13.46C Vancouver
ADS

Oct 12, 2022 10:07 PM - The Canadian Press/Connect News

ਬੀ.ਸੀ. 'ਚ ਸਾਲ 2021 'ਚ 2020 ਮੁਕਾਬਲੇ ਬੇਘਰ ਲੋਕਾਂ ਦੀ ਮੌਤ ਦੀ ਗਿਣਤੀ 'ਚ 75% ਦਾ ਵਾਧਾ

Share On
deaths-of-homeless-people-in-b-c-rose-by-75-in-2021-coroner
The BC Coroners Service says preliminary figures show deaths among the province's homeless population climbed dramatically last year, compared with 2021. (Photo - The Canadian Press)

ਬੀ.ਸੀ. ਕੋਰੋਨਰਸ ਸਰਵਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਅੰਕੜੇ ਦਰਸ਼ਾਉਂਦੇ ਹਨ ਕਿ ਸਾਲ 2020 ਦੇ ਮੁਕਾਬਲੇ ਸਾਲ 2021 'ਚ ਸੂਬੇ 'ਚ ਬੇਘਰ ਲੋਕਾਂ ਦੀ ਮੌਤ ਦੇ ਮਾਮਲਿਆਂ ਨੇ ਵੱਡੀ ਛਾਲ ਲਗਾਈ।

ਕੋਰੋਨਰ ਆਫਿਸ ਦਾ ਕਹਿਣਾ ਹੈ ਕਿ ਬੀਤੇ ਸਾਲ ਬੇਘਰੀ ਨਾਲ ਜੂਝਦੇ 247 ਲੋਕਾਂ ਦੀ ਮੌਤ ਰਿਪੋਰਟ ਹੋਈ ਹੈ।

ਇਸ ਨੂੰ ਸਾਲ 2020 ਦੇ ਮੁਕਾਬਲੇ 75% ਦਾ ਵਾਧਾ ਦੱਸਿਆ ਗਿਆ ਹੈ।

ਚੀਫ਼ ਕੋਰੋਨਰ ਲੀਜ਼ਾ ਲਾਪੌਇਂਟ ਦਾ ਕਹਿਣਾ ਹੈ ਕਿ ਇਹ ਅੰਕੜਾ ਦਰਸ਼ਾਉਂਦਾ ਹੈ ਕਿ ਬੇਘਰ ਲੋਕ ਹਰ ਰੋਜ ਕਿਸ ਪ੍ਰਕਾਰ ਦੇ ਖਤਰੇ ਦਾ ਸਾਹਮਣਾ ਕਰਦੇ ਹਨ।

ਉਨ੍ਹਾਂ ਕਿਹਾ ਕਿ ਬੇਘਰ ਲੋਕਾਂ ਸਾਹਮਣੇ ਸ਼ਰੀਰਕ ਅਤੇ ਮਾਨਸਿਕ ਸਿਹਤ ਚਿੰਤਾਵਾਂ ਤਾਂ ਖੜੀਆਂ ਹੀ ਹਨ ਪਰ ਡਿਸੇਬਿਲਿਟੀ ਅਤੇ ਸਬਸਟੈਂਸ ਦੀ ਵਰਤੋਂ ਵੀ ਇੱਕ ਵੱਡੀ ਚੁਣੌਤੀ ਹੈ।

ਰਿਪੋਰਟ 'ਚ ਦੱਸਿਆ ਗਿਆ ਹੈ ਕਿ ਸਾਲ 2016 ਤੋਂ 2020 ਵਿਚਾਲੇ ਔਸਤ ਅਨੁਸਾਰ 153 ਬੇਘਰ ਲੋਕਾਂ ਦੀ ਮੌਤ ਰਿਪੋਰਟ ਹੋਈ ਸੀ।

ਇਸ 'ਚ ਮੌਤ ਦਾ ਵੱਡਾ ਕਾਰਨ ਜਹਿਰੀਲੇ ਗੈਰਕਨੂੰਨੀ ਡਰੱਗਸ ਮੰਨੇ ਜਾਂਦੇ ਹਨ।

ਅਟਾਰਨੀ ਜਨਰਲ ਅਤੇ ਰਿਹਾਇਸ਼ ਲਈ ਜਿੰਮੇਵਾਰ ਮੰਤਰੀ ਮੁਰ੍ਹੇ ਰੈਂਕਿਨ ਅਤੇ ਮਾਨਸਿਕ ਸਿਹਤ ਅਤੇ ਨਸ਼ਾਖੋਰੀ ਮੰਤਰੀ, ਸ਼ੀਲਾ ਮੈਲਕਮਸਨ ਨੇ 2012 ਤੋਂ 2021 ਵਿੱਚ ਬੀ.ਸੀ. ਵਿੱਚ ਬੇਘਰੀ ਦਾ ਅਨੁਭਵ ਕਰ ਰਹੇ ਵਿਅਕਤੀਆਂ ਦੀਆਂ ਮੌਤਾਂ ਬਾਰੇ ਸਾਂਝਾ ਬਿਆਨ ਜਾਰੀ ਕਰ ਆਖਿਆ ਹੈ ਕਿ "ਉਨ੍ਹਾਂ ਸਾਰੇ ਲੋਕਾਂ ਦੇ ਪਰਿਵਾਰਾਂ ਅਤੇ ਕਰੀਬੀਆਂ ਦੇ ਨਾਲ ਅਸੀਂ ਡੂੰਘਾ ਅਫਸੋਸ ਜਾਹਰ ਕਰਦੇ ਹਾਂ ਜਿਨ੍ਹਾਂ ਨੇ ਬੇਘਰ ਹੋਣ ਦਾ ਅਨੁਭਵ ਕਰਦੇ ਹੋਏ ਆਪਣੀ ਜਾਨ ਗੁਆ ਦਿੱਤੀ ਹੈ।

ਜਿਹੜੇ ਲੋਕ ਮਾਰੇ ਗਏ, ਉਹ ਸਾਡੇ ਗੁਆਂਢੀ, ਦੋਸਤ ਅਤੇ ਪਰਿਵਾਰਕ ਮੈਂਬਰ ਸਨ ਅਤੇ ਸਾਡੀ ਹਮਦਰਦੀ ਹਰ ਉਸ ਵਿਅਕਤੀ ਨਾਲ ਹੈ ਜੋ ਆਪਣੀ ਇਸ ਕਮੀ ਦਾ ਸੋਗ ਮਨਾ ਰਿਹਾ ਹੈ।

"ਜਾਨ ਗਵਾਉਣ ਵਾਲੇ ਲੋਕਾਂ ਵਿੱਚ ਕਈ ਨੌਜਵਾਨ ਮਰਦ ਸਨ। ਬੀਤੇ ਸਾਲ ਬੇਘਰ ਹੋਣ ਦਾ ਅਨੁਭਵ ਕਰ ਰਹੇ ਘਟੋ-ਘੱਟ 195 ਲੋਕਾਂ ਦੀ ਮੌਤ ਗੈਰ-ਕਾਨੂੰਨੀ ਨਸ਼ਿਆਂ ਦੀ ਜਹਿਰੀਲੀ ਸਪਲਾਈ ਕਾਰਨ ਹੋਈ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link