16.78C Vancouver
ADS

Jun 26, 2026 2:55 PM - Connect Newsroom - Ramandeep Kaur with files from The Canadian Press

ਵੈਨੇਜ਼ੁਏਲਾ ਭੂਚਾਲ: ਮ੍ਰਿਤਕਾਂ ਦੀ ਗਿਣਤੀ 589 ਤੱਕ ਪਹੁੰਚੀ, ਬਚਾਅ ਮੁਹਿੰਮ ਤੇਜ਼

Share On
death-toll-from-venezuela-earthquakes-rises-to-589-as-international-rescue-efforts-intensify
Venezuela's Health Minister, Carlos Alvarado, said the country's hospitals are overwhelmed with patients.(Photo: The Canadian Press)

ਵੈਨੇਜ਼ੁਏਲਾ ਵਿੱਚ ਬੁੱਧਵਾਰ ਨੂੰ ਆਏ 7.2 ਅਤੇ 7.5 ਦੀ ਤੀਬਰਤਾ ਵਾਲੇ ਦੋ ਜ਼ੋਰਦਾਰ ਭੂਚਾਲਾਂ ਤੋਂ ਬਾਅਦ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਲਈ ਅੰਤਰਰਾਸ਼ਟਰੀ ਬਚਾਅ ਟੀਮਾਂ ਨੇ ਤੇਜ਼ੀ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਕੇ 589 ਹੋ ਗਈ ਹੈ ਅਤੇ ਲਗਭਗ 3000 ਲੋਕ ਜ਼ਖਮੀ ਹੋਏ ਹਨ।

ਅਮਰੀਕਾ ਮਹਾਂਦੀਪ ਦੇ ਕਈ ਦੇਸ਼ਾਂ, ਜਿਨ੍ਹਾਂ ਵਿੱਚ ਬ੍ਰਾਜ਼ੀਲ, ਕੈਨੇਡਾ, ਮੈਕਸੀਕੋ, ਕੋਲੰਬੀਆ, ਅਲ ਸਲਵਾਡੋਰ, ਕਿਊਬਾ ਅਤੇ ਸੰਯੁਕਤ ਰਾਜ ਅਮਰੀਕਾ ਸ਼ਾਮਲ ਹਨ, ਦੇ ਨਾਲ-ਨਾਲ ਯੂਨਾਈਟਡ ਨੇਸ਼ਨ ਨੇ ਵੀ ਬਚਾਅ ਟੀਮਾਂ ਅਤੇ ਮਨੁੱਖੀ ਸਹਾਇਤਾ ਭੇਜਣੀ ਜਾਰੀ ਰੱਖੀ ਹੈ।

ਵੈਨੇਜ਼ੁਏਲਾ ਦੇ ਸਿਹਤ ਮੰਤਰੀ Carlos ‌Alvarado ਨੇ ਦੱਸਿਆ ਕਿ ਦੇਸ਼ ਦੇ ਹਸਪਤਾਲ ਮਰੀਜ਼ਾਂ ਨਾਲ ਪੂਰੀ ਤਰ੍ਹਾਂ ਭਰੇ ਹੋਏ ਹਨ। ਅਧਿਕਾਰੀਆਂ ਨੂੰ ਅਜੇ ਵੀ ਇਹ ਡਰ ਹੈ ਕਿ ਸੈਂਕੜੇ ਲੋਕ ਮਲਬੇ ਹੇਠਾਂ ਫਸੇ ਹੋ ਸਕਦੇ ਹਨ, ਜਿਸ ਕਾਰਨ ਬਚਾਅ ਟੀਮਾਂ ਸਮੇਂ ਨਾਲ ਕੋਸ਼ਿਸ਼ਾਂ ਤੇਜ਼ ਕਰ ਰਹੀਆਂ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link