12.02C Vancouver
ADS

Oct 11, 2025 1:57 AM - Connect Newsroom - Pervez Sandhu

ਵੈਨਕੂਵਰ ’ਚ ਬੀ.ਸੀ. ਪਲੇਸ ਸਟੇਡੀਅਮ ਵਿਚ ਯੁਵਰਾਜ ਸਿੰਘ ਤੇ ਪ੍ਰੀਮਿਅਰ ਡੇਵਿਡ ਇਬੀ ਦੀ ਮੁਲਾਕਾਤ - ਬੀ.ਸੀ. ਵਿਚ ਕ੍ਰਿਕਟ ਦਾ ਜਜ਼ਬਾ ਚੜ੍ਹਦੇ ਸ਼ਿਖਰ ’ਤੇ

Share On
cricket-star-yuvraj-singh-meets-premier-david-eby-at-vancouvers-bc-place-as-excitement-grows-for-cricket-in-b-c
B.C. Premier David Eby shaking hand with former Indian cricket star Yuvraj Singh. (Photo: Connect Newsroom)

ਵੈਨਕੂਵਰ ਦੇ ਬੀ.ਸੀ. ਪਲੇਸ ਸਟੇਡੀਅਮ ਵਿਚ ਚੱਲ ਰਹੇ ਕੈਨੇਡਾ ਸੁਪਰ60 ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਉਸ ਵੇਲੇ ਖ਼ਾਸ ਜੋਸ਼ ਦਿਖਾਈ ਦਿੱਤਾ ਜਦੋਂ ਭਾਰਤ ਦੇ ਮਸ਼ਹੂਰ ਕ੍ਰਿਕਟਰ ਯੁਵਰਾਜ ਸਿੰਘ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮਿਅਰ ਡੇਵਿਡ ਇਬੀ ਇਕੱਠੇ ਸਟੇਡੀਅਮ ਦੀ ਸਕ੍ਰੀਨ ’ਤੇ ਵਿਖਾਈ ਦਿੱਤੇ।

ਇਹ ਮੁਲਾਕਾਤ ਵੈਨਕੂਵਰ ਥੰਡਰਬਰਡਸ ਅਤੇ ਟੋਰਾਂਟੋ ਸਿਕਸਰਸ ਦੀਆਂ ਮਹਿਲਾ ਟੀਮਾਂ ਵਿਚਕਾਰ ਹੋ ਰਹੇ ਮੈਚ ਦੌਰਾਨ ਹੋਈ। ਮੌਕੇ ’ਤੇ ਮੌਜੂਦ ਦਰਸ਼ਕਾਂ - ਜਿਨ੍ਹਾਂ ਵਿਚੋਂ ਬਹੁਤ ਸਾਰੇ ਸਰੀ ਅਤੇ ਲੋਅਰ ਮੇਨਲੈਂਡ ਦੀਆਂ ਦੱਖਣੀ ਏਸ਼ੀਆਈ ਕਮਿਊਨਿਟੀਆਂ ਨਾਲ ਸਬੰਧਤ ਸਨ - ਨੇ ਇਸ ਦ੍ਰਿਸ਼ ਨੂੰ ਤਾਲੀਆਂ ਨਾਲ ਸਵਾਗਤ ਕੀਤਾ।

ਹਾਲਾਂਕਿ ਪ੍ਰੀਮਿਅਰ ਇਬੀ ਦੇ ਦਫ਼ਤਰ ਨੇ ਪਹਿਲਾਂ ਇਸ ਮੁਲਾਕਾਤ ’ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਸੀ, ਪਰ ਕਨੈਕਟ ਐਫ.ਐਮ. ਦੀ ਟੀਮ ਨੂੰ ਮੌਕੇ ’ਤੇ ਯੁਵਰਾਜ ਸਿੰਘ ਤੇ ਪ੍ਰੀਮਿਅਰ ਇਬੀ ਦੇ ਵਿਚਕਾਰ ਕੈਮਰੇ ਸਾਹਮਣੇ ਹੈਂਡਸ਼ੇਕ ਦਾ ਵਿਲੱਖਣ ਮੋਮੈਂਟ ਕੈਦ ਕਰਨ ਦਾ ਮੌਕਾ ਮਿਲਿਆ।

ਬੀ.ਸੀ. ਪਲੇਸ ਸਟੇਡੀਅਮ, ਜੋ ਮੁੱਖ ਤੌਰ ’ਤੇ ਸਾਕਰ ਮੈਦਾਨ ਵਜੋਂ ਜਾਣਿਆ ਜਾਂਦਾ ਹੈ, ਵਿਚ ਕ੍ਰਿਕਟ ਦਾ ਇਹ ਇਤਿਹਾਸਕ ਆਯੋਜਨ ਬ੍ਰਿਟਿਸ਼ ਕੋਲੰਬੀਆ ਵਿਚ ਕ੍ਰਿਕਟ ਦੇ ਵੱਧ ਰਹੇ ਪ੍ਰਭਾਵ ਦੀ ਨਿਸ਼ਾਨੀ ਹੈ। ਖ਼ਾਸ ਕਰਕੇ ਸਰੀ, ਐਬਟਸਫੋਰਡ ਤੇ ਵੈਨਕੂਵਰ ਵਿਚ ਰਹਿੰਦੇ ਦੱਖਣੀ ਏਸ਼ੀਆਈ, ਕੈਰੀਬੀਅਨ ਅਤੇ ਬ੍ਰਿਟਿਸ਼ ਪ੍ਰਵਾਸੀ ਸਮੁਦਾਇਆਂ ਵਿਚ ਕ੍ਰਿਕਟ ਦੀ ਦਿਲਚਸਪੀ ਤੇਜ਼ੀ ਨਾਲ ਵਧ ਰਹੀ ਹੈ।

ਸਰੀ ਨੂੰ ਕੈਨੇਡਾ ਦੀ “ਕ੍ਰਿਕਟ ਰਾਜਧਾਨੀ” ਕਿਹਾ ਜਾਂਦਾ ਹੈ, ਜਿੱਥੇ ਦਰਜਨਾਂ ਕਮਿਊਨਿਟੀ ਲੀਗਾਂ, ਯੂਥ ਅਕੈਡਮੀਆਂ ਤੇ ਇਕ ਅੰਤਰਰਾਸ਼ਟਰੀ ਪੱਧਰ ਦੇ ਸਟੇਡੀਅਮ ਦੀ ਮੰਗ ਜਾਰੀ ਹੈ।

ਹਾਲਾਂਕਿ ਇਹ ਸਪਸ਼ਟ ਨਹੀਂ ਕਿ ਯੁਵਰਾਜ ਅਤੇ ਪ੍ਰੀਮਿਅਰ ਇਬੀ ਵਿਚਕਾਰ ਸਟੇਡੀਅਮ ਨਿਰਮਾਣ ਬਾਰੇ ਗੱਲਬਾਤ ਹੋਈ ਕਿ ਨਹੀਂ, ਪਰ ਕਮਿਊਨਿਟੀ ਅਗੂਆਂ ਨੂੰ ਉਮੀਦ ਹੈ ਕਿ ਇਹ ਮੁਲਾਕਾਤ ਬੀ.ਸੀ. ਵਿਚ ਕ੍ਰਿਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਸਕਾਰਾਤਮਕ ਕਦਮ ਸਾਬਤ ਹੋਵੇਗੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link