13.08C Vancouver
ADS

Nov 21, 2024 4:46 PM - Connect Newsroom

ਕੈਨੇਡਾ ਦੇ ਪ੍ਰਮੁੱਖ ਸ਼ਹਿਰਾਂ ਵਿਚ ਘਰ ਖਰੀਦਣ ਲਈ ਚਾਹੀਦੀ ਔਸਤ ਆਮਦਨ ਹੁਣ ਹੌਲੀ-ਹੌਲੀ ਘੱਟ ਰਹੀ

Share On
decrease-in-median-income-requirement-for-homebuyers-in-major-canadian-cities
Calculations by Ratehub indicate that the median income requirement to buy a home in Vancouver, Toronto, and Hamilton has decreased by more than $4,000 compared to a month ago.

ਕੈਨੇਡਾ ਦੇ ਪ੍ਰਮੁੱਖ ਸ਼ਹਿਰਾਂ ਵਿਚ ਘਰ ਖਰੀਦਣ ਲਈ ਚਾਹੀਦੀ ਔਸਤ ਆਮਦਨ ਹੁਣ ਹੌਲੀ-ਹੌਲੀ ਘੱਟ ਹੋ ਰਹੀ ਹੈ। ਲੇਟਸਟ ਡੇਟਾ ਮੁਤਾਬਕ, ਪਿਛਲੇ ਕੁਝ ਮਹੀਨਿਆਂ ਵਿਚ ਕਈ ਸ਼ਹਿਰਾਂ ਵਿਚ ਅਚਲ ਜਾਇਦਾਦ ਦੀਆਂ ਕੀਮਤਾਂ ਘਟੀਆਂ ਹਨ, ਨਾਲ ਹੀ ਮੌਰਗੇਜ ਦਰਾਂ ਘੱਟ ਹੋ ਰਹੀਆਂ ਹਨ ਅਤੇ ਇਸ ਦੇ ਚੱਲਦੇ ਘਰ ਖਰੀਦਣ ਲਈ ਔਸਤ ਆਮਦਨ ਦੀ ਲੋੜ ’ਤੇ ਦਬਾਅ ਘੱਟ ਰਿਹਾ ਹੈ।

ਰੇਟ ਹੱਬਸੀਏ ਵਲੋਂ ਕੀਤੀ ਗਈ ਗਣਨਾ ਅਨੁਸਾਰ, ਵੈਨਕੂਵਰ, ਟੋਰਾਂਟੋ ਅਤੇ ਹੈਮਿਲਟਨ ਵਿਚ ਇੱਕ ਮਹੀਨਾਂ ਪਹਿਲਾਂ ਦੇ ਮੁਕਾਬਲੇ ਘਰ ਖਰੀਦਣ ਲਈ ਔਸਤ ਆਮਦਨ ਦੀ ਲੋੜ ਵਿਚ $4,000 ਤੋਂ ਵੱਧ ਦੀ ਕਮੀ ਆਈ ਹੈ।

ਰਿਪੋਰਟ ਮੁਤਾਬਕ, ਅਕਤੂਬਰ ਲਗਾਤਾਰ ਦੂਜਾ ਮਹੀਨਾ ਰਿਹਾ ਜਦੋਂ ਵੈਨਕੂਵਰ ਵਿਚ ਇੱਕ ਔਸਤ ਘਰ ਖਰੀਦਣ ਲਈ ਤਨਖਾਹ ਦੀ ਲੋੜ ਘੱਟ ਹੋਈ ਹੈ, ਟੋਰੌਂਟੋ ਵੀ ਇਸ ਦੇ ਠੀਕ ਪਿੱਛੇ ਹਨ। ਰਿਪੋਰਟ ਦਾ ਕਹਿਣਾ ਹੈ ਕਿ ਸਟੱਡੀ ਕੀਤੇ ਗਏ ਪ੍ਰਮੁੱਖ ਸ਼ਹਿਰਾਂ ਵਿਚੋਂ ਸਿਰਫ ਫਰੈਡਰਿਕਟਨ ਹੀ ਇੱਕ ਅਜਿਹਾ ਸ਼ਹਿਰ ਰਿਹਾ ਜਿੱਥੇ ਘਰ ਖਰੀਦਣ ਲਈ ਔਸਤ ਆਮਦਨ ਦੀ ਲੋੜ ਵਿਚ ਵਾਧਾ ਹੋਇਆ ਹੈ ਕਿਉਂਕਿ ਇੱਥੇ ਘਰਾਂ ਦੀ ਕੀਮਤ ਇਸ ਦੌਰਾਨ $16,100 ਵਧੀ।

ਰਿਪੋਰਟ ਮੁਤਾਬਕ, ਪਿਛਲੇ ਮਹੀਨੇ ਫਰੈਡਰਿਕਟਨ ਅਤੇ ਵਿਕਟੋਰੀਆ ਨੂੰ ਛੱਡ ਕੇ ਜ਼ਿਆਦਾਤਰ ਪ੍ਰਮੁੱਖ ਸ਼ਹਿਰਾਂ ਵਿਚ ਘਰਾਂ ਦੀਆਂ ਕੀਮਤਾਂ ਘੱਟ ਹੋਈਆਂ ਜਾਂ ਸਥਿਰ ਸਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link