17.31C Vancouver
ADS

Jul 12, 2022 4:53 PM - ANI

ਕੋਵਿਡ-19 ਮਹਾਮਾਰੀ ਦੇ ਨਵੇਂ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਡਬਲਿਊ. ਐੱਚ. ਓ. ਮੁਖੀ ਦੀ ਚਿਤਾਵਨੀ

Share On
covid-pandemic-is-nowhere-near-over-who-chief
World Health Organisation Director-General Tedros Adhanom Ghebreyesus (Photo : ANI)

ਵਿਸ਼ਵ ਸਿਹਤ ਸੰਗਠਨ (ਡਬਲਿਊ. ਐੱਚ. ਓ.) ਦੇ ਮੁਖੀ ਡਾ. ਟੈਡਰੋਸ ਐਡਨੋਮ ਘੇਬ੍ਰੇਅਸਸ ਨੇ ਮੰਗਲਵਾਰ ਨੂੰ ਕੋਵਿਡ ਮਹਾਮਾਰੀ ਸਬੰਧੀ ਵਿਸ਼ਵ ਨੂੰ ਸਾਵਧਾਨ ਕੀਤਾ ਹੈ। ਉਨ੍ਹਾਂ ਦੁਨੀਆ ਭਰ ਦੇ ਦੇਸ਼ਾਂ ਨੂੰ ਚਿਤਾਇਆ ਕਿ ਕੋਵਿਡ-19 ਦੇ ਤਾਜ਼ਾ ਮਾਮਲਿਆਂ ਤੋਂ ਪਤਾ ਲੱਗਦਾ ਹੈ ਕਿ ਮਹਾਮਾਰੀ ਅਜੇ ਕਿਤੇ ਵੀ ਖ਼ਤਮ ਨਹੀਂ ਹੋਣ ਵਾਲੀ।

ਡਬਲਿਊ. ਐੱਚ. ਓ. ਦੇ ਮੁਖੀ ਨੇ ਕਿਹਾ, "ਮੈਂ ਚਿੰਤਤ ਹਾਂ ਕਿ ਕੋਵਿਡ-19 ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਹੈਲਥ ਸਿਸਟਮ ਤੇ ਹੈਲਥ ਵਰਕਰਾਂ 'ਤੇ ਹੋਰ ਬੋਝ ਵਧਾ ਰਹੇ ਹਨ ਅਤੇ ਮੌਤਾਂ ਗੈਰ-ਸਵੀਕਾਰਯੋਗ ਤੌਰ 'ਤੇ ਜ਼ਿਆਦਾ ਹਨ।

ਉਨ੍ਹਾਂ ਵਿਸ਼ਵ ਭਰ ਦੀਆਂ ਸਰਕਾਰਾਂ ਨੂੰ ਮਹਾਮਾਰੀ ਦੇ ਮੌਜੂਦਾ ਹਾਲਾਤ ਅਤੇ ਨਵੇਂ ਵੈਰੀਐਂਟ ਦੀ ਸੰਭਾਵਨਾ ਦੇ ਆਧਾਰ 'ਤੇ ਆਪਣੀਆਂ ਕੋਵਿਡ-19 ਯੋਜਨਾਵਾਂ ਨੂੰ ਸਥਾਪਤ ਕਰਨ ਅਤੇ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਕੋਵਿਡ-19 'ਤੇ ਪਿਛਲੇ ਹਫ਼ਤੇ ਐਮਰਜੈਂਸੀ ਕਮੇਟੀ ਦੀ ਮੀਟਿੰਗ ਵਿਚ ਇਹ ਸਾਹਮਣੇ ਆਇਆ ਕਿ ਵਾਇਰਸ ਵਿਸ਼ਵ ਭਰ ਲਈ ਜਨਤਕ ਸਿਹਤ ਐਮਰਜੈਂਸੀ ਬਣਿਆ ਹੋਇਆ ਹੈ। ਡਬਲਿਊ. ਐੱਚ. ਓ. ਦੇ ਮੁਖੀ ਨੇ ਕਿਹਾ ਕਿ ਓਮੀਕ੍ਰੋਨ ਦੇ ਬੀਏ.4 ਤੇ ਬੀਏ.5 ਵਰਗੇ ਸਬ-ਵੈਰੀਐਂਟਸ ਦੀ ਵਜ੍ਹਾ ਨਾਲ ਦੁਨੀਆ ਭਰ ਵਿਚ ਨਵੇਂ ਕੇਸ, ਹੌਸਪਿਟਲਾਈਜੇਸ਼ਨ ਅਤੇ ਮੌਤਾਂ ਜਾਰੀ ਹਨ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link