15.15C Vancouver
ADS

Aug 27, 2025 8:18 PM - Pervez Sandhu - Connect Newsroom

ਕ੍ਰਿਕਟ ਮੁਕਾਬਲੇ ਦੌਰਾਨ ਵਾਪਰੇ ਕਥਿਤ ਹਮਲੇ ਤੋਂ ਬਾਅਦ ਕਲੱਬ ਸਕੱਤਰ ਨੇ ਸੇਫਟੀ ਸੰਬੰਧੀ ਚੁੱਕੇ ਸਵਾਲ

Share On
cricket-club-secretary-raises-questions-on-safety-after-alleged-attacked-during-a-cricket-match
Some team members also tried to chase the attacker, but the suspect managed to escape from the spot. (Image - Screengrab from the CCTV video shared by Parvesh Kumar)

ਐਤਵਾਰ (Aug. 24) ਨੂੰ ਸਰੀ 'ਚ ਹੁੰਦੇ ਇੱਕ ਕ੍ਰਿਕਟ ਮੁਕਾਬਲੇ 'ਚ ਵਾਪਰੀ ਇੱਕ ਘਟਨਾ ਤੋਂ ਬਾਅਦ, ਖੇਡ ਮੈਦਾਨਾਂ 'ਤੇ ਖਿਡਾਰੀਆਂ ਅਤੇ ਸਟਾਫ਼ ਦੀ ਸੁਰੱਖਿਆ ਸੰਬੰਧੀ ਸਵਾਲ ਉੱਠਣ ਲੱਗੇ ਹਨ।

ਸਰੀ ਵਾਰੀਅਰਸ ਕ੍ਰਿਕਟ ਕਲੱਬ ਦੇ ਇੱਕ ਮੁਕਾਬਲੇ ਦੌਰਾਨ ਕਲੱਬ ਦੇ ਸਕੱਤਰ ਪਰਵੇਸ਼ ਕੁਮਾਰ 'ਤੇ ਬੇਅਰ ਸਪਰੇ ਨਾਲ ਹਮਲਾ ਕਰ ਦਿੱਤਾ ਗਿਆ।

ਪਰਵੇਸ਼ ਕੁਮਾਰ ਨੌਰਥ ਸਰੀ ਕਮਿਊਨਿਟੀ ਪਾਰਕ 'ਚ ਖੇਡੇ ਜਾ ਰਹੇ ਮੁਕਾਬਲੇ ਦੌਰਾਨ, ਮੈਦਾਨ ਦੇ ਪਾਸੇ ਇੱਕ ਢਲਾਣ ਵਾਲੀ ਜਗ੍ਹਾ 'ਤੇ ਬੈਠੇ ਸਨ, ਜਦ ਇੱਕ ਵਿਅਕਤੀ ਨੇ ਪਿੱਛੇ ਤੋਂ ਆ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

ਉਨ੍ਹਾਂ ਦਰਦ ਅਤੇ ਜਲਣ ਨਾਲ ਕੁਰਲਾਉਂਦੇ ਹੋਏ ਰੌਲਾ ਪਾਇਆ, ਤਾਂ ਖਿਡਾਰੀ ਅਤੇ ਹੋਰ ਸਟਾਫ਼ ਉਨ੍ਹਾਂ ਵੱਲ ਦੌੜਿਆ। ਕੁਝ ਟੀਮ ਮੈਂਬਰਾਂ ਨੇ ਹਮਲਾਵਰ ਦਾ ਪਿੱਛਾ ਕਰਣ ਦੀ ਵੀ ਕੋਸ਼ਿਸ਼ ਕੀਤੀ ਪਰ ਸ਼ੱਕੀ ਮੌਕੇ ਤੋਂ ਨਿਕਲਣ 'ਚ ਕਾਮਯਾਬ ਰਹੇ।

ਪਰਵੇਸ਼ ਕੁਮਾਰ ਦੇ ਸਾਥੀਆਂ ਨੇ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਹਾਸਿਲ ਕੀਤੀ, ਜਿਸ 'ਚ 3 ਸ਼ੱਕੀ ਮੌਕੇ ਤੋਂ ਇੱਕ ਚਾਂਦੀ ਰੰਗੀ ਗੱਡੀ 'ਚ ਸਵਾਰ ਹੋ ਕੇ ਨਿਕਲਦੇ ਵਿਖਾਈ ਦਿੰਦੇ ਹਨ।

ਸਰੀ 'ਚ ਲਗਾਤਾਰ ਹੁੰਦੀਆਂ ਸ਼ੂਟਿੰਗ ਦੀਆਂ ਘਟਨਾਵਾਂ ਵਿਚਾਲੇ ਹੁਣ ਖੇਡ ਮੈਦਾਨ ਤੱਕ ਪਹੁੰਚੀ ਹਿੰਸਾ ਨੇ ਇਲਾਕੇ 'ਚ ਸੇਫਟੀ ਸੰਬੰਧੀ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।

ਪਰਵੇਸ਼ ਕੁਮਾਰ ਨੇ ਕਨੈਕਟ ਐਫ.ਐਮ. ਨਾਲ ਐਕਸਕਲੂਸੀਵ ਗੱਲਬਾਤ 'ਚ ਆਖਿਆ ਕਿ ਉਹ ਇਸ ਘਟਨਾ ਤੋਂ ਬਾਅਦ ਪੁਲਿਸ ਦੀ ਠੰਡੀ ਕਾਰਵਾਈ ਤੋਂ ਬੇਹੱਦ ਨਿਰਾਸ਼ ਹਨ।

ਪਰਵੇਸ਼ ਕੁਮਾਰ ਨੂੰ ਜਦ ਇਸ ਘਟਨਾ ਕਾਰਨ ਖੇਡ ਜਜ਼ਬੇ 'ਤੇ ਵੱਜੀ ਸੱਟ ਸੰਬੰਧੀ ਸਵਾਲ ਕੀਤਾ ਤਾਂ ਉਨ੍ਹਾਂ ਫਿਰ ਦੁਹਰਾਇਆ ਕਿ ਘਟਨਾਵਾਂ ਉਸ ਵੇਲੇ ਤੱਕ ਨਹੀਂ ਰੁਕਣਗੀਆਂ ਜਦ ਤੱਕ ਪੁਲਿਸ ਸਖਤੀ ਨਹੀਂ ਵਰਤਦੀ।

ਬੀ.ਸੀ. ਕ੍ਰਿਕਟ ਐਸੋਸੀਏਸ਼ਨ ਤੋਂ ਹਰਜੀਤ ਸੰਧੂ ਨੇ ਆਖਿਆ, "ਘਟਨਾ ਬੇਹੱਦ ਨਿਰਾਸ਼ਾਜਨਕ ਹੈ ਅਤੇ ਖੇਡਾਂ 'ਚ ਅਜਿਹੀਆਂ ਹਰਕਤਾਂ ਲਈ ਕੋਈ ਜਗ੍ਹਾ ਨਹੀਂ ਹੈ।"

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link