18.49C Vancouver
ADS

May 26, 2021 10:31 AM -

ਓਡੀਸ਼ਾ ਦੇ ਤਟਾਂ ਨਾਲ ਟਕਰਾਇਆ ਚੱਕਰਵਾਤ ਯਾਸ, ਕੱਲ ਤੱਕ ਪਵੇਗਾ ਮੀਂਹ: ਆਈਐੱਮਡੀ

Share On
cyclone-yaas-completes-landfall-in-odisha-rainfall-to-continue-till-tomorrow-imd
Cyclone Yaas completes landfall in Odisha, rainfall to continue till tomorrow: IMD

ਭਾਰਤ ਦੇ ਮੌਸਮ ਵਿਭਾਗ ਵੱਲੋਂ ਬੁੱਧਵਾਰ ਨੂੰ ਚੱਕਰਵਾਤ ਯਾਸ ਦੇ ਆ ਜਾਣ ਬਾਰੇ ਜਾਣਕਾਰੀ ਦਿੰਦਿਆਂ, ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਭੁਵਨੇਸ਼ਵਰ ਵਿੱਚ ਮੌਸਮ ਵਿਭਾਗ ਦੇ ਵੱਡੇ ਵਿਗਿਆਨੀ ਉਮਾਸ਼ੰਕਰ ਦਾਸ ਨੇ ਆਖਿਆ,"ਚੱਕਰਵਾਤ ਯਾਸ ਤਟ ਨਾਲ ਟਕਰਾਅ ਚੁੱਕਾ ਹੈ। ਕੱਲ ਤੱਕ ਮੀਂਹ ਜਾਰੀ ਰਹੇਗਾ। ਮਛੇਰਿਆਂ ਨੂੰ ਕੱਲ ਸਵੇਰ ਤੱਕ ਕੰਮ 'ਤੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਸਮੁੰਦਰੀ ਹਾਲਾਤ ਬਹੁਤ ਖ਼ਤਰਨਾਕ ਹੋਣ ਵਾਲੇ ਹਨ।"

ਅੱਜ ਸਵੇਰੇ 9 ਵਜੇ ਇਹ ਧਾਮਰਾ ਅਤੇ ਬਲਾਸੋਰ ਤੱਟਾਂ ਨਾਲ ਟਕਰਾਇਆ। ਤੇਜ਼ ਰਫਤਾਰ ਹਵਾਵਾਂ ਨੇ ਕਈ ਦਰਖ਼ਤਾਂ ਨੂੰ ਜੜੋਂ ਪੁੱਟ ਦਿੱਤਾ ਅਤੇ ਸੂਬੇ ਦੇ ਕਈ ਹਿੱਸਿਆਂ ਵਿੱਚ ਪਾਣੀ ਆ ਗਿਆ।

ਆਈਐੱਮਡੀ ਦੇ ਜਨਰਲ ਨਿਰਦੇਸ਼ਕ ਮਰੁਤਯੂੰਜਯ ਮੋਹਾਪਾਤਰਾ ਨੇ ਵੀ ਪਹਿਲਾਂ ਆਖਿਆ ਹੈ ਕਿ ਇਹ ਚੱਕਰਵਾਤ ਕੱਲ ਸਵੇਰ ਤੱਕ ਝਾਰਖੰਡ ਪੁੱਜ ਸਕਦਾ ਹੈ।

ਸਪੈਸ਼ਲ ਰਿਲੀਫ਼ ਕਮਿਸ਼ਨਰ ਪੀਕੇ ਜੇਨਾ ਨੇ ਆਖਿਆ ਕਿ ਬੁੱਧਵਾਰ ਨੂੰ ਸਵੇਰੇ 9 ਵਜੇ, ਜਿਸ ਵੇਲੇ ਇਹ ਚੱਕਰਵਾਤ ਓਡੀਸ਼ਾ ਦੇ ਧਾਮਰਾ ਅਤੇ ਬਲਾਸੋਰ ਵਿਖੇ ਟਕਰਾਇਆ, ਤਾਂ ਲੈਂਡਫਾਲ ਵੇਲੇ ਹਵਾਵਾਂ ਅੰਦਾਜ਼ਨ 120-140 ਕਿਮੀ. ਪ੍ਰਤੀ ਘੰਟੇ ਡੀ ਰਫ਼ਤਾਰ ਨਾਲ ਚੱਲ ਰਹੀਆਂ ਸਨ।

ਤਕਰੀਬਨ ਦੁਪਹਿਰੇ 12:30 ਵਜੇ, ਆਈਐੱਮਡੀ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਚੱਕਰਵਾਤ ਉੱਤਰ-ਉੱਤਰਪੱਛਮ ਵੱਲ ਜਾਵੇਗਾ ਅਤੇ ਅਗਲੇ ਤਿੰਨ ਘੰਟਿਆਂ ਵਿੱਚ ਹੋਰ ਕਈ ਚੱਕਰਵਾਤਾਂ ਵਿੱਚ ਟੁੱਟ ਕੇ ਕਮਜ਼ੋਰ ਹੋ ਜਾਵੇਗਾ, ਅਤੇ 6 ਘੰਟਿਆਂ ਵਿੱਚ ਇੱਕ ਚੱਕਰਵਾਤੀ ਤੂਫ਼ਾਨ ਵਿੱਚ ਤਬਦੀਲ ਹੋ ਜਾਵੇਗਾ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link