11.21C Vancouver
ADS

Oct 22, 2022 12:47 AM - The Canadian Press

ਬੀ.ਸੀ. ਦੇ ਨਵੇਂ ਪ੍ਰੀਮਿਅਰ ਡੈਜ਼ੀਗਨੇਟ ਨੇ ਪਹਿਲੇ ਸੰਬੋਧਨ 'ਚ ਹੌਰਗਨ ਦਾ ਕੀਤਾ ਧੰਨਵਾਦ, ਅੰਜਲੀ ਅਪਾਦੁਰਾਈ ਬਾਰੇ ਵੀ ਕਹੀ ਅਹਿਮ ਗੱਲ

Share On
david-eby-is-the-new-b-c-ndp-leader-and-premier-designate
David Eby is officially the leader of BC's New Democratic Party. (Photo - The Canadian Press)

ਬੀ.ਸੀ. ਐਨ.ਡੀ.ਪੀ. ਵੱਲੋਂ ਡੇਵਿਡ ਇਬੀ ਨੂੰ ਪਾਰਟੀ ਦਾ ਨਵਾਂ ਪ੍ਰੀਮਿਅਰ ਡੈਜ਼ੀਗਨੇਟ ਐਲਾਨ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਡੇਵਿਡ ਇਬੀ ਦਾ ਬੀ.ਸੀ. ਦਾ ਅਗਲਾ ਪ੍ਰੀਮਿਅਰ ਬਣਨਾ ਤੈਅ ਹੋ ਗਿਆ ਹੈ।

ਆਪਣੇ ਪ੍ਰੀਮਿਅਰ ਡੈਜ਼ੀਗਨੇਟ ਐਲਾਨੇ ਜਾਣ ਮੌਕੇ ਡੇਵਿਡ ਇਬੀ ਮੀਡੀਆ ਦੇ ਰੂਬਰੂ ਹੋਏ ਅਤੇ ਇਸ ਖਾਸ ਮੌਕੇ 'ਤੇ ਆਪਣੀ ਪਤਨੀ, ਪਰਿਵਾਰ, ਦੋਸਤਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਡੇਵਿਡ ਇਬੀ ਨੇ ਉਚੇਚੇ ਤੌਰ 'ਤੇ ਪ੍ਰੀਮਿਅਰ ਜੌਨ ਹੌਰਗਨ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਹੌਰਗਨ ਨਾਲ ਉਨ੍ਹਾਂ ਕਈ ਸਾਲ ਕੰਮ ਕੀਤਾ ਹੈ ਅਤੇ ਹੌਰਗਨ ਨਾਲ ਕੰਮ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਸੀ।

ਡੇਵਿਡ ਇਬੀ ਨੇ ਕਿਹਾ ਕਿ ਉਹ ਖੁਦ ਅਤੇ ਹੌਰਗਨ ਖੇਡਾਂ ਦੇ ਬੈਕਗਰਾਉਂਡ ਤੋਂ ਆਉਂਦੇ ਹਨ ਅਤੇ ਹੌਰਗਨ ਨਾਲ ਕੰਮ ਕਰਦੇ ਹੋਏ ਉਨ੍ਹਾਂ ਨੂੰ ਹਮੇਸ਼ਾ ਇੱਕ ਕੋਚ ਅਤੇ ਟ੍ਰੇਨੀ ਵਿਚਾਲੇ ਦੇ ਰਿਸ਼ਤੇ ਦਾ ਅਹਿਸਾਸ ਹੋਇਆ।

ਉਨ੍ਹਾਂ ਹੌਰਗਨ ਨੂੰ ਦਿਸ਼ਾ ਵਿਖਾਉਣ ਅਤੇ ਸੂਬੇ ਲਈ ਕੀਤੇ ਕੰਮ ਲਈ ਧੰਨਵਾਦ ਕੀਤਾ।

ਡੇਵਿਡ ਇਬੀ ਨੇ ਅੱਜ ਦੇ ਸੰਬੋਧਨ ਦੌਰਾਨ ਲੀਡਰਸ਼ਿਪ ਦੌੜ 'ਚ ਡਿਸਕਵਾਲੀਫਾਈ ਹੋਈ ਅੰਜਲੀ ਅਪਾਦੁਰਾਈ ਦਾ ਵੀ ਜਿਕਰ ਕੀਤਾ।

ਉਨ੍ਹਾਂ ਕਿਹਾ ਕਿ ਅੰਜਲੀ ਅਪਾਦੁਰਾਈ ਭਾਵੇਂ ਲੀਡਰਸ਼ਿਪ ਦੌੜ 'ਚ ਸ਼ਾਮਿਲ ਨਹੀਂ ਹਨ ਪਰ ਇਸ ਦਾ ਇਹ ਅਰਥ ਨਹੀਂ ਹੈ ਕਿ ਵਾਤਾਵਰਨ ਸੰਬੰਧੀ ਜਾਂ ਹੋਰ ਮਸਲੇ ਜੋ ਉਨ੍ਹਾਂ ਦੀ ਕੈਂਪੇਨ 'ਚ ਚੁੱਕੇ ਗਏ, ਉਹ ਖਤਮ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਮਸਲੇ ਸੂਬੇ ਲਈ ਅਹਿਮ ਹਨ ਅਤੇ ਉਹ ਇਨ੍ਹਾਂ ਮਸਲਿਆਂ 'ਤੇ ਅੰਜਲੀ ਅਪਾਦੁਰਾਈ ਅਤੇ ਉਨ੍ਹਾਂ ਦੀ ਕੈਂਪੇਨ 'ਚ ਸ਼ਾਮਿਲ ਹੋਏ ਲੋਕਾਂ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ।

ਯਾਦ ਰਹੇ ਬੀ.ਸੀ. ਐਨ.ਡੀ.ਪੀ. ਦੇ ਐਗਜੀਕਿਊਟਿਵ ਨੇ ਅੰਜਲੀ ਅਪਾਦੁਰਾਈ ਨੂੰ ਪਾਰਟੀ ਲੀਡਰਸ਼ਿਪ ਦੀ ਦੌੜ 'ਚ ਡਿਸਕਵਾਲੀਫਾਈ ਕਰਨ ਦੇ ਪੱਖ 'ਚ ਵੋਟ ਕੀਤਾ ਸੀ।

ਐਨ.ਡੀ.ਪੀ. ਤੋਂ ਚੀਫ਼ ਇਲੈਕਟੋਰਲ ਅਫ਼ਸਰ ਐਲਿਜ਼ਾਬੈਥ ਕੱਲ ਨੇ ਕੈਂਪੇਨ ਸੰਬੰਧੀ ਅਸੈਸਮੈਂਟ ਰਿਪੋਰਟ ਵਿੱਚ ਡਿਸਕਵਾਲੀਫਿਕੇਸ਼ਨ ਦੀ ਸਿਫਾਰਿਸ਼ ਕੀਤੀ ਸੀ।

Latest news

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link