12.99C Vancouver
ADS

Jun 22, 2020 7:16 PM -

ਬੈਂਕ ਔਫ਼ ਕੈਨੇਡਾ ਦੇ ਗਵਰਨਰ ਨੇ ਕਿਹਾ ਕੋਵਿਡ-19 ਕਾਰਣ ਹੋਏ ਆਰਥਿਕ ਨੁਕਸਾਨ ਦਾ ਅਸਰ ਲੰਮੇ ਸਮੇਂ ਤੱਕ ਮਹਿਸੂਸ ਹੋਵੇਗਾ

Share On
covid-19-to-leave-some-lasting-economic-damage-bank-of-canada-chief-says
Bank of Canada Governor Tiff Macklem takes part in a photo-opportunity at the Bank of Canada amid the COVID-19 pandemic in Ottawa on Monday, June 22, 2020. Macklem will deliver a speech and take part in a press conference at the Bank of Canada later today. THE CANADIAN PRESS/Sean Kilpatrick

ਬੈਂਕ ਔਫ਼ ਕੈਨੇਡਾ ਦੇ ਗਵਰਨਰ ਟਿੱਫ਼ ਮੈਕਲੇਮ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਣ ਹੋਏ ਆਰਥਿਕ ਨੁਕਸਾਨ ਦਾ ਅਸਰ ਲੰਮੇ ਸਮੇਂ ਤੱਕ ਮਹਿਸੂਸ ਹੋਵੇਗਾ।

ਉਹਨਾਂ ਕਿਹਾ ਕਿ ਲੋਕਾਂ ਦੇ ਕੰਮਾਂ 'ਤੇ ਵਾਪਸ ਜਾਣ ਅਤੇ ਆਪਣੀਆਂ ਆਮ ਗਤੀਵਿਧੀਆਂ ਨੂੰ ਮੁੜ ਸ਼ੁਰੂ ਕਰਨ ਦੇ ਨਾਲ, ਇਸ ਸਾਲ ਦੀ ਤੀਸਰੀ ਤਿਮਾਹੀ ਦੌਰਾਨ ਆਰਥਿਕਤਾ ਦਾ ਵਿਕਾਸ ਹੋਣ ਦੇ ਆਸਾਰ ਹਨ।

ਪਰ ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਅਰਥਵਿਵਸਥਾ ਵਿੱਚ ਆਉਣ ਵਾਲਾ ਇਹ ਹੁਲਾਰਾ ਥੁੜ-ਚਿਰਾ ਹੋ ਸਕਦਾ ਹੈ।

ਗਵਰਨਰ ਦੇ ਮੁਤਾਬਕ, ਸੂਬਿਆਂ ਅਤੇ ਉਦਯੋਗਾਂ ਦੇ ਅਲੱਗ-ਅਲੱਗ ਸਮੇਂ 'ਤੇ ਖੁੱਲਣ, ਅਤੇ ਉਪਭੋਗਤਾਵਾਂ ਦੇ ਯਕੀਨ ਤੇ ਬੇਰੁਜ਼ਗਾਰੀ ਦੀ ਦਰ ਦੀ ਅਨਿਸ਼ਚਿਤਤਾ ਦੇ ਕਾਰਣ ਇਸ ਮਹਾਂਮਾਰੀ ਦਾ ਮੰਗ ਅਤੇ ਪੂਰਤੀ ਉੱਪਰ ਪੈਣ ਵਾਲਾ ਪ੍ਰਭਾਵ ਲੰਮੇ ਚਿਰ ਤੱਕ ਨਜ਼ਰ ਆਵੇਗ।

ਉਹਨਾਂ ਕਿਹਾ ਕਿ ਸਰੀਰਕ ਦੂਰੀ ਦੇ ਨਿਯਮਾਂ ਕਾਰਣ ਕੰਮ ਦੀਆਂ ਥਾਵਾਂ ਦੀ ਉਤਪਾਦਕਤਾ 'ਤੇ ਵੀ ਅਸਰ ਪੈ ਸਕਦਾ ਹੈ ਅਤੇ ਕਈ ਸੇਵਾਵਾਂ ਮੁਹੱਈਆ ਕਰਵਾਉਣਾ ਮੁਸ਼ਕਿਲ ਬਣਿਆ ਰਹਿ ਸਕਦਾ ਹੈ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link