13.79C Vancouver
ADS

Jun 12, 2020 11:32 PM -

ਮੰਗ ਵਾਂਜੋ ਦੇ ਵਕੀਲਾਂ ਨੇ ਕੈਨੇਡਾ ਦੀ ਰਾਸ਼ਟਰੀ ਜਸੂਸੀ ਅਜੈਂਸੀ 'ਤੇ ਚੁੱਕੇ ਸਵਾਲ, ਕਿਹਾ ਡਿਟੇਨ ਕੀਤੇ ਜਾਣ ਦੀ ਪਹਿਲਾਂ ਹੀ ਸੀ ਪਲੈਨਿੰਗ

Share On
csis-knowledge-of-multi-hour-delay-in-mengs-arrest-troubling-lawyers
Meng Wanzhou, chief financial officer of Huawei, leaves her home to go to B.C. Supreme Court in Vancouver, Wednesday, May 27, 2020. Lawyers for Meng Wanzhou are alleging that Canada's national spy agency was in on a plan for border officers to detain the Huawei executive for hours before her arrest at Vancouver's airport and was mindful of the political implications of her arrest. THE CANADIAN PRESS/Jonathan Hayward

ਵੁਆਵੇ ਦੀ ਸੀ.ਐਫ.ਓ. ਮੰਗ ਵਾਂਜੋ ਦੇ ਵਕੀਲਾਂ ਨੇ ਇਲਜ਼ਾਮ ਲਗਾਏ ਹਨ ਕਿ ਕੈਨੇਡਾ ਦੀ ਰਾਸ਼ਟਰੀ ਜਸੂਸੀ ਅਜੈਂਸੀ, ਇੱਕ ਪਲੈਨ 'ਤੇ ਕੰਮ ਕਰ ਰਹੀ ਸੀ, ਜਿਸ ਤਹਿਤ ਬਾਰਡਰ ਅਫ਼ਸਰਾਂ ਵੱਲੋਂ ਵੁਆਵੇ ਦੀ ਐਗਜ਼ੀਕਿਊਟਿਵ ਨੂੰ ਵੈਨਕੂਵਰ ਹਵਾਈ ਅੱਡੇ 'ਤੇ ਡਿਟੇਨ ਕੀਤਾ ਜਾਣਾ ਤੈਅ ਸੀ।

ਮੰਗ ਵਾਂਜੋ, ਅਮਰੀਕਾ 'ਚ ਧੋਖਾਧੜੀ ਦੇ ਮਾਮਲੇ 'ਚ ਵਾਂਟਿਡ ਹਨ।

ਪਰ ਮੰਗ ਵਾਂਜੋ ਅਤੇ ਵੁਆਵੇ ਨੇ ਇਲਜ਼ਾਮਾਂ ਨੂੰ ਗਲਤ ਦੱਸਿਆ ਹੈ ਅਤੇ ਲਗਾਤਾਰ ਮੰਗ ਉਠਾਈ ਹੈ ਕਿ ਇਸ ਹਵਾਲਗੀ ਦੇ ਮਾਮਲੇ ਨੂੰ ਰੱਦ ਕੀਤਾ ਜਾਵੇ।

ਵਕੀਲਾਂ ਦਾ ਕਹਿਣਾ ਹੈ ਕਿ ਮੰਗ ਵਾਂਜੋ ਦੇ ਚਾਰਟਰ ਅਧਿਕਾਰਾਂ ਦੀ ਉਸ ਵੇਲੇ ਉਲੰਘਣਾ ਹੋਈ ਸੀ, ਜਦ 1 ਦਿਸੰਬਰ 2018 ਨੂੰ ਉਨ੍ਹਾਂ ਨੂੰ ਬਾਰਡਰ ਅਧਿਕਾਰੀਆਂ ਵੱਲੋਂ ਰੋਕਿਆ ਗਿਆ ਸੀ ਅਤੇ ਸਵਾਲ ਕੀਤੇ ਗਏ ਸਨ।

ਵਕੀਲਾਂ ਦਾ ਕਹਿਣਾ ਹੈ ਕਿ ਮੰਗ ਵਾਂਜੋ ਨੂੰ ਗ੍ਰਿਫਤਾਰੀ ਦੀ ਜਾਣਕਾਰੀ ਦੇਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਇਲੈਕਟ੍ਰਾਨਿਕਸ ਅਤੇ ਪਾਸਵਰਡ ਹਾਸਿਲ ਕਰ ਲਏ ਗਏ ਸਨ, ਅਤੇ ਇਨ੍ਹਾਂ ਨੂੰ ਆਰ.ਸੀ.ਐਮ.ਪੀ. ਨਾਲ ਸਾਂਝਾ ਕੀਤਾ ਗਿਆ ਸੀ।

ਫੈਡਰਲ ਕੋਰਟ ਨੂੰ ਦਿੱਤੇ ਇੱਕ ਦਸਤਾਵੇਜ਼ 'ਚ ਵਕੀਲਾਂ ਨੇ ਕਿਹਾ ਹੈ ਕਿ ਕਨੇਡੀਅਨ ਸਿਕਿਉਰਿਟੀ ਇੰਟੈਲੀਜੈਂਸ ਸਰਵਿਸ ਨੂੰ ਕਈ ਘੰਟੇ ਦੀ ਦੇਰੀ ਬਾਰੇ ਵੀ ਪਹਿਲਾਂ ਹੀ ਪਤਾ ਸੀ, ਅਤੇ ਇਸੇ ਕਾਰਨ ਦਸਤਾਵੇਜ਼ਾਂ 'ਚ ਕਿਹਾ ਗਿਆ ਕਿ ਉਨ੍ਹਾਂ ਦੀ ਗ੍ਰਿਫਤਾਰੀ 4 ਵਜੇ ਦੇ ਕਰੀਬ ਹੋਣ ਦੀ ਉਮੀਦ ਸੀ ਜਦਕਿ ਉਨ੍ਹਾਂ ਦੀ ਉਡਾਣ ਦਾ ਸਮਾਂ ਸਵੇਰੇ 11.30 ਵਜੇ ਦਾ ਸੀ।

ਵਕੀਲਾਂ ਨੇ ਸੀ.ਐਸ.ਆਈ.ਐਸ. ਦੀ ਰਿਪੋਰਟ 'ਚ ਰੱਖੇ ਗਏ ਤੱਥਾਂ 'ਤੇ ਕਈ ਸਵਾਲ ਖੜੇ ਕੀਤੇ ਹਨ।

ਸੀ.ਐਸ.ਆਈ.ਐਸ. ਦੇ ਬੁਲਾਰੇ ਜੌਨ ਟਾਊਨਸੈਂਡ ਦਾ ਕਹਿਣਾ ਸੀ ਕਿ ਮਾਮਲਾ ਕੋਰਟ ਦੇ ਸਾਹਮਣੇ ਹੈ ਅਤੇ ਇਸ ਸਮੇਂ ਮਾਮਲੇ 'ਚ ਟਿੱਪਣੀ ਨਹੀਂ ਕੀਤੀ ਜਾ ਸਕਦੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link