16.22C Vancouver
ADS

Mar 7, 2025 5:26 PM - Connect Newsroom

ਕੈਨੇਡਾ ਵਿਚ 9 ਮਾਰਚ ਤੋਂ ਘੜੀ ਦੀਆਂ ਸੂਈਆਂ ਹੋਣਗੀਆਂ ਇੱਕ ਘੰਟਾ ਅੱਗੇ

Share On
daylight-saving-time-returns-clocks-to-move-forward-on-march-9
France. However, it wasn’t formally adopted in Canada until 1918, during World War I, as a measure to increase productivity.

ਬੀ.ਸੀ. ਸਮੇਤ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਐਤਵਾਰ, 9 ਮਾਰਚ ਨੂੰ ਘੜੀ ਦੀਆਂ ਸੂਈਆਂ ਇੱਕ ਘੰਟਾ ਅੱਗੇ ਹੋਣ ਜਾ ਰਹੀਆਂ ਹਨ। ਇਸ ਦਿਨ ਡੇਲਾਈਟ ਸੇਵਿੰਗ ਟਾਈਮ ਤੜਕੇ ਦੋ ਵਜੇ ਤੋਂ ਲਾਗੂ ਹੋ ਜਾਵੇਗਾ। ਇਸ ਤਬਦੀਲੀ ਨਾਲ ਨੀਂਦ ਦੇ ਪੈਟਰਨ ਤੋਂ ਲੈ ਕੇ ਰੋਜ਼ਾਨਾ ਦੇ ਕੰਮ ਤੱਕ ਪ੍ਰਭਾਵ ਪੈਣ ਦੀ ਉਮੀਦ ਹੈ।

ਡੀ.ਐਸ.ਟੀ. ਦਾ ਇਤਿਹਾਸ ਬਹੁਤ ਪੁਰਾਣਾ ਹੈ। 1784 ਵਿਚ ਬੈਂਜਾਮਿਨ ਫਰੈਂਕਲਿਨ ਨੇ ਫਰਾਂਸ ਵਿਚ ਅਮਰੀਕੀ ਰਾਜਦੂਤ ਦੇ ਰੂਪ ਵਿਚ ਕੰਮ ਕਰਦੇ ਹੋਏ ਇਸ ਵਿਚਾਰ ਦਾ ਪ੍ਰਸਤਾਵ ਦਿੱਤਾ ਸੀ ਪਰ ਕੈਨੇਡਾ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਦੌਰਾਨ ਉਤਪਾਦਨ ਵਧਾਉਣ ਦੇ ਤਰੀਕੇ ਦੇ ਰੂਪ ਵਿਚ 1918 ਵਿਚ ਇਸ ਨੂੰ ਰਸਮੀ ਤੌਰ 'ਤੇ ਅਡੋਪਟ ਕੀਤਾ ਸੀ।

ਪਹਿਲੇ ਵਿਸ਼ਵ ਯੁੱਧ ਦੇ ਅੰਤ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਡੇਲਾਈਟ ਸੇਵਿੰਗ ਟਾਈਮ ਨੂੰ ਬੰਦ ਕਰ ਦਿੱਤਾ ਸੀ ਪਰ ਦੂਜੇ ਵਿਸ਼ਵ ਯੁੱਧ ਦੌਰਾਨ ਫਿਰ ਤੋਂ ਇਸ ਨੂੰ ਸ਼ੁਰੂ ਕਰ ਲਿਆ ਗਿਆ ਸੀ।

ਹਾਲਾਂਕਿ, ਅੱਜ ਕੈਨੇਡਾ ਅਤੇ ਅਮਰੀਕਾ ਦੇ ਕਈ ਖੇਤਰ ਡੇਲਾਈਟ ਸੇਵਿੰਗ ਟਾਈਮ ਦਾ ਇਸਤੇਮਾਲ ਨਹੀਂ ਕਰਦੇ। ਸਸਕੈਚਵਾਨ ਪੂਰਾ ਸਾਲ ਕੇਂਦਰੀ ਮਿਆਰੀ ਸਮੇਂ 'ਤੇ ਹੀ ਰਹਿੰਦਾ ਹੈ। ਇਸੇ ਤਰ੍ਹਾਂ ਉੱਤਰੀ ਬੀ.ਸੀ. ਦੇ ਕੁਝ ਹਿੱਸੇ ਹਨ, ਜਿੱਥੇ ਟਾਈਮ ਵਿਚ ਬਦਲਾਵ ਨਹੀਂ ਹੁੰਦਾ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link