13.52C Vancouver
ADS

Oct 22, 2021 10:28 PM - The Canadian Press

ਬੀ.ਸੀ. ਦੇ ਨੌਰਦਰਨ ਇੰਟੀਰੀਅਰ 'ਚ ਮਾਂ-ਪੁੱਤ ਦੀ ਪੁਲਿਸ ਦੀ ਗੋਲੀ ਨਾਲ ਹੋਈ ਮੌਤ ਦੀ ਹੁਣ ਕੋਰੋਨਰ ਸਰਵਿਸ ਵੱਲੋਂ ਹੋਵੇਗੀ ਇੰਕਵੈਸਟ

Share On
date-set-for-inquest-into-deaths-of-jovan-williams-and-shirley-williams
The BC Coroners Service says it will hold an inquest into the deaths of two people shot just over five years ago during a confrontation with police in the tiny northern Interior village of Granisle, on the shore of Babine Lake, east of Smithers. (Photo - BC Coroners Service)

ਬੀ.ਸੀ. ਕੋਰੋਨਰਸ ਸਰਵਿਸ ਦਾ ਕਹਿਣਾ ਹੈ ਕਿ ਨੌਰਦਰਨ ਇੰਟੀਰੀਅਰ ਦੇ ਪੇਂਡੂ ਇਲਾਕੇ 'ਚ ਪੁਲਿਸ ਦੀ ਗੋਲੀ ਕਾਰਨ ਹੋਈ 2 ਲੋਕਾਂ ਦੀ ਮੌਤ ਦੇ ਮਾਮਲੇ 'ਚ ਇੰਕਵੈਸਟ ਕੀਤੀ ਜਾਵੇਗੀ।

ਘਟਨਾ ਕਰੀਬ 5 ਸਾਲ ਪਹਿਲਾਂ ਵਾਪਰੀ ਸੀ ਅਤੇ ਕਥਿਤ ਤੌਰ 'ਤੇ ਪੁਲਿਸ ਨਾਲ ਕਿਸੇ ਪ੍ਰਕਾਰ ਦੀ ਝੜਪ ਤੋਂ ਬਾਅਦ ਗੋਲੀ ਚਲਾਈ ਗਈ ਸੀ।

ਘਟਨਾ ਸਮੀਦਰਸ ਦੇ ਇਲਾਕੇ ਕੋਲ ਬੇਬੀਨ ਲੇਕ ਕੋਲ ਵਾਪਰੀ ਸੀ।

ਘਟਨਾ 'ਚ 39 ਸਾਲਾ ਜੋਵਨ ਵਿਲੀਅਮਸ ਅਤੇ ਉਸ ਦੀ 73 ਸਾਲਾ ਮਾਂ ਸ਼ਰਲੀ ਵਿਲੀਅਮਸ ਦੀ ਮੌਤ ਹੋ ਗਈ ਸੀ।

ਪੁਲਿਸ ਵੱਲੋਂ ਮੌਕੇ 'ਤੇ ਉਸ ਵੇਲੇ ਪਹੁੰਚ ਕੀਤੀ ਗਈ ਸੀ ਜਦ ਕਥਿਤ ਤੌਰ 'ਤੇ ਇੱਕ ਬੰਦੂਕ ਲੈਕੇ ਗੁਆਂਢੀਆਂ ਨਾਲ ਕਿਸੇ ਪ੍ਰਕਾਰ ਦੀ ਤਕਰਾਰ ਜਾਰੀ ਸੀ।

ਇੰਡੀਪੈਂਡੈਂਟ ਇਨਵੈਸਟੀਗੇਸ਼ਨਸ ਆਫਿਸ ਯਾਨੀ ਕਿ ਆਈ.ਆਈ.ਓ. ਵੱਲੋਂ ਅਫ਼ਸਰਾਂ ਨੂੰ ਕਿਸੇ ਪ੍ਰਕਾਰ ਦੀ ਗਲਤ ਗਤੀਵਿਧੀ ਦੇ ਮਾਮਲੇ 'ਚ ਕਲੀਅਰ ਕਰ ਦਿੱਤਾ ਗਿਆ ਸੀ।

ਇਸ ਮਾਮਲੇ 'ਚ ਇੰਕਵੈਸਟ ਬੀਤੇ ਸਾਲ ਜੂਨ 'ਚ ਹੋਣੀ ਸੀ ਪਰ ਪੈਂਡੈਮਿਕ ਵਿਚਾਲੇ ਇਸ 'ਚ ਦੇਰੀ ਹੋਈ। ਹੁਣ ਨਵੰਬਰ ਦੇ ਪਹਿਲੇ ਹਫ਼ਤੇ 'ਚ ਇੰਕਵੈਸਟ ਹੋਵੇਗੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link