17.87C Vancouver
ADS

Jul 12, 2021 9:05 AM -

ਲਾਲ ਕਿਲਾ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੇ ਦਿੱਲੀ ਅਦਾਲਤ 'ਚ ਭੁਗਤੀ ਪੇਸ਼ੀ

Share On
deep-sidhu-appears-before-delhi-court-in-red-fort-violence-case
Deep Sidhu appears before Delhi Court in Red Fort violence case

ਗਣਤੰਤਰ ਦਿਹਾੜੇ 'ਤੇ ਲਾਲ ਕਿਲੇ 'ਤੇ ਹੋਈ ਹਿੰਸਾ ਦੇ ਮਾਮਲੇ ਵਿੱਚ, ਅੱਜ ਸੋਮਵਾਰ ਨੂੰ, ਦਿੱਲੀ ਦੀ ਅਦਾਲਤ ਵਿੱਚ ਦੀਪ ਸਿੱਧੂ ਅਤੇ ਹੋਰ ਦੋਸ਼ੀਆਂ ਦੀ,ਵੀਡੀਓ ਕਾਨਫਰੈਂਸਿੰਗ ਜ਼ਰੀਏ ਪੇਸ਼ੀ ਹੋਈ ਹੈ।

ਦੀਪ ਸਿੱਧੂ ਅਤੇ ਹੋਰ ਦੋਸ਼ੀ, ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਅੱਗੇ ਪੇਸ਼ ਹੋਏ।

ਇੱਕ ਦੋਸ਼ੀ ਮਹਿੰਦਰ ਸਿੰਘ ਖ਼ਾਲਸਾ ਸਿਹਤ ਸਬੰਧੀ ਪ੍ਰੇਸ਼ਾਨੀ ਕਰਕੇ ਪੇਸ਼ ਨਹੀਂ ਹੋ ਸਕਿਆ।

ਦਰਅਸਲ, ਖ਼ਾਲਸਾ ਵੱਲੋਂ ਸਿਹਤ ਸਬੰਧੀ ਪ੍ਰੇਸ਼ਾਨੀ ਕਰਕੇ ਇਸ ਪੇਸ਼ੀ 'ਤੇ ਹਾਜ਼ਰ ਨਾ ਹੋ ਸਕਣ ਲਈ, ਆਪਣੇ ਵਕੀਲ ਵੀਰ ਸੰਧੂ ਜ਼ਰੀਏ ਅਰਜ਼ੀ ਦਿੱਤੀ ਗਈ ਸੀ, ਜੋ ਅਦਾਲਤ ਨੇ ਮਨਜ਼ੂਰ ਕਰ ਲਈ ਸੀ।

ਅਦਾਲਤ ਵੱਲੋਂ ਦਿੱਲੀ ਪੁਲਿਸ ਨੂੰ ਸਾਰੇ ਦੋਸ਼ੀਆਂ ਨੂੰ ਚਾਰਜਸ਼ੀਟ ਦੇਣ ਦੀ ਹਦਾਇਤ ਦਿੰਦਿਆਂ, ਮਾਮਲੇ ਦੀ ਅਗਲੀ ਸੁਣਵਾਈ 22 ਜੁਲਾਈ ਨੂੰ ਪਾ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਅਦਾਲਤ ਨੇ 29 ਜੂਨ ਨੂੰ, ਗਣਤੰਤਰ ਦਿਹਾੜੇ 'ਤੇ ਲਾਲ ਕਿਲੇ 'ਚ ਹੋਈ ਹਿੰਸਾ ਦੇ ਮਾਮਲੇ 'ਚ ਦੀਪ ਸਿੱਧੂ ਅਤੇ ਹੋਰ ਦੋਸ਼ੀਆਂ ਨੂੰ ਤਾਜ਼ੇ ਸੰਮਨ ਜਾਰੀ ਕੀਤੇ ਸਨ ਅਤੇ 12 ਜੁਲਾਈ ਨੂੰ ਪੇਸ਼ ਹੋਣ ਲਈ ਆਖਿਆ ਸੀ।

ਕਾਉਂਸਿਲ ਵੱਲੋਂ ਅਦਾਲਤ ਨੂੰ ਇਸਤੋਂ ਜਾਣੂੰ ਕਰਾਏ ਜਾਣ 'ਤੇ, ਕਿ ਉਨ੍ਹਾਂ ਨੂੰ ਸੰਮਨ ਨਹੀਂ ਮਿਲੇ ਹਨ,ਅਦਾਲਤ ਨੇ ਸਿੱਧੂ ਅਤੇ ਹੋਰ ਦੋਸ਼ੀਆਂ ਨੂੰ ਮੁੜ ਤਾਜ਼ੇ ਸੰਮਨ ਜਾਰੀ ਕੀਤੇ ਹਨ।

