15.88C Vancouver
ADS

Feb 24, 2020 11:29 PM -

ਡੇਵਿਡ ਇਬੀ: ਬੀ.ਸੀ. ਲਿਬਰਲਸ ਸੂਬਾ ਪੱਧਰੀ ਕਮਿਸ਼ਨ ਸਾਹਮਣੇ ਰੱਖਣ, ਮਨੀ ਲਾਂਡਰਿੰਗ ਨਾਲ ਜੁੜੇ ਦਸਤਾਵੇਜ਼

Share On
david-eby-b-c-liberals-should-stop-withholding-relevant-cabinet-documents-to-the-provincial-inquiry-into-money-laundering
British Columbia Attorney General David Eby listens during a news conference in Vancouver, on Friday May 24, 2019. British Columbia's attorney general hopes an inquiry into money laundering will answer lingering questions about how the criminal activity flourished in the province and identify specific people who allowed it to happen. THE CANADIAN PRESS/Darryl Dyck

ਬੀ.ਸੀ. ਵਿੱਚ ਮਨੀ ਲਾਂਡਰਿੰਗ (money laundering) ਦੀ ਸਮੱਸਿਆ ਦੀ ਜਾਂਚ ਲਈ ਬਣਾਏ ਗਏ ਕੁਲਨ ਕਮਿਸ਼ਨ ਆਫ ਇਨਕੁਆਇਰੀ (Cullen commission of Inquiry) ਨੇ ਆਪਣੀ ਜਨਤਕ ਸੁਣਵਾਈ ਅੱਜ ਤੋਂ ਸ਼ੁਰੂ ਕਰ ਦਿੱਤੀ ਹੈ।

ਵਿਕਟੋਰੀਆ ਵਿੱਚ ਇਸ ਸਬੰਧੀ ਗੱਲ ਕਰਦਿਆਂ ਅਟਾਰਨੀ ਜਨਰਲ ਡੇਵਿਡ ਇਬੀ (Attorney General David Eby) ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਲੋਕਾਂ ਦਾ ਹੱਕ ਹੈ ਕਿ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਮਨੀ ਲਾਂਡਰਿੰਗ ਦੀ ਸਮੱਸਿਆ ਕਿਸ ਤਰ੍ਹਾਂ ਇੰਨੀ ਵੱਧ ਗਈ ਅਤੇ ਗ੍ਰਿਫਤਾਰੀਆਂ ਕਿਉਂ ਨਹੀਂ ਹੋਈਆਂ।

ਡੇਵਿਡ ਇਬੀ (David Eby) ਨੇ ਕਿਹਾ ਕਿ ਇਸ ਦੀ ਕਾਫੀ ਸੰਭਾਵਨਾ ਹੈ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਮਾਇਕ ਡੀਜੌਂਗ (Finance Minister Mike De Jong) ਕੋਲ ਇਸ ਸਮੱਸਿਆ ਬਾਰੇ ਬਹੁਤ ਸਾਰੀ ਨਿੱਜੀ ਜਾਣਕਾਰੀ ਸੀ, ਅਤੇ ਉਨ੍ਹਾਂ ਨੇ ਜਾਂ ਤਾਂ ਇਸ ਜਾਣਕਾਰੀ ਨੂੰ ਗੁਪਤ ਰੱਖਿਆ ਜਾਂ ਫਿਰ ਉਹ ਆਪਣੇ ਕੰਮ ਵਿੱਚ ਮਾੜੇ ਸਨ।

ਡੇਵਿਡ ਇਬੀ (David Eby) ਨੇ ਕਿਹਾ ਕਿ ਬੀ.ਸੀ. ਲਿਬਰਲਸ ਦੇ ਲੀਡਰ ਐਂਡਰਿਊ ਵਿਲਕਿੰਸਨ (Andrew Wilkinson) ਅਤੇ ਮਾਈਕ ਡੀਜੌਂਗ (Mike de Jong) ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੀ ਸਰਕਾਰ ਦੀ ਕੈਬਨਿਟ ਦੀਆਂ ਮਨੀ ਲਾਂਡਰਿੰਗ (money laundering) ਦੇ ਨਾਲ ਸੰਬੰਧਿਤ ਦਸਤਾਵੇਜ਼ਾਂ ਨੂੰ ਮੁਕੰਮਲ ਰੂਪ ਵਿੱਚ ਕਮਿਸ਼ਨ ਸਾਹਮਣੇ ਪੇਸ਼ ਕਰਨ।

ਡੇਵਿਡ ਇਬੀ (David Eby) ਨੇ ਦੱਸਿਆ ਕਿ ਮਨੀ ਲਾਂਡਰਿੰਗ ਦੇ ਕਾਰਨ ਬੀ.ਸੀ. ਵਿੱਚ ਓਵਰਡੋਜ ਨਾਲ ਜੁੜੀਆਂ ਮੌਤਾਂ ਵਿੱਚ ਵਾਧਾ ਹੋਇਆ ਅਤੇ ਪ੍ਰਾਪਰਟੀ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ।

ਜ਼ਿਕਰਯੋਗ ਹੈ ਕਿ ਕੁਲਨ ਕਮਿਸ਼ਨ (Cullen Commission) ਦੇ ਕੋਲ ਦੋਸ਼ੀ ਸਾਬਤ ਕਰਨ ਜਾਂ ਜ਼ਿੰਮੇਵਾਰੀ ਤੈਅ ਕਰਨ ਦੀ ਤਾਕਤ ਨਹੀਂ ਹੈ, ਪਰ ਇਹ ਕਮਿਸ਼ਨ ਮਈ 2021 ਵਿੱਚ ਆਪਣੀ ਅੰਤਿਮ ਰਿਪੋਰਟ ਵਿੱਚ ਮਨੀ ਲਾਂਡਰਿੰਗ ਸਮੱਸਿਆ ਸੰਬੰਧੀ ਸਿਫਾਰਿਸ਼ਾਂ ਦੇਵੇਗਾ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link