18.06C Vancouver
ADS

Feb 13, 2020 2:46 PM -

ਵਾਇਰਸ ਦੇ ਡਰ ਕਾਰਨ ਕਈ ਦਿਨਾਂ ਤੋਂ ਪਾਣੀ ਵਿੱਚ ਰਹਿਣ ਤੋਂ ਬਾਅਦ ਸਮੁੰਦਰੀ ਜਹਾਜ਼ ਕੰਬੋਡੀਆ ਪਹੁੰਚਿਆ

Share On
cruise-ship-turned-away-in-other-ports-anchors-off-cambodia
The MS Westerdam sails off Sihanoukville, Cambodia, Thursday, Feb. 13, 2020. (AP Photo/Heng Sinith)

ਵੈਸਟਰਡੈਮ ਨਾਂ ਦਾ ਉਹ ਸਮੁੰਦਰੀ ਜਹਾਜ਼ ਜਿਸ ਨੂੰ ਕੋਵਿੱਡ-19 ਵਾਇਰਸ ਦੇ ਫੈਲਣ ਦੇ ਡਰ ਨਾਲ ਚਾਰ ਮੁਲਕਾਂ ਦੀਆਂ ਸਰਕਾਰਾਂ ਨੇ ਆਪਣੇ ਪਾਣੀਆਂ ਵਿੱਚ ਵੜ੍ਹਨ ਦੀ ਇਜਾਜ਼ਤ ਨਹੀਂ ਸੀ ਦਿੱਤੀ, ਅੱਜ ਕੰਬੋਡੀਆ ਪਹੁੰਚ ਗਿਆ।

ਜਹਾਜ਼ ਤੇ ਮੌਜੂਦ 1,455 ਯਾਤਰੀਆਂ ਅਤੇ 802 ਕਰੂ ਮੈਂਬਰਾਂ ਦੇ ਚੈਕਅੱਪ ਕੀਤੇ ਗਏ ਹਨ।

ਕੰਬੋਡੀਆ ਦੇ ਇੱਕ ਸਿਹਤ ਅਧਿਕਾਰੀ ਮੁਤਾਬਕ 20 ਦੇ ਕਰੀਬ ਯਾਤਰੀਆਂ ਨੂੰ ਬੁਖਾਰ ਅਤੇ ਢਿੱਡ ਵਿੱਚ ਦਰਦ ਦੀ ਸ਼ਿਕਾਇਤ ਸੀ ਪਰ ਇਨ੍ਹਾਂ ਨਿਸ਼ਾਨੀਆਂ ਨੂੰ ਆਮ ਤਕਲੀਫ ਮੰਨਿਆ ਜਾ ਰਿਹਾ ਹੈ।

ਹਾਲੈਂਡ ਅਮਰੀਕਾ ਲਾਈਨ ਮੁਤਾਬਕ ਜਹਾਜ਼ ਉੱਤੇ ਕਿਸੇ ਦੇ ਵੀ ਵਾਇਰਸ ਤੋਂ ਪ੍ਰਭਾਵਿਤ ਹੋਣ ਦੀ ਖਬਰ ਨਹੀਂ ਹੈ।

ਅਮਰੀਕੀ ਅੰਬੈਸਡਰ ਡਬਲਿਊ.ਪੈਟ੍ਰਿਕ ਮਰਫੀ ਨੇ ਕਿਹਾ ਕਿ ਅੰਬੈਸੀ ਦੀ ਇੱਕ ਟੀਮ ਜਹਾਜ਼ ਦੇ ਪ੍ਰਤੀਨਿਧੀਆਂ ਅਤੇ ਕੰਬੋਡੀਆ ਦੇ ਅਧਿਕਾਰੀਆਂ ਨਾਲ ਮਿਲ ਕੇ ਅਮਰੀਕੀ ਯਾਤਰੀਆਂ ਨੂੰ ਆਪਣੇ ਟਿਕਾਣੇ ਤੇ ਪਹੁੰਚਣ ਵਿੱਚ ਸਹਿਯੋਗ ਪ੍ਰਦਾਨ ਕਰੇਗੀ।

ਮਰਫੀ ਨੇ ਕਿਹਾ ਕਿ ਅਮਰੀਕਾ ਵੱਲੋਂ ਇਸ ਸਬੰਧ ਵਿੱਚ ਹੋਰ ਮੁਲਕਾਂ ਦੀਆਂ ਅੰਬੈਸੀਆਂ ਨਾਲ ਵੀ ਸੰਪਰਕ ਕੀਤਾ ਗਿਆ ਹੈ।


Latest news

carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link