21.84C Vancouver
ADS

Jul 15, 2020 9:37 PM -

ਯੂ.ਐਸ. ਕਾਲਿਜ ਐਡਮਿਸ਼ਨ ਘਪਲਾ ਮਾਮਲੇ 'ਚ ਡੇਵਿਡ ਸਿਡੂ ਨੂੰ ਸੁਣਾਈ ਸਜ਼ਾ

Share On
david-sidoo-sentenced-for-3-months-for-college-admissions-scam-in-united-states
FILE - March 15, 2019, David Sidoo, of Vancouver, Canada, leaves following his federal court hearing in a nationwide college admissions cheating scheme in Boston. Sidoo pleaded guilty to charges in March and is scheduled to be sentenced on Wednesday, July 15, 2020, for paying to have someone take a college entrance exam in place of his two sons. (Jonathan Wiggs/The Boston Globe via AP, File)

ਵੈਨਕੂਵਰ ਦੇ ਨਾਮੀ ਵਪਾਰੀ, ਡੇਵਿਡ ਸਿਡੂ ਨੂੰ ਯੂ.ਐਸ. ਕਾਲਿਜ ਐਡਮਿਸ਼ਨ ਘਪਲੇ ਦੇ ਮਾਮਲੇ 'ਚ ਸਜ਼ਾ ਸੁਣਾਈ ਗਈ ਹੈ।

ਡੇਵਿਡ ਸਿਡੂ ਨੂੰ 90 ਦਿਨ ਦੀ ਜੇਲ੍ਹ ਅਤੇ $2,50,000 ਦਾ ਜੁਰਮਾਨਾ ਠੋਕਿਆ ਗਿਆ ਹੈ।

ਜੇਲ੍ਹ 'ਚ ਬਿਤਾਏ ਜਾਣ ਵਾਲੇ ਸਮੇਂ ਦੀ ਸਿਫਾਰਿਸ਼ ਇੱਕ ਪਲੀ ਕਰਾਰ ਦੇ ਆਸਰੇ ਕੀਤੀ ਗਈ ਸੀ।

ਇਸ ਨੂੰ ਬੌਸਟਨ ਦੇ ਇੱਕ ਫੈਡਰਲ ਕੋਰਟ ਜੱਜ ਨੇ ਮੰਨ ਲਿਆ ਹੈ।

ਸਜ਼ਾ ਦੇ ਐਲਾਨ ਮੌਕੇ ਸਾਬਕਾ ਸੀ.ਐਫ.ਐਲ. ਖਿਡਾਰੀ ਡੇਵਿਡ ਸਿਡੂ ਨੇ ਇੱਕ ਵੀਡੀਓ ਜ਼ਰੀਏ ਹਾਜ਼ਰੀ ਭਰੀ ਸੀ।

ਸਿਡੂ ਦੇ ਵਕੀਲ ਅਤੇ ਅਮਰੀਕੀ ਸਰਕਾਰ ਦੇ ਵਕੀਲ ਵੀ ਵੀਡੀਓ ਜ਼ਰੀਏ ਹੀ ਹਾਜ਼ਿਰ ਰਹੇ।

ਸਿਡੂ ਨੇ ਅੱਜ ਕੋਰਟ ਸਾਹਮਣੇ ਆਪਣਾ ਪੱਖ ਰੱਖਦਿਆਂ ਮੁਆਫੀ ਵੀ ਮੰਗੀ, ਅਤੇ ਕਿਹਾ ਕਿ ਉਹ ਕੋਈ ਬਹਾਨਾ ਨਹੀਂ ਲਗਾਉਣਾ ਚਾਹੁੰਦਾ, ਉਨ੍ਹਾਂ ਨੇ ਕਨੂੰਨ ਤੋੜਿਆ ਹੈ।

ਯਾਦ ਰਹੇ 13 ਮਾਰਚ ਨੂੰ ਸਿਡੂ ਨੇ ਮਾਮਲੇ 'ਚ 'ਵਾਇਰ ਅਤੇ ਮੇਲ ਘਪਲੇ' ਸੰਬੰਧੀ ਦੋਸ਼ ਕਬੂਲੇ ਸਨ।

ਇਹ ਦੋਸ਼ ਕਬੂਲਣ ਤੋਂ ਬਾਅਦ, ਡੇਵਿਡ ਸਿਡੂ ਨੂੰ 'ਆਰਡਰ ਆਫ ਬ੍ਰਿਟਿਸ਼ ਕੋਲੰਬੀਆ' ਦੀ ਮੈਂਬਰਸ਼ਿਪ ਤੋਂ ਵੀ ਹਟਾ ਦਿੱਤਾ ਗਿਆ ਸੀ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link