13.96C Vancouver
ADS

Aug 9, 2024 3:39 PM - The Canadian Press

ਕੈਨੇਡਾ ਦੇ ਕੁਝ ਹਿੱਸਿਆਂ ਵਿਚ ਅੱਜ ਤੂਫਾਨ ਡੈਬੀ ਕਾਰਨ ਹੋਵੇਗੀ ਭਾਰੀ ਬਾਰਿਸ਼

Share On
debby-blows-in-to-eastern-canada
Olympics ads and sponsorships can offer big rewards for companies that choose to spend on them even if those ads spark criticism from some viewers, experts say.(Photo: The Canadian Press)

ਪੂਰਬੀ ਕੈਨੇਡਾ ਦੇ ਕੁਝ ਹਿੱਸਿਆਂ ਵਿਚ ਅੱਜ ਤੂਫਾਨ ਡੈਬੀ ਕਾਰਨ 100 ਮਿਲੀਮੀਟਰ ਤੱਕ ਭਾਰੀ ਬਾਰਸ਼ ਹੋਵੇਗੀ, ਵਾਤਾਵਰਣ ਕੈਨੇਡਾ ਮੁਤਾਬਕ, ਗ੍ਰੇਟ ਲੇਕਸ ਦੇ ਉੱਪਰ ਇੱਕ ਹੋਰ ਘੱਟ ਦਬਾਅ ਵਾਲਾ ਸਿਸਟਮ ਬਣਿਆ ਹੈ, ਜੋ ਦੱਖਣੀ ਓਨਟਾਰੀਓ ਤੇ ਕਿਊਬੈਕ ਤੋਂ ਹੋ ਕੇ ਲੰਘ ਰਿਹਾ ਹੈ, ਇਸ ਕਾਰਨ ਓਨਟਾਰੀਓ ਦੇ ਸ਼ਹਿਰ ਕੋਰਨਰ ਤੇ ਕਿਊਬੈਕ ਸਿਟੀ ਵਿਚਕਾਰ ਪੈਂਦੇ ਇਲਾਕਿਆਂ ਲਈ ਅਚਾਨਕ ਹੜ੍ਹ ਦੇ ਖ਼ਤਰੇ ਬਾਰੇ ਅਲਰਟ ਅਤੇ ਚਿਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਏਜੰਸੀ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਕੁਝ ਜਗ੍ਹਾ ਮਾਮੂਲੀ ਜ਼ਮੀਨ ਖਿਸਕਣ ਦੀ ਸੰਭਾਵਨਾ ਵੀ ਹੈ। ਓਟਵਾ ਵਿਚ ਇਸ ਤੂਫਾਨ ਦਾ ਵਿਸ਼ੇਸ਼ ਤੌਰ ’ਤੇ ਜ਼ਿਆਦਾ ਪ੍ਰਭਾਵ ਪੈਣ ਦਾ ਅਨੁਮਾਨ ਹੈ, ਜਿੱਥੇ ਸ਼ੁੱਕਰਵਾਰ ਨੂੰ 50 ਤੋਂ ਮਿਲੀਮੀਟਰ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਉੱਥੇ ਹੀ, ਟੋਰਾਂਟੋ ਵਿਚ ਸਵੇਰ ਤੋਂ ਦੁਪਹਿਰ ਤੱਕ ਕਰੀਬ 30-ਮਿਲੀਮੀਟਰ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਸੀ। ਮੌਸਮ ਏਜੰਸੀ ਮੁਤਾਬਕ, ਤੂਫਾਨ ਡੈਬੀ ਜਾਂਦਾ-ਜਾਂਦਾ ਰਾਤ ਨੂੰ ਨਿਊ ਬਰੰਜ਼ਵਿਕ ਵਿਚ ਦਸਤਕ ਦੇ ਸਕਦਾ ਹੈ, ਜਿਸ ਦੇ ਚਲਦੇ ਸੂਬੇ ਵਿਚ ਸ਼ਨੀਵਾਰ ਸਵੇਰ ਤੱਕ 40 ਮਿਲੀਮੀਟਰ ਬਾਰਸ਼ ਹੋ ਸਕਦੀ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link