ਦਰਅਸਲ, ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ 19 ਜੂਨ ਨੂੰ ਚਾਰਜਸ਼ੀਟ ਦਾ ਸੰਗਿਆਨ ਲੈਂਦਿਆਂ, ਦੀਪ ਸਿੱਧੂ ਅਤੇ ਹੋਰਨਾਂ ਦੋਸ਼ੀਆਂ ਨੂੰ 29 ਸੂਚੀ ਨੂੰ, ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ ਹੋਣ ਲਈ ਆਖਿਆ ਸੀ।

ਅਦਾਲਤ ਨੇ ਆਖਿਆ, ਕਿ ਉਨ੍ਹਾਂ ਸੈਕਸ਼ਨਾਂ ਨੂੰ ਛੱਡ ਕੇ, ਜਿਨ੍ਹਾਂ ਦੀ ਮਨਜ਼ੂਰੀ ਮਿਲਣੀ ਅਜੇ ਬਾਕੀ ਹੈ,ਭਾਰਤੀ ਪੀਨਲ ਕੋਡ ਦੇ ਕਈ ਸੈਕਸ਼ਨਾਂ ਨਾਲ ਜੁੜੀ ਚਾਰਜਸ਼ੀਟ ਦਾ ਸੰਗਿਆਨ ਲਿਆ ਜਾ ਰਿਹਾ ਹੈ।

ਮਹਾਮਾਰੀ ਰੋਗ ਐਕਟ, ਅਤੇ ਆਫ਼ਤ ਪ੍ਰਬੰਧਨ ਐਕਟ ਸਬੰਧਿਤ ਅਧਿਕਾਰੀਆਂ ਵੱਲੋਂ ਹਲੇ ਵੀ ਇੰਤਜ਼ਾਰ ਕਰ ਰਿਹਾ ਹੈ।

ਇਸ ਚਾਰਜਸ਼ੀਟ ਵਿੱਚ, ਦੀਪ ਸਿੱਧੂ ਅਤੇ ਇਸ ਮਾਮਲੇ ਵਿੱਚ ਹੋਰ ਦੋਸ਼ੀਆਂ ਦਾ ਨਾਂ ਸ਼ਾਮਲ ਹੈ।

ਇਸ ਮਾਮਲੇ 'ਚ ਪਹਿਲੀ ਚਾਰਜਸ਼ੀਟ 17 ਮਈ ਨੂੰ ਤੀਸ ਹਜ਼ਾਰੀ ਅਦਾਲਤ ਵਿੱਚ ਮੈਜਿਸਟਰੇਟ ਸਾਹਮਣੇ ਦਾਖ਼ਲ ਕੀਤੀ ਗਈ ਸੀ।

ਪੁਲਿਸ ਨੇ ਦੀਪ ਸਿੱਧੂ, ਇਕਬਾਲ ਸਿੰਘ, ਮਨਿੰਦਰ ਮੋਨੀ ਅਤੇ ਖੇਮਪ੍ਰੀਤ ਆਦਿ ਨਾਂ, ਇਸ ਮਾਮਲੇ ਵਿੱਚ ਦੋਸ਼ੀਆਂ 'ਤੇ ਤੌਰ 'ਤੇ ਦਿੱਤੇ ਹਨ।

ਦਿੱਲੀ ਪੁਲਿਸ ਨੇ ਦੇਸ਼-ਧ੍ਰੋਹ, ਦੰਗੇ, ਹਿੰਸਾ, ਕ਼ਤਲ ਦੀ ਕੋਸ਼ਿਸ਼ ਅਤੇ ਡਕੈਤੀ, ਕਈ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ।

ਬਾਅਦ ਵਿੱਚ ਇਹ ਮਾਮਲਾ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੇ ਹਵਾਲੇ ਕਰ ਦਿੱਤਾ ਗਿਆ ਸੀ।

