13.51C Vancouver
ADS

Jul 4, 2024 5:38 PM - The Canadian Press

ਰੈਗੂਲੇਟਰਸ ਨੂੰ ਸਟਾਫ਼ ਦੀ ਨਿਯਕੁਤੀ ਕਰਨ ਲਈ 5 ਸਾਲਾਂ ਵਿਚ ਆਵੇਗਾ ਲਗਭਗ $200 ਮਿਲੀਅਨ ਦਾ ਖ਼ਰਚਾ

Share On
creating-proposed-online-harms-regulators-estimated-to-cost-200-million-pbo
The federal government wants to establish a Digital Safety Commission to regulate social-media companies and force them to limit harmful content online.(Photo: The Canadian Press)

ਕੈਨੇਡਾ ਸਰਕਾਰ ਆਨਲਾਈਨ ਪੋਸਟ ਕੀਤੇ ਜਾਂਦੇ ਹਾਨੀਕਾਰਕ ਸਮੱਗਰੀ ’ਤੇ ਲਗਾਮ ਕੱਸਣ ਲਈ ਰੈਗੂਲੇਟਰ ਨਿਯੁਕਤ ਕਰਨ ਦੀ ਰਾਹ ’ਤੇ ਹੈ। ਇਸ ਵਿਚਕਾਰ ਪਾਰਲੀਮੈਂਟਰੀ ਬਜਟ ਆਫਿਸਰ ਦਾ ਅੰਦਾਜ਼ਾ ਹੈ ਕਿ ਲਿਬਰਲਸ ਦੇ ਆਨਲਾਈਨ ਹਰਮਜ਼ ਐਕਟ ਤਹਿਤ ਨਵੇਂ ਰੈਗੂਲੇਟਰਸ ਨੂੰ ਸਟਾਫ਼ ਦੀ ਨਿਯਕੁਤੀ ਕਰਨ ਲਈ 5 ਸਾਲਾਂ ਵਿਚ ਲਗਭਗ $200 ਮਿਲੀਅਨ ਦਾ ਖ਼ਰਚ ਆਵੇਗਾ।

ਫੈਡਰਲ ਸਰਕਾਰ ਸੋਸ਼ਲ-ਮੀਡੀਆ ਕੰਪਨੀਆਂ ਨੂੰ ਨੁਕਸਾਨਦੇਹ ਸਮੱਗਰੀ ਨੂੰ ਹਟਾਉਣ ਲਈ ਮਜਬੂਰ ਕਰਨ ਵਾਸਤੇ ਡਿਜੀਟਲ ਸੁਰੱਖਿਆ ਕਮਿਸ਼ਨ ਦੀ ਸਥਾਪਨਾ ਕਰਨਾ ਚਾਹੁੰਦੀ ਹੈ। ਜੇ ਇਹ ਕਾਨੂੰਨ ਸੰਸਦ ਵਿਚ ਪਾਸ ਹੋ ਜਾਂਦਾ ਹੈ ਤਾਂ ਕਮਿਸ਼ਨ ਨਿਯਮਾਂ ਦਾ ਇੱਕ ਸੈੱਟ ਸਥਾਪਤ ਕਰੇਗਾ ਅਤੇ ਉਸ ਕੋਲ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ ’ਤੇ ਜੁਰਮਾਨਾ ਲਗਾਉਣ ਦੀ ਪਾਵਰ ਵੀ ਹੋਵੇਗੀ।

ਆਨਲਾਈਨ ਹਰਮਜ਼ ਬਿੱਲ ਵਿਚ ਡਿਜੀਟਲ ਸੁਰੱਖਿਆ ਦਫ਼ਤਰ ਬਣਾਉਣ ਦਾ ਵੀ ਪ੍ਰਸਤਾਵ ਹੈ, ਜਿਸ ਕੋਲ ਕੈਨੇਡੀਅਨ ਸ਼ਿਕਾਇਤ ਦਰਜ ਕਰਵਾ ਸਕਣਗੇ, ਨਾਲ ਹੀ ਡਿਜੀਟਲ ਸੁਰੱਖਿਆ ਆਫ਼ਿਸ ਬਣਾਉਣ ਦਾ ਵੀ ਪ੍ਰਸਤਾਵ ਹੈ।

ਪਾਰਲੀਮੈਂਟਰੀ ਬਜਟ ਆਫ਼ਿਸਰ ਮੁਤਾਬਕ, ਜਦੋਂ ਇਹ ਸੰਸਥਾਵਾਂ ਪੂਰੀ ਤਰ੍ਹਾਂ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ ਤਾਂ ਇਨ੍ਹਾਂ ਵਿਚ ਲਗਭਗ 300 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਰਕਾਰ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਕੰਪਨੀਆਂ ਨੂੰ ਜੁਰਮਾਨਾ ਲਗਾ ਕੇ ਰੈਵੇਨਿਊ ਇਕੱਠਾ ਕਰ ਸਕਦੀ ਹੈ ਪਰ ਰਿਪੋਰਟ ਵਿਚ ਇਸ ਦਾ ਵਿਸ਼ਲੇਸ਼ਣ ਸ਼ਾਮਲ ਨਹੀਂ ਹੈ ਕਿ ਇਹ ਕਿੰਨਾ ਹੋ ਸਕਦਾ ਹੈ।

Latest news

advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
channi-clarifies-absence-from-congress-working-committee-meeting
Punjabi

ਚਰਨਜੀਤ ਸਿੰਘ ਚੰਨੀ ਨੇ CWC ਮੀਟਿੰਗ ਤੋਂ ਗੈਰ-ਹਾਜ਼ਰੀ ਬਾਰੇ ਦਿੱਤੀ ਸਫ਼ਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
rbc-appoints-former-ontario-minister-caroline-mulroney-as-vice-chair
Punjabi

RBC Appoints Former Ontario Minister Caroline Mulroney as Vice-Chair

ਕੈਨੇਡਾ ਦੇ ਸਭ ਤੋਂ ਵੱਡੇ ਬੈਂਕ ਆਰ.ਬੀ.ਸੀ. ਨੇ ਓਨਟਾਰੀਓ ਦੀ ਸਾਬਕਾ ਕੈਬਨਿਟ ਮੰਤਰੀ Caroline Mulroney ਨੂੰ ਬੈਂਕ ਦਾ ਨਵਾਂ Vice-Chair ਨਿਯੁਕਤ ਕੀਤਾ ਹੈ। ਰਾਇਲ ਬੈਂਕ ਔਫ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ, Mulroney 14 ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ ਅਤੇ ਉਹਨਾਂ ਦੀ ਇਹ ਨਿਯੁਕਤੀ ਬੈਂਕ ਦੇ ਕੈਪੀਟਲ ਮਾਰਕਿਟ ਡਿਪਾਰਟਮੈਂਟ ਵਿਚ ਹੋਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link