22.18C Vancouver
ADS

Jul 22, 2020 11:17 PM -

ਕਿਊਬੈਕ 'ਚ ਦੋ ਬੱਚੀਆਂ ਦੇ ਕਤਲ ਦੇ ਮਾਮਲੇ 'ਚ ਪੂਰੀ ਹੋਈ ਅਪਰਾਧਿਕ ਜਾਂਚ

Share On
criminal-investigation-in-the-murder-of-two-young-sisters-by-their-father-complete-quebec-police
A body believed to be Martin Carpentier is carried by police investigators, Monday, July 20, 2020 in Saint-Apollinaire, Que. THE CANADIAN PRESS/Jacques Boissinot

ਕਿਊਬੈਕ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਇੱਕ ਪਿਤਾ ਵੱਲੋਂ ਆਪਣੀਆਂ ਦੋ ਛੋਟੀ ਉਮਰ ਦੀਆਂ ਬੇਟੀਆਂ ਦੇ ਇਸੇ ਮਹੀਨੇ ਕੀਤੇ ਗਏ ਕਤਲਾਂ ਦੇ ਮਾਮਲੇ ਨਾਲ ਜੁੜੀ ਅਪਰਾਧਿਕ ਜਾਂਚ ਨੂੰ ਹੁਣ ਪੂਰਾ ਕਰ ਲਿਆ ਗਿਆ ਹੈ।

ਪੁਲਿਸ ਨੇ ਅੱਜ 6 ਸਾਲਾ ਰੋਮੀ ਕਾਰਪੈਂਟੀਅਰ ਅਤੇ 11 ਸਾਲਾ ਨੋਰਾ ਕਾਰਪੈਂਟੀਅਰ ਦੀ ਮੌਤ ਅਤੇ ਇਨ੍ਹਾਂ ਦੇ ਪਿਤਾ ਮਾਰਟਿਨ ਕਾਰਪੈਂਟੀਅਰ ਦੀ ਲਾਸ਼ ਮਿਲਣ ਸੰਬੰਧੀ ਜਾਂਚ ਨਾਲ ਜੁੜੀ ਜਾਣਕਾਰੀ ਸਾਂਝੀ ਕੀਤੀ।

ਅਧਿਕਾਰੀਆਂ ਦਾ ਕਹਿਣਾ ਸੀ ਕਿ ਪਿਤਾ ਨੇ ਕਿਸੇ ਖੁੰਢੇ ਹਥਿਆਰ ਦੀ ਵਰਤੋਂ ਕਰਦੇ ਹੋਏ ਬੱਚੀਆਂ ਦਾ ਕਤਲ ਕੀਤਾ ਸੀ।

ਯਾਦ ਰਹੇ ਕਾਰਪੈਂਟੀਅਰ ਦਾ ਮ੍ਰਿਤ ਸ਼ਰੀਰ ਇਸੇ ਹਫ਼ਤੇ ਹੀ ਮਿਲਿਆ ਹੈ।

ਯਾਦ ਰਹੇ ਬੱਚੀਆਂ ਦੇ 8 ਜੁਲਾਈ ਨੂੰ ਲਾਪਤਾ ਹੋਣ ਤੋਂ ਬਾਅਦ, 9 ਜੁਲਾਈ ਨੂੰ ਉਨ੍ਹਾਂ ਦੀ ਭਾਲ ਸੰਬੰਧੀ ਐਂਬਰ ਐਲਰਟ ਜਾਰੀ ਕੀਤਾ ਗਿਆ ਸੀ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link