13.14C Vancouver
ADS

Oct 20, 2022 8:16 PM - The Canadian Press

ਡੇਵਿਡ ਇਬੀ ਹੋਣਗੇ ਬੀ.ਸੀ. ਦੇ ਅਗਲੇ ਪ੍ਰੀਮਿਅਰ

Share On
david-eby-to-be-declared-b-c-ndp-leader-on-friday
David Eby will officially be declared the leader of the B.C. New Democratic Party on Friday, clearing the way for him to be sworn in as premier. (Photo - David Eby/Twitter)

ਡੇਵਿਡ ਇਬੀ ਬੀ.ਸੀ. ਐਨ.ਡੀ.ਪੀ. ਦੇ ਅਗਲੇ ਪ੍ਰੀਮਿਅਰ ਹੋਣਗੇ।

ਇਸ ਸੰਬੰਧੀ ਅਧਿਕਾਰਿਤ ਐਲਾਨ ਸ਼ੁੱਕਰਵਾਰ ਨੂੰ ਹੋਣ ਜਾ ਰਿਹਾ ਹੈ।

ਉਨ੍ਹਾਂ ਦੇ ਸੂਬੇ ਦੇ ਅਗਲੇ ਪ੍ਰੀਮਿਅਰ ਵਜੋਂ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਚੁੱਕਿਆ ਹੈ।

ਇਸ ਸੰਬੰਧੀ ਐਲਾਨ ਅੱਜ ਸੂਬੇ ਦੇ ਪ੍ਰੀਮਿਅਰ ਜੌਨ ਹੌਰਗਨ ਨੇ ਵੀ ਕਰ ਦਿੱਤਾ।

ਹੌਰਗਨ ਨੇ ਅੱਜ ਦੁਪਹਿਰ ਕਰੀਬ 12.15 ਵਜੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਇਸੇ ਦੌਰਾਨ ਡੇਵਿਡ ਇਬੀ ਦੀ ਖੂਬ ਤਾਰੀਫ ਕੀਤੀ।

ਉਨ੍ਹਾਂ ਕਿਹਾ ਕਿ ਇਸ ਸੰਬੰਧੀ ਫੈਸਲਾ ਬੁੱਧਵਾਰ ਰਾਤ ਪਾਰਟੀ ਐਗਜੀਕਿਊਟਿਵ ਵੱਲੋਂ ਲੈ ਲਿਆ ਗਿਆ ਸੀ।

ਯਾਦ ਰਹੇ ਬੀ.ਸੀ. ਐਨ.ਡੀ.ਪੀ. ਦੇ ਐਗਜੀਕਿਊਟਿਵ ਨੇ ਅੰਜਲੀ ਅਪਾਦੁਰਾਈ ਨੂੰ ਪਾਰਟੀ ਲੀਡਰਸ਼ਿਪ ਦੀ ਦੌੜ 'ਚ ਡਿਸਕਵਾਲੀਫਾਈ ਕਰਨ ਦੇ ਪੱਖ 'ਚ ਵੋਟ ਕੀਤਾ ਹੈ।

ਇਸ ਦੇ ਨਾਲ ਡੇਵਿਡ ਇਬੀ ਦਾ ਸੂਬੇ ਦਾ ਅਗਲਾ ਪ੍ਰੀਮਿਅਰ ਬਣਨ ਦਾ ਰਾਹ ਪੱਧਰਾ ਹੋ ਗਿਆ।

ਐਨ.ਡੀ.ਪੀ. ਤੋਂ ਚੀਫ਼ ਇਲੈਕਟੋਰਲ ਅਫ਼ਸਰ ਐਲਿਜ਼ਾਬੈਥ ਕੱਲ ਨੇ ਕੈਂਪੇਨ ਸੰਬੰਧੀ ਅਸੈਸਮੈਂਟ ਰਿਪੋਰਟ ਵਿੱਚ ਡਿਸਕਵਾਲੀਫਿਕੇਸ਼ਨ ਦੀ ਸਿਫਾਰਿਸ਼ ਕੀਤੀ ਸੀ।

ਇਸ ਸੰਬੰਧੀ ਜਾਣਕਾਰੀ ਬੁੱਧਵਾਰ ਨੂੰ ਹੀ ਅੰਜਲੀ ਅਪਾਦੁਰਾਈ ਦੀ ਕੈਂਪੇਨ ਵੱਲੋਂ ਸਾਂਝੀ ਕੀਤੀ ਜਾ ਚੁੱਕੀ ਸੀ।

ਇਸੇ ਦਰਮਿਆਨ ਬੁੱਧਵਾਰ ਰਾਤ ਐਗਜੀਕਿਊਟਿਵ ਨੇ ਐਨ.ਡੀ.ਪੀ. ਦੀ ਚੀਫ਼ ਇਲੈਕਟੋਰਲ ਅਫ਼ਸਰ ਐਲਿਜ਼ਾਬੈਥ ਕੱਲ ਦੀ ਸਿਫਾਰਿਸ਼ ਦੇ ਪੱਖ 'ਚ ਵੋਟ ਕਰ ਦਿੱਤਾ।

ਅੱਜ ਦੀ ਗੱਲਬਾਤ ਦੌਰਾਨ ਪ੍ਰੀਮਿਅਰ ਜੌਨ ਹੌਰਗਨ ਨੇ ਕਿਹਾ ਕਿ ਡੇਵਿਡ ਇਬੀ ਨੂੰ ਜਦ ਵੀ ਕੋਈ ਕੰਮ ਦਿੱਤਾ ਗਿਆ ਤਾਂ ਉਹ ਕਾਮਯਾਬੀ ਨਾਲ ਸਿਰੇ ਚੜ੍ਹਿਆ ਅਤੇ ਉਨ੍ਹਾਂ ਨੂੰ ਡੇਵਿਡ ਇਬੀ 'ਤੇ ਮਾਣ ਹੈ।

Latest news

charges-approved-following-break-in-to-chinatown-business
Punjabi

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
ADS

Related News

post card alt

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link