13.65C Vancouver
ADS

Feb 28, 2025 4:59 PM - The Canadian Press

ਐਲਬਰਟਾ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀ ਸਿਹਤ ਅਤੇ ਸਿੱਖਿਆ ਮਾਹਿਰਾਂ ਨੇ ਕੀਤੀ ਆਲੋਚਨਾ

Share On
critics-say-the-governments-new-budget-misses-the-mark-on-education-and-health-care-funding
Alberta Teachers' Association president Jason Schilling says the nearly 10-billion dollars set aside for the K-to-12 school system doesn't keep up with population growth and inflation.

ਐਲਬਰਟਾ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀ ਐਜੂਕੇਸ਼ਨ ਅਤੇ ਹੈਲਥ ਮਾਹਿਰਾਂ ਵਲੋਂ ਆਲੋਚਨਾ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿਚ ਐਜੂਕੇਸ਼ਨ ਅਤੇ ਹੈਲਥ ਕੇਅਰ ਫੰਡਿੰਗ, ਐਮਰਜੈਂਸੀ ਰੂਮ ਲਈ ਉਡੀਕ ਦਾ ਸਮਾਂ ਅਤੇ ਬਹੁਤ ਜ਼ਿਆਦਾ ਭਰੇ ਕਲਾਸਰੂਮ ਬਾਰੇ ਧਿਆਨ ਹੀ ਨਹੀਂ ਦਿੱਤਾ ਗਿਆ।

ਐਲਬਰਟਾ ਟੀਚਰਸ ਐਸੋਸੀਏਸ਼ਨ ਦੇ ਮੁਖੀ ਜੇਸਨ ਸ਼ਿਲਿੰਗ ਨੇ ਕਿਹਾ ਕਿ ਸਰਕਾਰ ਨੇ ਕਿੰਡਰਗਾਰਡਨ ਤੋਂ 12ਵੀਂ ਦੇ ਸਕੂਲ ਸਿਸਟਮ ਲਈ ਕਰੀਬ 10-ਬਿਲੀਅਨ ਡਾਲਰ ਦਾ ਬਜਟ ਰੱਖਿਆ ਹੈ ਜੋ ਕਿ ਮਹਿੰਗਾਈ ਅਤੇ ਜਨਸੰਖਿਆ ਵਾਧੇ ਕਾਰਨ ਬਹੁਤ ਘੱਟ ਹੈ।

ਸ਼ਿਲਿੰਗ ਨੇ ਕਿਹਾ ਕਿ ਅਮਰੀਕਾ ਦੇ ਟੈਰਿਫ ਕਾਰਨ ਤੇਲ ਦੀ ਆਮਦਨ ਘਟਾ ਸਕਦੇ ਹਨ ਪਰ ਐਜੂਕੇਸ਼ਨ ਨੂੰ ਪਹਿਲ ਦੇਣੀ ਜ਼ਰੂਰੀ ਹੈ। ਪਬਲਿਕ ਇੰਟਰਸਟ ਐਲਬਰਟਾ ਮੁਤਾਬਕ ਹੈਲਥ ਕੇਅਰ ਨੂੰ ਵੀ ਬਜਟ ਵਿਚ ਪਹਿਲ ਨਹੀਂ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਹੈਲਥ ਕੇਅਰ ਨੂੰ 5.4 ਫੀਸਦੀ ਫੰਡਿੰਗ ਵਧੇਰੇ ਮਿਲੀ ਹੈ ਜਦਕਿ ਜਨਸੰਖਿਆ ਵਾਧੇ ਅਤੇ ਮਹਿੰਗਾਈ ਦੇ ਦਬਾਅ ਕਾਰਨ ਇਹ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚ ਐਮਰਜੈਂਸੀ ਰੂਮ ਲਈ ਉਡੀਕ ਦਾ ਸਮਾਂ ਵੀ ਨਹੀਂ ਘਟੇਗਾ ਅਤੇ ਫੈਮਿਲੀ ਡਾਕਟਰਾਾਂ ਦੀ ਕਮੀ ਵੀ ਨਹੀਂ ਘਟੇਗੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link