17.4C Vancouver
ADS

May 19, 2026 3:44 PM - Connect Newsroom - Jasmine Singh

ਲੈਂਗਲੀ ਵਿੱਚ ਦਿਨ-ਦਿਹਾੜੇ ਗੋਲੀਬਾਰੀ, 27 ਸਾਲਾ ਵਿਅਕਤੀ ਜ਼ਖਮੀ

Share On
daylight-shooting-in-langley-leaves-27-year-old-man-injured
Langley RCMP officers investigate the scene following a daytime shooting in the Brydon Crescent area. (Photo: X Langley RCMP)

ਲੈਂਗਲੀ ਵਿਚ ਸ਼ਨੀਵਾਰ ਨੂੰ ਦਿਨ-ਦਿਹਾੜੇ ਸ਼ੂਟਿੰਗ ਦੀ ਵਾਰਦਾਤ ਹੋਈ, ਜਿਸ ਵਿਚ ਇੱਕ 27 ਸਾਲਾ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਮੁਤਾਬਕ, ਮਾਮਲਾ ਟਾਰਗੇਟਿਡ ਹੋਣ ਦਾ ਸ਼ੱਕ ਹੈ। ​ਲੈਂਗਲੀ ਆਰ.ਸੀ.ਐਮ.ਪੀ. ਨੇ ਦੱਸਿਆ ਕਿ ਦੁਪਹਿਰ ਕਰੀਬ 12:30 ਵਜੇ ਔਫੀਸਰ ਨੂੰ ਬ੍ਰਾਇਡਨ ਕ੍ਰੇਸੈਂਟ ਦੇ 5400 ਬਲਾਕ ਵਿਚ ਇੱਕ ਹਮਲੇ ਦੀ ਘਟਨਾ ਬਾਰੇ ਇਤਲਾਹ ਮਿਲੀ ਸੀ।

ਮੌਕੇ 'ਤੇ ਪਹੁੰਚਣ 'ਤੇ ਔਫੀਸਰ ਨੂੰ ਇੱਕ ਪੀੜਤ ਵਿਅਕਤੀ ਮਿਲਿਆ, ਜਿਸ ਦੇ ਗੋਲੀ ਲੱਗਣ ਦੇ ਜ਼ਖਮ ਸਨ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਾਂਚ ਅਜੇ ਚੱਲ ਰਹੀ ਹੈ ਅਤੇ ਪੁਲਿਸ ਸ਼ੂਟਿੰਗ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਫਿਲਹਾਲ ਕਿਸੇ ਸ਼ੱਕੀ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਪੀੜਤ ਦੀ ਪਛਾਣ ਦੱਸੀ ਗਈ ਹੈ। ਪੁਲਿਸ ਵਲੋਂ ਏਰੀਏ ਵਿਚ ਘਟਨਾ ਸਮੇਂ ਦੀ ਵੀਡੀਓ ਤਲਾਸ਼ੀ ਜਾ ਰਹੀ ਹੈ ਅਤੇ ਆਮ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link