ਇਹ ਚਾਰਜਸ਼ੀਟ 3000 ਪੰਨਿਆਂ ਦੀ ਹੈ।

ਇਸ ਵਿੱਚ ਕੁਝ ਕਿਸਾਨ ਲੀਡਰਾਂ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ।

ਇਸ ਮਾਮਲੇ ਵਿੱਚ ਗਿਰਫ਼ਤਾਰ ਕੀਤੇ ਗਏ ਦੀਪ ਸਿੱਧੂ ਨੂੰ ਬਾਅਦ ਵਿੱਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ।

ਦਿੱਲੀ ਪੁਲਿਸ ਵੱਲੋਂ ਕਥਿਤ ਤੌਰ 'ਤੇ ਉਸਦੇ ਕਿਸਾਨਾਂ ਦੀ 26 ਜਨਵਰੀ ਨੂੰ ਹੋਈ ਟ੍ਰੈਕਟਰ ਪਰੇਡ ਦੌਰਾਨ, ਭੀੜ ਨੂੰ ਮਨਜ਼ੂਰਸ਼ੁਦਾ ਰੂਟ 'ਤੇ ਨਾ ਜਾਣ ਅਤੇ ਬੈਰੀਕੇਡ ਤੋੜਨ ਲਈ ਭੜਕਾਉਣ ਦੇ ਇਲਜ਼ਾਮ ਲਾਏ ਗਏ ਹਨ।

ਦਿੱਲੀ ਪੁਲਿਸ ਨੇ ਅਦਾਲਤ ਨੂੰ ਆਖਿਆ ਹੈ ਕਿ ਸਿੱਧੂ ਦੇ ਲਾਲ ਕਿਲੇ ਵਿੱਚ ਆਪਣੇ ਸਮਰਥਕਾਂ ਨਾਲ ਲਾਠੀਆਂ ਅਤੇ ਝੰਡੇ ਲੈਕੇ ਦਾਖ਼ਲ ਹੋਣ ਦਾ ਵੀਡੀਓ ਸਬੂਤ ਹੈ। ਪੁਲਿਸ ਨੇ ਅਦਾਲਤ ਨੂੰ ਇਹ ਵੀ ਆਖਿਆ ਕਿ ਕਿਲੇ ਦੀ ਜਿਸ ਫ਼ਸੀਲ 'ਤੇ ਝੰਡਾ ਲਹਿਰਾਇਆ ਗਿਆ ਸੀ, ਉਹ ਉਸੇ 'ਤੇ ਮੌਜੂਦ ਸੀ।

ਗ਼ੌਰਤਲਬ ਹੈ ਕਿ ਗਣਤੰਤਰ ਦਿਹਾੜੇ 'ਤੇ ਹੋਈ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ, ਵਿਖਾਵਾਕਾਰੀਆਂ ਵੱਲੋਂ ਤੈਅਸ਼ੁਦਾ ਰਾਹ 'ਤੇ ਨਾ ਜਾ ਕੇ, ਦਿੱਲੀ ਦਾਖ਼ਲ ਹੋਣ ਲਈ ਬੈਰੀਕੇਡ ਤੋੜੇ ਗਏ, ਇਸ ਦੌਰਾਨ ਪੁਲਿਸ ਨਾਲ ਝੜਪਾਂ ਹੋਈਆਂ ਅਤੇ ਕੌਮੀ ਰਾਜਧਾਨੀ ਵਿੱਚ ਕਈ ਥਾਂਵਾਂ 'ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ।

ਉਹਨਾਂ ਨੇ ਲਾਲ ਕਿਲੇ 'ਚ ਦਾਖ਼ਲ ਹੋ ਕੇ ਉਸਦੀ ਫ਼ਸੀਲ 'ਤੇ ਆਪਣਾ ਝੰਡਾ ਲਹਿਰਾਇਆ ਗਿਆ।

ਜ਼ਿਕਰਯੋਗ ਹੈ ਕਿ ਲਾਲ ਕਿਲੇ ਦੀ ਹਿੰਸਾ ਮਾਮਲੇ 'ਚ ਅਪਰਾਧ ਸ਼ਾਖਾ, ਖ਼ਾਸ ਸੈੱਲ ਅਤੇ ਸਥਾਨਕ ਪੁਲਿਸ ਕੋਲ ਕੁਲ 43 ਵੱਖੋ-ਵੱਖਰੇ ਮਾਮਲੇ ਦਰਜ ਕੀਤੇ ਗਏ ਸਨ ਅਤੇ 150 ਤੋਂ ਵੀ ਵੱਧ ਲੋਕ ਗਿਰਫ਼ਤਾਰ ਕੀਤੇ ਗਏ ਸਨ।

ਗ਼ੌਰਤਲਬ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link