15.5C Vancouver
ADS

Aug 5, 2020 2:15 AM -

ਔਂਟੈਰੀਓ ਤੇ ਐਲਬਰਟਾ 'ਚ ਕੋਵਿਡ-19 ਮਾਮਲਿਆਂ 'ਚ ਕੁਝ ਗਿਰਾਵਟ, ਬੀ.ਸੀ. 'ਚ ਵਾਧਾ ਜਾਰੀ, ਜਾਣੋ ਸਾਰੇ ਸੂਬਿਆਂ ਦਾ ਹਾਲ

Share On
decrease-in-covid-19-cases-in-alberta-and-ontario-but-increase-in-numbers-in-b-c
This 2020 electron microscope made available by the U.S. Centers for Disease Control and Prevention image shows the spherical coronavirus particles from the first U.S. case of COVID-19. THE CANADIAN PRESS/AP-C.S. Goldsmith, A. Tamin/ CDC via AP

ਮੰਗਲਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 117,791 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,958 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 4 ਦਿਨਾਂ 'ਚ 146 ਮਾਮਲੇ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 146 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਇਹ ਅੰਕੜਾ ਬੀਤੇ 96 ਘੰਟਿਆਂ ਦਾ ਅੰਕੜਾ ਦਰਸ਼ਾਉਂਦਾ ਹੈ, ਜਿਸ ਦੇ ਵਿੱਚ ਸ਼ੁੱਕਰਵਾਰ ਦੇ 43 ਮਾਮਲੇ, ਸ਼ਨੀਵਾਰ ਦੇ 29 ਮਾਮਲੇ, ਐਤਵਾਰ ਦੇ 46 ਮਾਮਲੇ ਅਤੇ ਸੋਮਵਾਰ ਦੇ 28 ਸ਼ਾਮਿਲ ਹਨ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,787 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਅੱਜ ਦੇ ਅੰਕੜੇ ਸਾਂਝੇ ਕੀਤੇ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 195 ਹੈ।


ਔਂਟੈਰੀਓ 'ਚ ਲਗਾਤਾਰ ਦੂਜੇ ਦਿਨ 100 ਤੋਂ ਘੱਟ ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ 2 ਦਿਨ ਤੱਕ 100 ਤੋਂ ਘੱਟ ਮਾਮਲੇ ਰਿਪੋਰਟ ਹੋਏ ਹਨ। ਅੱਜ ਸੂਬੇ 'ਚ 91 ਮਾਮਲੇ ਸਾਹਮਣੇ ਆਏ ਹਨ। ਬੀਤੇ ਕੁਝ ਹਫ਼ਤਿਆਂ ਦੇ ਮੁਕਾਬਲੇ ਬੀਤੇ ਹਫ਼ਤੇ ਬੁੱਧਵਾਰ ਅਤੇ ਵੀਰਵਾਰ ਨੂੰ, ਅਤੇ ਫਿਰ ਹੁਣ ਇਸ ਹਫ਼ਤੇ ਸੋਮਵਾਰ ਅਤੇ ਮੰਗਲਵਾਰ ਨੂੰ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ ਕੁਝ ਘਟੀ ਹੈ। ਕੱਲ ਔਂਟੈਰੀਓ 'ਚ 88 ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 39,628 ਤੱਕ ਪਹੁੰਚ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਸੀ ਕਿ ਸੂਬੇ ਦੇ 4 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ ਔਂਟੈਰੀਓ ਦੇ 2,782 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਅੱਜ ਦੇ ਅੰਕੜੇ ਜਾਰੀ ਕਰਦੇ ਹੋਏ ਸੂਬੇ ਦੀ ਐਸੋਸੀਏਟ ਚੀਫ਼ ਮੈਡਿਕਲ ਅਫ਼ਸਰ, ਡਾ. ਬਾਰਬਰਾ ਯਾਫੇ ਨੇ ਕਿਹਾ ਕਿ, ਅਜੇ ਮੁਸ਼ਕਿਲ ਦੀ ਘੜੀ ਬੀਤੀ ਨਹੀਂ ਹੈ, ਅਤੇ ਲਗਾਤਾਰ ਸੁਰੱਖਿਆ ਸੰਬੰਧੀ ਕਦਮਾਂ ਦੀ ਪਾਲਣਾ ਕਰਦੇ ਰਹਿਣਾ ਜ਼ਰੂਰੀ ਹੈ।


