15.9C Vancouver
ADS

Dec 11, 2025 1:55 PM - Connect Newsroom - Ramandeep Kaur with files from The Canadian Press

ਕੈਨੇਡਾ ਰੈਵੇਨਿਊ ਏਜੰਸੀ ਕਰੇਗੀ 1,700 ਕਾਲ ਸੈਂਟਰ ਵਰਕਰਜ਼ ਦੀ ਨਿਯੁਕਤੀ

Share On
cra-plans-major-hiring-push-to-boost-call-centre-capacity-ahead-of-tax-season
The hiring push comes as several federal departments are simultaneously warning employees about potential job reductions.(Photo: The Canadian Press)

ਕੈਨੇਡਾ ਰੈਵੇਨਿਊ ਏਜੰਸੀ ਵਲੋਂ ਲਗਭਗ 1,700 ਕਾਲ ਸੈਂਟਰ ਵਰਕਰਜ਼ ਦੀ ਨਿਯੁਕਤੀ ਕੀਤੇ ਜਾਣ ਦੀ ਯੋਜਨਾ ਹੈ,ਜਿਸ ਵਿਚ ਕੁਝ ਦੇ ਕੰਟਰੈਕਟ ਦੁਬਾਰਾ ਰੀਨਿਊ ਵੀ ਕੀਤੇ ਜਾਣਗੇ। ਇਸ ਦਾ ਉਦੇਸ਼ ਆਗਾਮੀ ਟੈਕਸ ਸੀਜ਼ਨ ਵਿਚ ਵੱਡੀ ਗਿਣਤੀ ਵਿਚ ਆਉਣ ਵਾਲੀਆਂ ਕਾਲ ਨੂੰ ਮੈਨੇਜ ਕਰਨਾ ਹੈ।

ਸੀ.ਆਰ.ਏ.ਦੀ ਸਹਾਇਕ ਕਮਿਸ਼ਨਰ ਮੇਲਾਨੀ ਸਰਜਾਕ ਨੇ ਦੱਸਿਆ ਕਿ ਏਜੰਸੀ ਦਾ ਟੀਚਾ ਏਜੰਟ ਦੀ ਕੁੱਲ ਗਿਣਤੀ ਨੂੰ ਲਗਭਗ 4,500 ਤੱਕ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਸੀ.ਆਰ.ਏ. ਲਈ ਉੱਚ ਸਿਖਰ ਸੀਜ਼ਨ ਦੌਰਾਨ ਆਪਣੇ ਸਟਾਫ ਦੇ ਪੱਧਰ ਨੂੰ ਵਧਾਉਣਾ ਆਮ ਗੱਲ ਹੈ ਕਿਉਂਕਿ ਉਸ ਸਮੇਂ ਏਜੰਸੀ ਨੂੰ ਪ੍ਰਤੀ ਦਿਨ 300,000 ਤੋਂ ਵੱਧ ਫੋਨ ਕਾਲ ਪ੍ਰਾਪਤ ਕਰਨ ਦੀ ਸੰਭਾਵਨਾ ਹੁੰਦੀ ਹੈ।

ਸਰਜਾਕ ਨੇ ਕਿਹਾ ਕਿ ਪਿਛਲੇ ਸਾਲ ਟੈਕਸ ਫਾਈਲਿੰਗ ਸੀਜ਼ਨ ਦੇ ਸਿਖਰ 'ਤੇ ਏਜੰਸੀ ਕੋਲ ਲਗਭਗ 3,300 ਕਾਲ ਸੈਂਟਰ ਸਟਾਫ ਸੀ,ਇਸ ਸਾਲ ਇਸ ਗਿਣਤੀ ਨੂੰ ਵਧਾਉਣ ਲਈ 1,000 ਤੋਂ ਵੱਧ ਲੋਕਾਂ ਦੀ ਭਰਤੀ ਕੀਤੀ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੀ.ਆਰ.ਏ. ਕਾਲ ਸੈਂਟਰ ਵਿਚ ਲਗਭਗ 2,700 ਕਰਮਚਾਰੀ ਕੰਮ ਕਰ ਰਹੇ ਹਨ।

ਗੌਰਤਲਬ ਹੈ ਕਿ ਕੈਨੇਡਾ ਰੈਵੇਨਿਊ ਏਜੰਸੀ ਆਪਣੇ ਸਟਾਫਿੰਗ ਪੱਧਰ ਨੂੰ ਵਧਾਉਣ ਦੀ ਕੋਸ਼ਿਸ਼ ਉਸ ਸਮੇਂ ਕਰ ਰਹੀ ਹੈ ਜਦੋਂ ਕਈ ਵਿਭਾਗ ਅਤੇ ਏਜੰਸੀਆਂ ਆਪਣੇ ਕਰਮਚਾਰੀਆਂ ਨੂੰ ਨੌਕਰੀਆਂ ਵਿਚ ਕਟੌਤੀ ਹੋਣ ਦੀ ਚਿਤਾਵਨੀ ਦੇ ਰਹੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link