12.66C Vancouver
ADS

Nov 19, 2024 7:49 PM - Connect Newsroom

ਡੇਵਿਡ ਈਬੀ ਨੇ ਸਰੀ ਤੋਂ ਦੋ ਐੱਮ.ਐੱਲ.ਏ. ਨੂੰ ਐਨ.ਡੀ.ਪੀ. ਸਰਕਾਰ ਦੇ ਮੰਤਰੀ ਮੰਡਲ ਵਿਚ ਕੀਤਾ ਸ਼ਾਮਲ

Share On
david-eby-inducts-two-mlas-from-surrey-into-cabinet
Gary Begg is the same MLA who played a key role in helping the NDP form a government with an absolute majority.(Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਨੇ ਸਰੀ ਤੋਂ ਦੋ ਐੱਮ.ਐੱਲ.ਏ. ਨੂੰ ਐਨ.ਡੀ.ਪੀ. ਸਰਕਾਰ ਦੇ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਹੈ। ਸਰੀ-ਗਿਲਡਫੋਰਡ ਤੋਂ ਵਿਧਾਇਕ ਗੈਰੀ ਬੇਗ ਨੂੰ ਜਨਤਕ ਸੁਰੱਖਿਆ ਮੰਤਰੀ ਬਣਾਇਆ ਗਿਆ ਹੈ, ਪਿਛਲੀ ਸਰਕਾਰ ਵਿਚ ਇਹ ਮੰਤਰਾਲਾ ਮਾਈਕ ਫਾਰਨਵਰਥ ਕੋਲ ਸੀ।

ਗੈਰੀ ਬੇਗ ਉਹੀ ਵਿਧਾਇਕ ਹਨ ਜਿਨ੍ਹਾਂ ਦੀ ਬਦੌਲਤ ਐਨਡੀਪੀ ਪੂਰਣ ਬਹੁਮਤ ਵਾਲੀ ਸਰਕਾਰ

ਬਣਾਉਣ ਵਿਚ ਕਾਮਯਾਬ ਹੋਈ। ਦਰਅਸਲ ਸਰੀ ਗਿਲਡਫੋਰਡ ਸੀਟ ’ਤੇ ਵੋਟਾਂ ਦੀ ਦੁਬਾਰਾ ਗਿਣਤੀ ਵਿਚ ਕੰਜ਼ਰਵੇਟਿਵ ਉਮੀਦਵਾਰ ਹੋਨਵੀਰ ਸਿੰਘ ਦੀ ਜਿੱਤ ਹਾਰ ਵਿਚ ਪਲਟ ਗਈ ਸੀ ਅਤੇ ਮਹਿਜ 22 ਵੋਟਾਂ ਦੇ ਫਰਕ ਨਾਲ ਇਹ ਸੀਟ ਗੈਰੀ ਬੇਗ ਦੀ ਝੋਲੀ ਪੈ ਗਈ ਸੀ।

ਉਥੇ ਹੀ, ਸਰੀ ਤੋਂ ਦੂਜੇ ਮੰਤਰੀ ਸਰੀ-ਫਲੀਟਵੁੱਡ ਤੋਂ ਵਿਧਾਇਕ ਜਗਰੂਪ ਬਰਾੜ ਬਣਾਏ ਗਏ ਹਨ, ਪ੍ਰੀਮੀਅਰ ਡੇਵਿਡ ਈਬੀ ਨੇ ਉਨ੍ਹਾਂ ਨੂੰ ਮਾਈਨਿੰਗ ਅਤੇ ਨਾਜ਼ੁਕ ਖਣਿਜ ਮੰਤਰਾਲਾ ਦੀ ਜ਼ਿੰਮੇਵਾਰੀ ਸੌਂਪੀ ਹੈ। ਉਥੇ ਹੀ ਸਰੀ ਪੁਲਿਸਿੰਗ ਤਬਦੀਲੀ ਵਿਚ ਭੂਮਿਕਾ ਨਿਭਾਉਣ ਵਾਲੇ ਮਾਈਕ ਫਾਰਨਵਰਥ ਹੁਣ ਆਵਾਜਾਈ ਤੇ ਟ੍ਰਾਂਜਿਟ ਮਿਨਿਸਟਰੀ ਦੇਖਣਗੇ। ਗੌਰਤਲਬ ਹੈ ਕਿ ਸਰੀ ਤੋਂ ਐਨ.ਡੀ.ਪੀ. ਦੇ 4 ਅਤੇ ਕੰਜ਼ਰਵੇਟਿਵ ਦੇ 6 ਵਿਧਾਇਕ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link