ਕਿਊਬੈਕ 'ਚ ਲਗਾਤਾਰ ਦੂਜੇ ਦਿਨ 123 ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਲਗਾਤਾਰ ਦੂਜੇ ਦਿਨ ਕੋਰੋਨਾ ਵਾਇਰਸ ਦੇ 123 ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 3 ਹਫ਼ਤੇ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 59,845 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 123 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ ਵੀ 123 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,685 ਦੱਸੀ ਗਈ ਹੈ, ਜਿਸ ਵਿੱਚ ਅੱਜ ਦਰਜ ਕੀਤੀਆਂ ਗਈਆਂ 2 ਮੌਤਾਂ ਸ਼ਾਮਿਲ ਹਨ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 3,200 ਦੇ ਕਰੀਬ ਹੈ।


ਐਲਬਰਟਾ 'ਚ 5 ਵਾਇਰਸ ਪੀੜਤਾਂ ਨੇ ਤੋੜਿਆ ਦਮ

ਐਲਬਰਟਾ ਦੇ ਵਿੱਚ ਕੋਵਿਡ-19 ਦੇ 303 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 11,146 ਹੋ ਗਈ ਹੈ। ਐਲਬਰਟਾ 'ਚ 5 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 200 ਹੋ ਗਈ ਹੈ। ਹਾਲਾਂਕਿ ਇਹ ਅੰਕੜੇ 96 ਘੰਟੇ ਦਾ, ਯਾਨੀ ਕਿ ਬੀਤੇ 4 ਦਿਨਾਂ ਦਾ ਅੰਕੜਾ ਦਰਸ਼ਾਉਂਦੇ ਹਨ। ਐਲਬਰਟਾ 'ਚ ਸ਼ੁੱਕਰਵਾਰ ਨੂੰ 97, ਸ਼ਨੀਵਾਰ ਨੂੰ 67, ਐਤਵਾਰ ਨੂੰ 74 ਅਤੇ ਸੋਮਵਾਰ ਨੂੰ 65 ਮਾਮਲੇ ਰਿਪੋਰਟ ਹੋਏ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,500 ਦੇ ਕਰੀਬ ਹੈ। ਸੂਬੇ ਦੇ 85 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ ਵਿੱਚ 23 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ। ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਅੱਜ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਸੂਬੇ 'ਚ ਮਾਰਚ ਦੇ ਮੁਕਾਬਲੇ ਹੁਣ ਤੱਕ ਵਾਇਰਸ ਸੰਬੰਧੀ ਬਹੁਤ ਸਾਰੀਆਂ ਜਾਣਕਾਰੀਆਂ ਸਾਹਮਣੇ ਆ ਚੁੱਕੀਆਂ ਹਨ, ਅਤੇ ਉਨ੍ਹਾਂ ਨੂੰ ਧਿਆਨ 'ਚ ਰੱਖਦੇ ਹੋਏ, ਸੂਬੇ 'ਚ ਸਿਹਤ ਸੁਰੱਖਿਆ ਸੰਬੰਧੀ ਵਧੇਰੇ ਕਦਮ ਉਠਾਏ ਜਾ ਰਹੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਐਲਬਰਟਾ 'ਚ 11,146, ਸਸਕੈਚਵਿਨ ਵਿੱਚ 1,368, ਮੈਨੀਟੋਬਾ 'ਚ 443, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,071, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 266 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,958 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link