13.39C Vancouver
ADS

Nov 13, 2025 7:26 PM - Connect Newsroom - Jasmine Singh with files from The Canadian Press

ਕੈਨੇਡਾ ਵਿਚ ਚੀਨ ਅਤੇ ਰੂਸ ਦੇ ਏਜੰਟ ਐਕਟਿਵ ਹੋ ਰਹੇ ਹਨ: ਡੈਨ ਰੌਜਰਜ਼

Share On
csis-warns-of-chinese-and-russian-espionage-targeting-canadas-arctic-development
Rogers noted that non-Arctic countries, particularly China, are seeking to expand their economic and strategic presence in the region as melting ice opens new transportation and resource opportunities. (Photo: The Canadian Press)

ਕੈਨੇਡਾ ਸਕਿਓਰਿਟੀ ਇੰਟੈਲੀਜੈਂਸ ਸਰਵਿਸ ਦੇ ਹੈੱਡ ਡੈਨ ਰੌਜਰਜ਼ ਨੇ ਕੈਨੇਡਾ ਵਿਚ ਚੀਨ ਅਤੇ ਰੂਸ ਦੇ ਏਜੰਟ ਐਕਟਿਵ ਹੋਣ ਦੀ ਚਿਤਾਵਨੀ ਦਿੱਤੀ ਹੈ। ਜਾਣਕਾਰੀ ਮੁਤਾਬਕ, ਇਹ ਏਜੰਟਸ ਕੈਨੇਡਾ ਦੀ ਸਰਕਾਰੀ ਅਤੇ ਨਿੱਜੀ ਖੇਤਰ ਦੀ ਸੰਵੇਦਨਸ਼ੀਲ ਜਾਣਕਾਰੀ ਅਤੇ ਆਰਕਟਿਕ ਖੇਤਰ ਵਿਚ ਰਣਨੀਤਿਕ ਪਹੁੰਚ ਪ੍ਰਾਪਤ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।

ਚੀਨ ਬਾਰੇ ਇਹ ਚਿਤਾਵਨੀ ਉਦੋਂ ਆਈ ਹੈ ਜਦੋਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਬੀਜਿੰਗ ਨਾਲ ਸਬੰਧਾਂ ਨੂੰ ਸੁਧਾਰਨ ਲਈ ਡਿਪਲੋਮੈਟਿਕ ਯਤਨ ਸ਼ੁਰੂ ਕੀਤੇ ਹਨ, ਜਿਸ ਵਿਚ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਅਗਲੇ ਸਾਲ ਬੀਜਿੰਗ ਦੌਰੇ 'ਤੇ ਜਾਣਾ ਵੀ ਸ਼ਾਮਲ ਹੈ।

ਉਥੇ ਹੀ, ਭਾਰਤ ਬਾਰੇ ਟਿੱਪਣੀ 'ਤੇ ਸੀ.ਐਸ.ਆਈ.ਐਸ. ਹੈੱਡ ਨੇ ਕਿਹਾ ਕਿ ਅਸੀਂ ਲਗਾਤਾਰ ਚੌਕਸ ਹਾਂ। ਰੌਜਰਜ਼ ਨੇ ਕਿਹਾ ਕਿ ਅਸੀਂ ਆਪਣੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਕੀਤੀ ਹੈ ਤੇ ਭਾਰਤ ਨਾਲ ਸਾਡੇ ਰਿਸ਼ਤੇ ਅੱਗੇ ਵਧ ਰਹੇ ਹਨ ਅਤੇ ਅਸੀਂ ਇਹ ਰਿਸ਼ਤਾ ਇਸ ਤਰ੍ਹਾਂ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਜਿਸ ਨਾਲ ਇਹ ਯਕੀਨੀ ਹੋ ਸਕੇ ਕੈਨੇਡੀਅਨ ਨੈਸ਼ਨਲ ਸਕਿਓਰਿਟੀ ਸੇਫ ਹੈ।

ਸੀ.ਐਸ.ਆਈ.ਐਸ. ਹੈੱਡ ਨੇ ਕੈਨੇਡਾ ਲਈ ਖਤਰਿਆਂ 'ਤੇ ਆਪਣੀ ਸਾਲਾਨਾ ਸਪੀਚ ਵਿਚ ਅੱਗੇ ਕਿਹਾ ਕਿ ਚੀਨੀ ਜਾਸੂਸ ਨੇ ਜਾਣਕਾਰੀ ਅਤੇ ਫੌਜੀ ਮੁਹਾਰਤ ਵਾਲੇ ਕੈਨੇਡੀਅਨਜ਼ ਨੂੰ ਹਾਇਰ ਕਰਨ ਦੀ ਵੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਰੂਸ ਅਤੇ ਚੀਨ ਦੀ ਕੈਨੇਡਾ ਦੇ ਆਰਕਟਿਕ ਖੇਤਰ ਵਿਚ ਮਹੱਤਵਪੂਰਨ ਖੁਫੀਆ ਦਿਲਚਸਪੀ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link