18.42C Vancouver
ADS

Nov 21, 2024 2:06 PM - The Canadian Press

ਗਾਜ਼ਾ 'ਚ ਇਜ਼ਰਾਈਲ-ਹਮਾਸ ਯੁੱਧ 'ਚ ਮ੍ਰਿਤਕਾਂ ਦੀ ਗਿਣਤੀ 44,000 ਤੋਂ ਪਾਰ: ਫਲਸਤੀਨੀ ਅਧਿਕਾਰੀ

Share On
death-toll-in-gaza-from-israel-hamas-war-passes-44-000-palestinian-officials-say
The Israeli military says it has killed over 17,000 militants, without providing evidence.(Photo: The Canadian Press)

ਇਜ਼ਰਾਈਲ ਅਤੇ ਹਮਾਸ ਵਿਚਾਲੇ 13 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਗਾਜ਼ਾ ਪੱਟੀ ਵਿੱਚ ਮਰਨ ਵਾਲਿਆਂ ਦੀ ਗਿਣਤੀ 44,000 ਨੂੰ ਪਾਰ ਕਰ ਗਈ ਹੈ। ਫਲਸਤੀਨ ਦੇ ਸਥਾਨਕ ਸਿਹਤ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਗਾਜ਼ਾ ਦੇ ਸਿਹਤ ਮੰਤਰਾਲਾ ਨੇ ਆਪਣੀ ਗਣਨਾ ਵਿੱਚ ਨਾਗਰਿਕਾਂ ਅਤੇ ਲੜਾਕਿਆਂ ਵਿੱਚ ਫਰਕ ਨਹੀਂ ਕੀਤਾ, ਪਰ ਕਿਹਾ ਹੈ ਕਿ ਮਰਨ ਵਾਲਿਆਂ ਵਿੱਚੋਂ ਅੱਧੇ ਤੋਂ ਵੱਧ ਔਰਤਾਂ ਅਤੇ ਬੱਚੇ ਹਨ।

ਇਜ਼ਰਾਇਲੀ ਫੌਜ ਨੇ ਬਿਨਾਂ ਕੋਈ ਸਬੂਤ ਦਿੱਤੇ ਕਿਹਾ ਹੈ ਕਿ ਉਸ ਨੇ 17,000 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਸਿਹਤ ਮੰਤਰਾਲਾ ਨੇ ਕਿਹਾ ਕਿ ਯੁੱਧ ਸ਼ੁਰੂ ਹੋਣ ਤੋਂ ਬਾਅਦ 44,056 ਲੋਕ ਮਾਰੇ ਗਏ ਹਨ ਅਤੇ 104,268 ਜ਼ਖ਼ਮੀ ਹੋਏ ਹਨ। ਇਹ ਵੀ ਕਿਹਾ ਗਿਆ ਹੈ ਕਿ ਅਸਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਹੈ, ਕਿਉਂਕਿ ਹਜ਼ਾਰਾਂ ਲਾਸ਼ਾਂ ਮਲਬੇ ਹੇਠ ਜਾਂ ਉਨ੍ਹਾਂ ਇਲਾਕਿਆਂ ਵਿੱਚ ਦੱਬੀਆਂ ਪਈਆਂ ਹਨ, ਜਿੱਥੇ ਡਾਕਟਰ ਨਹੀਂ ਪਹੁੰਚ ਸਕਦੇ।

ਦੋਵਾਂ ਧਿਰਾਂ ਵਿਚਕਾਰ ਲੜਾਈ ਉਦੋਂ ਸ਼ੁਰੂ ਹੋਈ ਜਦੋਂ ਹਮਾਸ ਦੀ ਅਗਵਾਈ ਵਾਲੇ ਅੱਤਵਾਦੀਆਂ ਨੇ 7 ਅਕਤੂਬਰ, 2023 ਨੂੰ ਦੱਖਣੀ ਇਜ਼ਰਾਈਲ 'ਤੇ ਹਮਲਾ ਕੀਤਾ, ਜਿਸ ਨਾਲ ਲਗਭਗ 1,200 ਲੋਕ ਮਾਰੇ ਗਏ ਸਨ। ਇਸ ਦੌਰਾਨ ਹਮਾਸ ਦੇ ਲੜਾਕਿਆਂ ਨੇ 250 ਲੋਕਾਂ ਨੂੰ ਅਗਵਾ ਕਰ ਲਿਆ, ਜਿਨ੍ਹਾਂ 'ਚੋਂ ਕਰੀਬ 100 ਲੋਕਾਂ ਨੂੰ ਅਜੇ ਵੀ ਗਾਜ਼ਾ 'ਚ ਬੰਧਕ ਬਣਾਇਆ ਹੋਇਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਘੱਟੋ-ਘੱਟ ਇਕ ਤਿਹਾਈ ਦੀ ਮੌਤ ਹੋ ਚੁੱਕੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link