12.08C Vancouver
ADS

Aug 14, 2025 12:34 PM - Connect Newsroom

ਕਿਸ਼ਤਵਾੜ ਵਿੱਚ ਫਟਿਆ ਬੱਦਲ, ਤਿੰਨ ਦਰਜਨ ਤੋਂ ਵੱਧ ਲੋਕਾਂ ਦੀ ਮੌਤ

Share On
death-toll-in-kashmir-flash-floods-rises-to-at-least-32-indian-officials-say
Mohammed Irshad said rescue teams scouring the devastated Himalayan village of Chositi brought at least 100 people to safety. He said initial estimations suggested at least 50 others were still missing.(Photo - The Canadian Press)

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਮਚੈਲ ਮਾਤਾ ਮੰਦਰ ਦੇ ਰਸਤੇ 'ਤੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਵੀਰਵਾਰ ਨੂੰ ਬੱਦਲ ਫਟਣ ਕਾਰਨ ਤਿੰਨ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਦੱਸੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਦਲ ਫਟਣ ਨਾਲ ਪ੍ਰਭਾਵਿਤ ਪਿੰਡ ਤੋਂ ਹੁਣ ਤੱਕ 30 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਬੱਦਲ ਫਟਣ ਦੀ ਘਟਨਾ ਉਸ ਸਮੇਂ ਵਾਪਰੀ ਜਦੋਂ ਸ਼ਰਧਾਲੂ ਮਚੈਲ ਖੇਤਰ ਵਿੱਚ ਪੂਜਾ ਕਰਨ ਜਾ ਰਹੇ ਸਨ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਪੰਕਜ ਕੁਮਾਰ ਸ਼ਰਮਾ ਦਾ ਕਹਿਣਾ ਹੈ ਕਿ ਹੁਣ ਤੱਕ 30 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਜ਼ਖਮੀ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹਨ। ਲਾਪਤਾ ਲੋਕਾਂ ਦਾ ਪਤਾ ਲਗਾਉਣ ਲਈ ਖੋਜ ਕਾਰਜ ਵੀ ਜਾਰੀ ਹਨ,ਪਰ ਸਥਿਤੀ ਬਹੁਤ ਗੰਭੀਰ ਹੈ ਅਤੇ ਅਜੇ ਤੱਕ ਇਸ ਗੱਲ ਦਾ ਕੋਈ ਅੰਕੜਾ ਨਹੀਂ ਹੈ ਕਿ ਕਿੰਨੇ ਲੋਕ ਲਾਪਤਾ ਹਨ। ਬੱਦਲ ਫਟਣ ਤੋਂ ਬਾਅਦ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ)ਦੀਆਂ ਦੋ ਟੀਮਾਂ ਉੱਥੇ ਭੇਜੀਆਂ ਗਈਆਂ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 75 ਜ਼ਖਮੀਆਂ ਨੂੰ ਬਚਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਪ੍ਰਾਇਮਰੀ ਹੈਲਥ ਸੈਂਟਰ ਅਥੋਲੀ ਪੱਦਰ ਅਤੇ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link