17.47C Vancouver
ADS

Mar 4, 2025 1:06 PM - The Canadian Press

ਕੈਨੇਡਾ ਅਤੇ ਅਮਰੀਕਾ ਵਿਚਕਾਰ ਟਰੇਡ ਵਾਰ ਹੋਈ ਸ਼ੁਰੂ

Share On
deadline-passes-for-trumps-tariffs-with-no-relent
In a statement Monday night, Prime Minister Justin Trudeau said Trump's tariffs are "unjustified" and Canada will retaliate with counter-tariffs and other measures.(Photo: The Canadian Press)

ਕੈਨੇਡਾ ਅਤੇ ਅਮਰੀਕਾ ਵਿਚਕਾਰ ਟਰੇਡ ਵਾਰ ਸ਼ੁਰੂ ਹੋ ਗਈ ਹੈ। ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਕੈਨੇਡੀਅਨ ਮਾਲ 'ਤੇ 25 ਫੀਸਦੀ ਟੈਰਿਫ ਲਗਾਏ ਜਾਣ ਤੋਂ ਬਾਅਦ ਕੈਨੇਡਾ ਨੇ $30-ਬਿਲੀਅਨ ਦੇ ਅਮਰੀਕੀ ਸਾਮਾਨ 'ਤੇ ਟੈਰਿਫ ਲਗਾ ਕੇ ਜਵਾਬੀ ਹਮਲਾ ਕੀਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ 21 ਦਿਨਾਂ ਵਿੱਚ ਇਸ ਟੈਰਿਫ ਦਾ ਵਿਸਥਾਰ $155 ਬਿਲੀਅਨ ਦੇ ਅਮਰੀਕੀ ਸਮਾਨਾਂ ਤੱਕ ਕਰ ਦਿੱਤਾ ਜਾਵੇਗਾ।

ਦੋਵੇਂ ਸਾਥੀ ਮੁਲਕਾਂ ਵਿਚਕਾਰ ਟਰੇਡ ਵਾਰ ਸ਼ੁਰੂ ਹੋਣ ਤੋਂ ਬਾਅਦ ਮੰਗਲਵਾਰ ਸਵੇਰ ਓਨਟਾਰੀਓ ਦੇ ਵਿੰਡਸਰ ਅਤੇ ਅਮਰੀਕਾ ਦੇ ਸ਼ਹਿਰ ਡੀਟ੍ਰੋਇਟ ਵਿਚਕਾਰ ਮੁੱਖ ਲਾਂਘੇ ਅੰਬੈਸਡਰ ਬ੍ਰਿਜ ਦੇ ਦੋਵੇਂ ਪਾਸੇ ਟਰੱਕਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਇਹ ਉੱਤਰੀ ਅਮਰੀਕਾ ਦੀ ਸਭ ਤੋਂ ਵੱਧ ਵਿਅਸਤ ਅੰਤਰਰਾਸ਼ਟਰੀ ਕਰਾਸਿੰਗ ਹੈ, ਜਿਸ ਰਾਹੀਂ ਹਰ ਰੋਜ਼ ਸਬਜ਼ੀਆਂ ਤੋਂ ਲੈ ਕੇ ਆਟੋਮੋਟਿਵ ਪਾਰਟਸ ਤੱਕ ਕਰੀਬ $329-ਮਿਲੀਅਨ ਦੇ ਉਤਪਾਦ ਦਾ ਵਪਾਰ ਹੁੰਦਾ ਹੈ ਅਤੇ ਇਹ ਦੋਵੇਂ ਦੇਸ਼ਾਂ ਵਿਚਕਾਰ ਲਗਭਗ ਇੱਕ ਤਿਹਾਈ ਵਪਾਰ ਨੂੰ ਹੈਂਡਲ ਕਰਦਾ ਹੈ।

ਰਿਪੋਰਟਸ ਦੀ ਮੰਨੀਏ ਤਾਂ ਅਗਲੇ 24 ਘੰਟੇ ਇਸ ਸਰਹੱਦ ਪਾਰ ਅਤੇ ਦੋਵਾਂ ਪਾਸਿਆਂ 'ਤੇ ਰਹਿਣ ਵਾਲੇ ਲੋਕਾਂ ਲਈ ਭੰਬਲਭੂਸੇ ਅਤੇ ਪ੍ਰੇਸ਼ਾਨੀ ਵਾਲੇ ਰਹਿਣ ਵਾਲੇ ਹਨ। ਗੌਰਤਲਬ ਹੈ ਕਿ ਟਰੰਪ ਨੇ ਸਾਰੇ ਕੈਨੇਡੀਅਨ ਇੰਪੋਰਟਸ 'ਤੇ 25 ਫੀਸਦੀ ਟੈਰਿਫ ਤੋਂ ਇਲਾਵਾ ਕੈਨੇਡਾ ਦੇ ਤੇਲ, ਗੈਸ ਅਤੇ ਖਣਿਜਾਂ ਨੂੰ 10 ਫੀਸਦੀ ਟੈਰਿਫਸ ਨਾਲ ਟਾਰਗੇਟ ਕੀਤਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link