14.95C Vancouver
ADS

May 23, 2025 7:03 PM - The Canadian Press

ਕੈਨੇਡਾ ਰੈਵੇਨਿਊ ਏਜੰਸੀ 280 ਪੱਕੇ ਕਰਮਚਾਰੀ ਕੱਢੇਗੀ ਨੌਕਰੀ ਤੋਂ

Share On
cra-cutting-up-to-280-permanent-jobs-in-response-to-fiscal-constraints
The message says the CRA is taking steps to meet required government savings after examining its operating budget over the last two years. (Photo: The Canadian Press)

ਕੈਨੇਡਾ ਰੈਵੇਨਿਊ ਏਜੰਸੀ ਨੇ ਮਾਲੀ ਹਾਲਤ ਤੰਗ ਹੋਣ ਵਿਚਕਾਰ 280 ਪੱਕੇ ਕਰਮਚਾਰੀਆਂ ਨੂੰ ਨੌਕਰੀਓਂ ਕੱਢਣ ਦਾ ਫੈਸਲਾ ਕੀਤਾ ਹੈ। ਇਸ ਛਾਂਟੀ ਦਾ ਪ੍ਰਭਾਵ ਕੈਨੇਡਾ ਰੈਵੇਨਿਊ ਏਜੰਸੀ ਦੀਆਂ ਸਾਰੀਆਂ ਸ਼ਾਖਾਵਾਂ 'ਤੇ ਪਵੇਗਾ ਪਰ ਮੁੱਖ ਰੂਪ ਤੋਂ ਇਹ ਕਟੌਤੀ ਕੌਮੀ ਰਾਜਧਾਨੀ ਖੇਤਰ ਵਿਚ ਕੀਤੀ ਜਾ ਰਹੀ ਹੈ।

ਕਮਿਸ਼ਨਰ ਬੌਬ ਹੈਮਿਲਟਨ ਅਤੇ ਡਿਪਟੀ ਕਮਿਸ਼ਨਰ ਜੀਨ-ਫ੍ਰਾਂਸੋਆ ਫੋਰਟਿਨ ਨੇ ਸਟਾਫ ਨੂੰ ਦਿੱਤੇ ਮੈਸੇਜ ਵਿਚ ਕਿਹਾ ਕਿ ਇਸ ਛਾਂਟੀ ਵਿਚ ਐਗਜ਼ੀਕਿਊਟਿਵ ਪੱਧਰ ਦੇ ਅਹੁਦੇ ਵੀ ਸ਼ਾਮਲ ਹਨ। ਏਜੰਸੀ ਨੇ ਕਿਹਾ ਕਿ ਸਰਕਾਰ ਵਲੋਂ ਬਚਤ ਲਈ ਕਹੇ ਅਨੁਸਾਰ ਇਹ ਕਦਮ ਉਠਾਇਆ ਜਾ ਰਿਹਾ ਹੈ।

ਇਸੇ ਮਹੀਨੇ ਦੀ ਸ਼ੁਰੂਆਤ ਵਿਚ ਟੈਕਸੇਸ਼ਨ ਕਰਮਚਾਰੀ ਯੂਨੀਅਨ ਨੇ ਕਿਹਾ ਸੀ ਕਿ ਕੈਨੇਡਾ ਰੈਵੇਨਿਊ ਏਜੰਸੀ ਦੇਸ਼ ਭਰ ਵਿਚ 1,000 ਤੋਂ ਵੱਧ ਵਰਕਰਾਂ ਦਾ ਕੰਟਰੈਕਟ ਰੀਨਿਊ ਕਰੇਗੀ। ਸੀਆਰਏ ਦੇ ਬੁਲਾਰੇ ਏਟੀਨ ਬਿਰਮ ਨੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿਚ ਕਈ ਕਾਰਨਾਂ ਨੇ ਏਜੰਸੀ ਦੇ ਬਜਟ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਵਿਚ ਕੋਵਿਡ ਪ੍ਰੋਗਰਾਮ ਫੰਡਿੰਗ ਦਾ ਬੰਦ ਹੋਣਾ ਵੀ ਸ਼ਾਮਲ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link