20.9C Vancouver
ADS

Jan 19, 2026 5:25 PM - Connect Newsroom - Ramandeep Kaur with files from The Canadian Press

ਕਰਾਚੀ ਦੇ ਸ਼ਾਪਿੰਗ ਮਾਲ ਵਿਚ ਲੱਗੀ ਅੱਗ ’ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 15 ਹੋਈ

Share On
death-toll-climbs-to-15-after-deadly-shopping-plaza-fire-in-karachi
Rescue workers stand outside the burned Gul Plaza shopping centre in Karachi after a deadly fire swept through the building. (Photo: The Canadian Press)

ਕਰਾਚੀ ਦੇ ਸ਼ਾਪਿੰਗ ਮਾਲ ਵਿਚ ਲੱਗੀ ਅੱਗ ’ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 15 ਹੋ ਗਈ ਹੈ। ਰਾਹਤ ਤੇ ਬਚਾਅ ਕਾਰਜਾਂ ਵਿਚ ਲੱਗੀ ਟੀਮ ਨੇ ਇਮਾਰਤ ਦੇ ਮਲਬੇ ’ਚੋਂ ਅੱਠ ਹੋਰ ਲਾਸ਼ਾਂ ਬਰਾਮਦ ਕੀਤੀਆਂ ਹਨ। ਦੱਸ ਦੇਈਏ ਕਿ ਗੁਲ ਪਲਾਜ਼ਾ ਵਿਚ ਸ਼ਨੀਵਾਰ ਰਾਤ ਨੂੰ ਅੱਗ ਲੱਗ ਗਈ ਸੀ।

ਅੱਗ ਨੇ ਮਾਲ ਦੇ ਬੇਸਮੈਂਟ ਵਿਚਲੀਆਂ ਦੁਕਾਨਾਂ,ਪਰਛੱਤੀ ਤੇ ਤਿੰਨ ਹੋਰ ਮੰਜ਼ਿਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਅੱਗ ’ਤੇ ਐਤਵਾਰ ਰਾਤ ਨੂੰ ਕਾਬੂ ਪਾਇਆ ਗਿਆ।ਅੱਗ ਲੱਗਣ ਤੋਂ ਫੌਰੀ ਮਗਰੋਂ ਛੇ ਲਾਸ਼ਾਂ ਮਿਲੀਆਂ। ਉਨ੍ਹਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਸੀ ਜਦੋਂ ਕਿ ਦਰਜਨਾਂ ਜ਼ਖਮੀਆਂ ਨੂੰ ਹਸਪਤਾਲਾਂ ਵਿੱਚ ਭੇਜਿਆ ਗਿਆ ਸੀ। ਅੱਗ ਦੇ ਤੇਜ਼ੀ ਨਾਲ ਫੈਲਣ ਕਰਕੇ ਬਚਾਅ ਟੀਮਾਂ ਅੰਦਰ ਨਹੀਂ ਜਾ ਸਕੀਆਂ।

ਰੈਸਕਿਊ 1122 ਦੇ ਮੁੱਖ ਸੰਚਾਲਨ ਅਧਿਕਾਰੀ (ਸੀਓਓ) ਆਬਿਦ ਜਲਾਲ ਨੇ ਕਿਹਾ, ‘‘ਅੱਗ ਬੁਝਾਉਣ ਤੋਂ ਬਾਅਦ ਅਸੀਂ ਕੂਲਿੰਗ ਪੀਰੀਅਡ ਦਾ ਇੰਤਜ਼ਾਰ ਨਹੀਂ ਕੀਤਾ ਅਤੇ ਫਸੇ ਲੋਕਾਂ ਨੂੰ ਬਚਾਉਣ ਲਈ ਜਬਰੀ ਅੰਦਰ ਗਏ ਅਤੇ ਸਾਨੂੰ ਅੱਠ ਹੋਰ ਲਾਸ਼ਾਂ ਮਿਲੀਆਂ, ਜਿਨ੍ਹਾਂ ਵਿੱਚੋਂ ਕੁਝ ਬੁਰੀ ਤਰ੍ਹਾਂ ਸੜੀਆਂ ਹੋਈਆਂ ਸਨ।’’

Latest news

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link