19.55C Vancouver
ADS

May 12, 2025 4:12 PM - The Canadian Press

ਹਾਕੀ ਖਿਡਾਰੀਆਂ ਦੇ ਜਿਨਸੀ ਸ਼ੋਸ਼ਣ ਦੇ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਜਾਰੀ

Share On
cross-examination-continues-for-complainant-in-hockey-players-sex-assault-trial
The woman, who cannot be identified under a publication ban, first took the stand on May 2 and spent most of last week facing questions from the defence.(Photo: The Canadian Press)

ਕੈਨੇਡਾ ਦੀ ਵਿਸ਼ਵ ਜੂਨੀਅਰ ਹਾਕੀ ਟੀਮ ਨਾਲ ਸਬੰਧਤ ਜਿਨਸੀ ਹਮਲੇ ਟਰਾਇਲ ਵਿਚ ਅੱਜ ਵੀ ਪੰਜ ਸਾਬਕਾ ਖਿਡਾਰੀਆਂ ਦੇ ਵਕੀਲਾਂ ਵਲੋਂ ਸ਼ਿਕਾਇਤਕਰਤਾ ਲੜਕੀ ਦੇ ਬਿਆਨਾਂ ਦਾ ਕਰਾਸ ਇਗਜਾਮੀਨੇਸ਼ਨ ਕੀਤਾ ਗਿਆ, ਐਲੇਕਸ ਫੋਰਮੈਂਟਨ ਦੇ ਵਕੀਲ ਡੈਨ ਬ੍ਰਾਊਨ ਨੇ ਦਲੀਲ ਦਿੱਤੀ ਕਿ ਈ. ਐੱਮ. ਜੋ ਕਿ ਲੜਕੀ ਦਾ ਕਾਲਪਨਿਕ ਨਾਮ ਹੈ ਉਸ ਨੇ ਫੋਰਮੈਂਟਨ ਨੂੰ ਸੰਬਧ ਬਣਾਉਣ ਲਈ ਬਾਥਰੂਮ ਵਿਚ ਖਿੱਚਿਆ ਸੀ। ਈ. ਐੱਮ. ਨੇ ਕਿਹਾ ਕਿ ਮੈਨੂੰ ਅਜਿਹਾ ਕੁਝ ਯਾਦ ਨਹੀਂ।

ਵਕੀਲ ਨੇ ਅੱਗੇ ਕਿਹਾ ਕਿ ਉਹ ਹਾਕੀ ਕੈਨੇਡਾ ਦੀ ਜਾਂਚ ਦੌਰਾਨ ਸ਼ਿਕਾਇਤਕਰਤਾ ਵਲੋਂ ਕਹੇ ਕੁਝ ਬਿਆਨਾਂ ਨੂੰ ਪੜ੍ਹਨ ਜਾ ਰਹੇ ਹਨ, ਵਕੀਲ ਨੇ ਈ.ਐੱਮ. ਨੂੰ ਕਿਹਾ ਕਿ ਤੈਨੂੰ ਯਾਦ ਹੈ ਕਿ ਤੂੰ ਕਿਹਾ ਸੀ ਕਿ ਕੀ ਤੁਸੀਂ ਮੇਰੇ ਨਾਲ ਸੈਕਸ ਕਰੋਗੇ ਜਾਂ ਗੋਲਫ ਖੇਡੋਗੇ? ਈ. ਐੱਮ. ਨੇ ਕਿਹਾ ਕਿ ਮੈਨੂੰ ਯਾਦ ਨਹੀਂ ਕਿ ਮੈਂ ਉਹਨਾਂ ਨੂੰ ਅਜਿਹਾ ਕਿਹਾ ਸੀ ਅਤੇ ਅਜਿਹਾ ਲੱਗਦਾ ਵੀ ਨਹੀਂ ਕਿ ਮੈਂ ਇਹ ਕਿਹਾ ਹੋਵੇਗਾ।

ਗੌਰਤਲਬ ਹੈ ਕਿ ਜੂਨ 2018 ਦੇ ਇਸ ਮਾਮਲੇ ਵਿਚ ਕੈਨੇਡੀਅਨ ਵਿਸ਼ਵ ਜੂਨੀਅਰ ਹਾਕੀ ਟੀਮ ਦੇ ਸਾਬਕਾ ਪੰਜ ਖਿਡਾਰੀ ਡਿਲਨ ਡੁਬੇ, ਕੈਲ ਫੁੱਟ, ਐਲੇਕਸ ਫੋਰਮੈਂਟਨ, ਕਾਰਟਰ ਹਾਰਟ ਅਤੇ ਮਾਈਕਲ ਮੈਕਲੋਡ ਸਾਰਿਆਂ ਨੇ ਹੁਣ ਤੱਕ ਖੁਦ ਦੇ ਨਿਰਦੋਸ਼ ਹੋਣ ਦੀ ਗੱਲ ਕਹੀ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link