11.93C Vancouver
ADS

Jun 7, 2021 8:34 PM -

ਔਂਟੈਰੀਓ ਦੇ ਲੰਡਨ 'ਚ ਮੁਸਲਿਮ ਪਰਿਵਾਰ ਦੇ ਚਾਰ ਲੋਕਾਂ ਨੂੰ ਮਿਥ ਕੇ ਗੱਡੀ ਥੱਲੇ ਦਰੜਿਆ, ਪੁਲਿਸ ਨੇ ਘਟਨਾ ਨੂੰ ਦੱਸਿਆ ਨਫ਼ਰਤੀ ਅਪਰਾਧ

Share On
dark-day-police-say-five-pedestrians-run-down-in-london-ont-targeted-as-muslims
The mayor of London, Ontario says a man who allegedly drove a car into a family standing on a street corner committed an act of ``mass murder.'' (Photo - ED Holder/Twitter)

ਔਂਟੈਰੀਓ ਦੇ ਲੰਡਨ 'ਚ ਪੁਲਿਸ ਦਾ ਕਹਿਣਾ ਹੈ ਕਿ ਬੀਤੀ ਰਾਤ ਇੱਕ ਗੱਡੀ ਨਾਲ ਟੱਕਰ ਦੀ ਘਟਨਾ 'ਚ 4 ਲੋਕਾਂ ਦੀ ਮੌਤ ਹੋ ਗਈ ਹੈ।

ਪੁਲਿਸ ਨੇ ਦੱਸਿਆ ਹੈ ਕਿ ਇਸ ਘਟਨਾ 'ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਹੈ।

ਘਟਨਾ 'ਚ ਪੀੜਤ ਲੋਕਾਂ ਨੂੰ ਉਨ੍ਹਾਂ ਦੇ ਧਰਮ ਕਾਰਨ ਮਿਥ ਕੇ ਨਿਸ਼ਾਨਾ ਬਣਾਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਪੀੜਤਾਂ 'ਚ ਇੱਕ ਔਰਤ ਦੀ ਉਮਰ 74ਸਾਲ, ਇੱਕ ਵਿਅਕਤੀ ਦੀ ਉਮਰ 46 ਸਾਲ, ਇੱਕ ਔਰਤ ਦੀ ਉਮਰ 44 ਸਾਲ ਅਤੇ ਚੌਥੀ ਪੀੜਤ ਲੜਕੀ ਦੀ ਉਮਰ 15 ਸਾਲ ਦੱਸੀ ਗਈ ਹੈ।

ਇਹ ਲੋਕ ਪੈਦਲ ਜਾ ਰਹੇ ਸਨ ਜਦ ਮਿਥ ਕੇ ਇਹਨਾਂ 'ਚ ਟੱਕਰ ਮਾਰ ਦਿੱਤੀ ਗਈ।

ਚਾਰੇ ਪੀੜਤ ਮੁਸਲਿਮ ਭਾਈਚਾਰੇ ਦੇ ਦੱਸੇ ਗਏ ਹਨ।

ਪੁਲਿਸ ਨੇ ਦੱਸਿਆ ਕਿ ਇੱਕ ਔਰਤ ਨੂੰ ਮੌਕੇ 'ਤੇ ਹੀ ਮ੍ਰਿਤ ਐਲਾਨ ਦਿੱਤਾ ਗਿਆ ਸੀ।

ਘਟਨਾ ਸ਼ਹਿਰ ਦੇ ਨੌਰਥਵੈਸਟ ਐਂਡ 'ਚ ਵਾਪਰੀ।

ਪੁਲਿਸ ਨੇ ਜਾਣਕਾਰੀ ਦਿੱਤੀ ਕਿ ਘਟਨਾ ਤੋਂ ਕੁਝ ਹੀ ਸਮੇਂ 'ਚ ਹਸਪਤਾਲ 'ਚ ਇੱਕ ਆਦਮੀ, ਇੱਕ ਔਰਤ ਅਤੇ ਇੱਕ ਟੀਨੇਜਰ ਨੇ ਦਮ ਤੋੜ ਦਿੱਤਾ।

ਇੱਕ 9 ਸਾਲਾ ਬੱਚੇ ਦੀ ਹਾਲਤ ਗੰਭੀਰ ਦੱਸੀ ਗਈ ਹੈ।

ਪੁਲਿਸ ਨੇ ਮਾਮਲੇ 'ਚ ਇੱਕ 20 ਸਾਲਾ ਲੰਡਨ ਨਿਵਾਸੀ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਦਾ ਨਾਮ ਨੈਫੈਨਿਅਲ ਵੈਲਟਜ਼ਮੈਨ ਦੱਸਿਆ ਗਿਆ ਹੈ।

ਲੰਡਨ ਦੇ ਮੇਅਰ ਐਡ ਹੋਲਡਰ ਨੇ ਇਸ ਘਟਨਾ ਨੂੰ 'ਮਾਸ ਮਰਡਰ' ਕਰਾਰ ਦਿੱਤਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link