਸ਼ੁੱਕਰਵਾਰ ਨੂੰ 835, ਸ਼ਨੀਵਾਰ ਨੂੰ 671 ਅਤੇ ਐਤਵਾਰ ਨੂੰ 668 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ 1,877,630 ਵੈਕਸੀਨ ਖੁਰਾਕਾਂ ਹੋ ਚੁੱਕੀਆਂ ਪ੍ਰਦਾਨ

ਬੀ.ਸੀ. 'ਚ ਕੋਵਿਡ-19 ਸੰਬੰਧੀ 1,877,630 ਵੈਕਸੀਨ ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 91,731 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

calgary-police-seek-public-help-to-locate-suspect-after-assault
Punjabi

ਕੈਲਗਰੀ 'ਚ ਵਾਪਰੀ ਹਿੰਸਕ ਝੜਪ ਤੋਂ ਬਾਅਦ 3 ਵਿਅਕਤੀ ਜਖਮੀ, ਸ਼ੱਕੀ ਦੀ ਕੀਤੀ ਜਾ ਰਹੀ ਭਾਲ

ਕੈਲਗਰੀ ਵਿਚ ਸ਼ੁੱਕਰਵਾਰ ਦੇਰ ਰਾਤ ਵਾਪਰੀ ਹਿੰਸਕ ਝੜਪ ਵਿਚ 3 ਵਿਅਕਤੀ ਜ਼ਖਮੀ ਹੋ ਗਏ, ਇਸ ਮਾਮਲੇ ਵਿੱਚ ਲੋਕਾਂ ਤੋਂ ਮਦਦ ਮੰਗੀ ਗਈ ਹੈ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਰਾਤ ਕਰੀਬ 11:40 ਵਜੇ 219 10 ਐਵੇਨਿਊ ਸਾਊਥ ਵੈਸਟ 'ਤੇ ਸਥਿਤ ਸਪੈਂਕੀ ਸੈਲੂਨ ਵਿਖੇ ਹੰਗਾਮਾ ਹੋਣ ਦੀ ਸੂਚਨਾ ਮਿਲੀ ਸੀ।
third-shooting-near-schools-in-fort-st-john-in-a-month-police-investigating
Punjabi

ਫੋਰਟ ਸੇਂਟ ਜੌਨ ਵਿੱਚ ਸਕੂਲਾਂ ਨੇੜੇ ਇੱਕ ਮਹੀਨੇ ਦੌਰਾਨ ਤੀਜੀ ਸ਼ੂਟਿੰਗ, ਪੁਲਿਸ ਵੱਲੋਂ ਜਾਂਚ ਜਾਰੀ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਪੁਲਿਸ ਵਲੋਂ ਇੱਕ ਸ਼ੂਟਿੰਗ ਦੀ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ 22 ਜੁਲਾਈ ਤੋਂ ਬਾਅਦ ਸ਼ਹਿਰ ਵਿਚ ਸਕੂਲਾਂ ਨੇੜੇ ਗੋਲੀਆਂ ਚੱਲਣ ਦੀ ਤੀਜੀ ਘਟਨਾ ਹੈ। ਪੁਲਿਸ ਮੁਤਾਬਕ, ਸ਼ੁੱਕਰਵਾਰ ਰਾਤ ਲਗਭਗ 10 ਵਜੇ 107A ਐਵੇਨਿਊ ਦੇ 8800 ਬਲਾਕ ਵਿਚ ਗੋਲੀਆਂ ਚੱਲੀਆਂ, ਜਿਸ ਵਿਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।
randhawa-says-he-will-seek-congress-ticket-only-from-dera-baba-nanak
Punjabi

ਸੁਖਜਿੰਦਰ ਸਿੰਘ ਰੰਧਾਵਾ ਦਾ ਸਪੱਸ਼ਟ ਐਲਾਨ:ਸਿਰਫ ਡੇਰਾ ਬਾਬਾ ਨਾਨਕ ਹਲਕੇ ਤੋਂ ਹੀ ਲਵਾਂਗੇ ਟਿਕਟ

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਹੁਣ ਟਿਕਟਾਂ ਨੂੰ ਲੈ ਕੇ ਦੌੜ ਤੇਜ਼ ਹੋ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ।
canadas-inflation-rate-rises-to-3-per-cent-in-july
Punjabi

ਜੁਲਾਈ ਵਿੱਚ ਕੈਨੇਡਾ ਦੀ ਮਹਿੰਗਾਈ ਦਰ ਵਧ ਕੇ 3 ਫੀਸਦੀ ਹੋਈ

ਕੈਨੇਡਾ ਦੀ ਮਹਿੰਗਾਈ ਦਰ ਜੁਲਾਈ ਵਿਚ ਵੱਧ ਕੇ ਸੈਂਟਰਲ ਬੈਂਕ ਦੇ ਟਾਰਗੇਟ ਤੋਂ ਬਾਹਰ ਤਿੰਨ ਫੀਸਦੀ ਹੋ ਗਈ ਹੈ। ਸੋਮਵਾਰ ਨੂੰ ਸਟੈਟਿਸਟਿਕਸ ਵਿਭਾਗ ਵਲੋਂ ਜਾਰੀ ਰਿਪੋਰਟ ਮੁਤਾਬਕ, ਮੁਦਰਾਸਫੀਤੀ ਵਿਚ ਇਹ ਤਾਜ਼ਾ ਤੇਜ਼ੀ ਪ੍ਰਮੁੱਖ ਤੌਰ 'ਤੇ ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਆਈ, ਜਦੋਂ ਕਿ ਗ੍ਰੋਸਰੀ ਸਟੋਰਾਂ ਵਿਚ ਕੋਸਟ ਪ੍ਰੈਸ਼ਰ ਇਸ ਦੌਰਾਨ ਘੱਟ ਦੇਖਣ ਨੂੰ ਮਿਲਿਆ।
two-homes-damaged-by-fire-in-port-coquitlam-about-12-people-displaced
Punjabi

ਪੋਰਟ ਕੋਕੁਇਟਲਮ ਵਿਚ ਦੋ ਘਰਾਂ ਨੂੰ ਲੱਗੀ ਅੱਗ, ਕਰੀਬ 12 ਲੋਕ ਹੋਏ ਬੇਘਰ

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ​ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link