13.9C Vancouver
ADS

Aug 17, 2020 3:42 PM -

ਸਾਈਬਰ ਅਟੈਕ ਤੋਂ ਬਾਅਦ ਸੀ.ਆਰ.ਏ. ਵਲੋਂ ਅਸਥਾਈ ਤੌਰ ਤੇ ਹਜ਼ਾਰਾਂ ਅਕਾਊਂਟ ਰੱਦ

Share On
cra-expects-online-services-back-wednesday-following-cyberbreaches
Marc Brouillard, CTO for the Government of Canada, joins fellow senior officials from the Treasury Board of Canada Secretariat, the Canada Revenue Agency, and the Canadian Centre for Cyber Security to provide an update regarding the recent cyber attacks against GCKey and CRA accounts during a technical briefing on Parliament Hill in Ottawa on Monday, Aug. 17, 2020. THE CANADIAN PRESS/Sean Kilpatrick

ਫੈਡਰਲ ਸਰਕਾਰ ਮੁਤਾਬਕ ਹੈਕਰਾਂ ਵੱਲੋਂ ਸਰਕਾਰੀ ਸੇਵਾਵਾਂ ਲਈ ਅਰਜ਼ੀਆਂ ਵਾਸਤੇ, ਚੋਰੀ ਕੀਤੇ ਗਏ 9,000 ਤੋਂ ਵੱਧ ਯੂਜ਼ਰ ਨੇਮ ਅਤੇ ਪਾਸਵਰਡ ਇਸਤੇਮਾਲ ਕੀਤੇ ਗਏ ਅਤੇ ਨਾਲ ਹੀ ਕੈਨੇਡਾ ਰੈਵੇਨਿਊ ਏਜੰਸੀ ਦੇ 5,600 ਅਕਾਊਂਟਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਟ੍ਰੈਜ਼ਰੀ ਬੋਰਡ ਆਫ ਕੈਨੇਡਾ ਮੁਤਾਬਕ ਅਕਾਊਂਟਾਂ ਨੂੰ ਅਸਥਾਈ ਤੌਰ ਤੇ ਰੱਦ ਕਰ ਦਿੱਤਾ ਗਿਆ ਹੈ ਅਤੇ ਆਰ.ਸੀ.ਐਮ.ਪੀ. ਵੱਲੋਂ ਇਹ ਪਤਾ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਹਮਲੇ ਕਾਰਨ ਕਿਸੇ ਤਰ੍ਹਾਂ ਦੀ ਪ੍ਰਾਇਵੇਸੀ ਬ੍ਰੀਚ ਜਾਂ ਜਾਣਕਾਰੀ ਚੋਰੀ ਕੀਤੀ ਗਈ ਜਾਂ ਨਹੀਂ।

ਸਰਕਾਰ ਦੇ ਮੁਤਾਬਕ, ਬੁੱਧਵਾਰ ਤੱਕ ਸਾਰੀਆਂ ਔਨਲਾਈਨ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਜਾਵੇਗਾ।

ਹੈਕ ਕੀਤੇ ਗਏ 9,000 ਅਕਾਊਂਟ ਰੱਦ ਕਰ ਦਿੱਤੇ ਗਏ ਹਨ ਅਤੇ ਤਕਰੀਬਨ 3,000 ਅਕਾਊਂਟ ਜੋ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਸਫਲ ਰਹੇ ਹਨ, ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਸਰਕਾਰ ਅਨੁਸਾਰ ਉਹ 5,600 ਸੀ.ਆਰ.ਏ. ਅਕਾਊਂਟ ਜਿਨ੍ਹਾਂ ਨੂੰ ਵੱਖਰੇ ਤੌਰ ਤੇ ਨਿਸ਼ਾਨਾ ਬਣਾਇਆ ਗਿਆ ਸੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ ਅਤੇ ਸਬੰਧਤ ਵਿਅਕਤੀਆਂ ਨੂੰ ਸੰਪਰਕ ਕਰ ਦਿੱਤਾ ਗਿਆ ਹੈ।

ਇਨ੍ਹਾਂ ਸਾਈਬਰ ਹਮਲਿਆਂ ਵਿੱਚ ‘ਕ੍ਰਿਡੇਂਸ਼ਲ ਸਟਫਿੰਗ’ ਨਾਂ ਦੀ ਤਕਨੀਕ ਦੀ ਵਰਤੋਂ ਕੀਤੀ ਗਈ ਜਿਸ ਵਿੱਚ ਉਸ ਸਿਸਟਮ ਨੂੰ ਨਿਸ਼ਾਨਾ ਬਣਾਇਆ ਗਿਆ ਜਿਸ ਦੀ ਵਰਤੋਂ 12 ਮਿਲੀਅਨ ਲੋਕਾਂ ਅਤੇ 30 ਫੈਡਰਲ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਹੈ।

ਸਰਕਾਰ ਅਨੁਸਾਰ ਹਮਲਾਵਰਾਂ ਵੱਲੋਂ ਵੱਖ ਵੱਖ ਵੈੱਬਸਾਈਟਾਂ ਤੋਂ ਪਾਸਵਰਡ ਅਤੇ ਯੂਜ਼ਰਨੇਮ ਇਕੱਠੇ ਕੀਤੇ ਗਏ ਸਨ ਅਤੇ ਇਸ ਗੱਲ ਦਾ ਫਾਇਦਾ ਚੁੱਕਿਆ ਗਿਆ ਕਿ ਜ਼ਿਆਦਾਤਰ ਲੋਕ ਆਪਣੇ ਪਾਸਵਰਡ ਅਤੇ ਯੂਜ਼ਰ ਨੇਮ ਦੀ ਵਰਤੋਂ ਵਾਰ ਵਾਰ ਕਰਦੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link