14.05C Vancouver
ADS

Mar 27, 2024 4:35 PM - The Canadian Press

ਸੀ.ਆਰ.ਏ. ਨੇ ਕੋਵਿਡ ਮਹਾਂਮਾਰੀ ਦੌਰਾਨ ਗਲਤ ਤਰੀਕੇ ਨਾਲ ਕਲੇਮ ਕਰਨ ਵਾਲੇ 200 ਤੋਂ ਵੱਧ ਕਰਮਚਾਰੀਆਂ ਨੂੰ ਕੀਤਾ ਬਰਖ਼ਾਸਤ

Share On
cra-fires-232-people-for-falsely-claiming-2-000-monthly-pandemic-benefit
The benefit, known as CERB for short, provided $2,000 per month to Canadians whose jobs were lost as a result of public health restrictions during the pandemic.(Photo: The Canadian Press)

ਕੈਨੇਡਾ ਰੈਵੇਨਿਊ ਏਜੰਸੀ ਨੇ ਕੋਵਿਡ ਮਹਾਂਮਾਰੀ ਦੌਰਾਨ ਕੈਨੇਡਾ ਐਮਰਜੈਂਸੀ ਰਿਸਪਾਂਸ ਬੈਨੀਫਿਟ ਲਈ ਗਲਤ ਤਰੀਕੇ ਨਾਲ ਕਲੇਮ ਕਰਨ ਵਾਲੇ ਆਪਣੇ 200 ਤੋਂ ਵੱਧ ਕਰਮਚਾਰੀਆਂ ਨੂੰ ਬਰਖਾਸਤ ਕੀਤਾ ਹੈ।

ਏਜੰਸੀ ਨੇ ਕਿਹਾ ਕਿ 15 ਮਾਰਚ ਤੱਕ ਉਸ ਨੇ 232 ਕਰਮਚਾਰੀ ਇਸ ਸਬੰਧ ਵਿਚ ਨੌਕਰੀਓਂ ਕੱਢੇ ਹਨ। ਦਰਅਸਲ, ਕੋਵਿਡ ਕਾਰਨ ਜਿਨ੍ਹਾਂ ਕੈਨੇਡੀਅਨਾਂ ਦੀ ਨੌਕਰੀ ਚਲੀ ਗਈ ਸੀ ਸਰਕਾਰ ਨੇ ਉਨ੍ਹਾਂ ਲਈ 2000 ਡਾਲਰ ਪ੍ਰਤੀ ਮਹੀਨਾ ਦੀ ਯੋਜਨਾ ਸ਼ੁਰੂ ਕੀਤੀ ਸੀ।

ਏਜੰਸੀ ਨੇ ਅੰਦਰੂਨੀ ਜਾਂਚ ਵਿਚ ਪਾਇਆ ਕਿ ਉਸ ਦੇ ਕਈ ਮੁਲਾਜ਼ਮਾਂ ਨੇ ਕੋਵਿਡ ਲਾਭ ਲਈ ਝੂਠੇ ਕਲੇਮ ਕੀਤੇ ਸਨ। ਕੈਨੇਡਾ ਰੈਵੇਨਿਊ ਏਜੰਸੀ ਦਾ ਕਹਿਣਾ ਹੈ ਕਿ ਜਿਨ੍ਹਾਂ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ ਉਨ੍ਹਾਂ ਵਿਚੋਂ 133 ਮੁਲਾਜ਼ਮਾਂ ਵਲੋਂ ਕੀਤੇ ਕਲੇਮ ਸਹੀ ਪਾਏ ਗਏ ਹਨ ਜਦੋਂ ਕਿ 235 ਦੀ ਜਾਂਚ ਅਜੇ ਵੀ ਕੀਤੀ ਜਾ ਰਹੀ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link