17.97C Vancouver
ADS

May 15, 2026 3:13 PM - Connect Newsroom - Ramandeep Kaur with files from The Canadian Press

ਕੀਵ ਦੀ ਰਿਹਾਇਸ਼ੀ ਇਮਾਰਤ ’ਤੇ ਰੂਸੀ ਮਿਸਾਈਲ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋਈ: ਜ਼ੇਲੇਨਸਕੀ

Share On
death-toll-rises-to-24-after-russian-missile-strike-on-kyiv-apartment-building-zelenskyy-says
Emergency crews search through rubble at a damaged apartment building in Kyiv following a Russian missile strike that killed at least 24 people, including children. (Photo: The Canadian Press)

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਬੀਤੇ ਦਿਨ ਇੱਕ ਅਪਾਰਟਮੈਂਟ ਬਿਲਡਿੰਗ ‘ਤੇ ਹੋਏ ਰੂਸੀ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 24 ਹੋ ਗਈ ਹੈ। ਮ੍ਰਿਤਕਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਦੱਸਿਆ ਕਿ ਐਮਰਜੈਂਸੀ ਕਰਮਚਾਰੀਆਂ ਨੇ ਇੱਕ ਦਿਨ ਤੋਂ ਵੱਧ ਚੱਲੇ ਰਾਹਤ ਅਤੇ ਬਚਾਅ ਕਾਰਜਾਂ ਤੋਂ ਬਾਅਦ ਮਲਬੇ ਦੀ ਖੁਦਾਈ ਪੂਰੀ ਕਰ ਲਈ ਹੈ।

ਯੂਕਰੇਨ ਦੀ ਹਵਾਈ ਫੌਜ ਮੁਤਾਬਕ ਇਹ ਹਮਲਾ ਰੂਸ ਵੱਲੋਂ ਯੂਕਰੇਨ ‘ਤੇ ਸਭ ਤੋਂ ਵੱਡੇ ਹਵਾਈ ਹਮਲਿਆਂ ਵਿੱਚੋਂ ਇੱਕ ਸੀ। ਹਮਲੇ ਦਾ ਮੁੱਖ ਨਿਸ਼ਾਨਾ ਰਾਜਧਾਨੀ ਕੀਵ ਸੀ, ਜਿੱਥੇ 48 ਲੋਕ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਹਮਲੇ ਵਿੱਚ ਤਬਾਹ ਹੋਈ ਨੌਂ ਮੰਜ਼ਿਲਾ ਇਮਾਰਤ ਦੇ ਕੋਨੇ ਵਾਲੇ ਹਿੱਸੇ ਨੂੰ ਇੱਕ ਕ੍ਰੂਜ਼ ਮਿਸਾਈਲ ਨੇ ਨਿਸ਼ਾਨਾ ਬਣਾਇਆ ਸੀ।

ਜ਼ੇਲੇਨਸਕੀ ਨੇ ਦਾਅਵਾ ਕੀਤਾ ਕਿ ਇਹ ਮਿਸਾਈਲ ਇਸੇ ਸਾਲ ਤਿਆਰ ਕੀਤੀ ਗਈ ਹੈ, ਜਿਸ ਦਾ ਪਤਾ ਯੂਕਰੇਨੀ ਮਾਹਿਰਾਂ ਵੱਲੋਂ ਮਲਬੇ ਦੀ ਜਾਂਚ ਤੋਂ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਰੂਸ ਅਜੇ ਵੀ ਵਿਸ਼ਵ ਪਾਬੰਦੀਆਂ ਨੂੰ ਨਾ ਮੰਨਦੇ ਹੋਏ ਮਿਸਾਈਲ ਉਤਪਾਦਨ ਲਈ ਲੋੜੀਂਦੇ ਪੁਰਜ਼ੇ, ਸਾਧਨ ਅਤੇ ਉਪਕਰਣ ਹਾਸਲ ਕਰ ਰਿਹਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link