17.97C Vancouver
ADS

Apr 26, 2021 9:12 AM -

ਦੀਪ ਸਿੱਧੂ ਨੂੰ ਲਾਲ ਕਿਲਾ ਹਿੰਸਾ ਮਾਮਲੇ ਵਿੱਚ ਮਿਲੀ ਜ਼ਮਾਨਤ

Share On
deep-sidhu-granted-bail-in-r-day-violence-case
Deep Sidhu granted bail in R-Day violence case

ਅੱਜ ਸੋਮਵਾਰ ਨੂੰ ਦਿੱਲੀ ਦੀ ਅਦਾਲਤ ਨੇ ਗਣਤੰਤਰ ਦਿਹਾੜੇ ਦੀ ਹਿੰਸਾ ਦੇ ਮਾਮਲੇ ਵਿੱਚ ਅਦਾਕਾਰ ਤੋਂ ਕਾਰਕੁੰਨ ਬਣੇ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ।

ਅਦਾਲਤ ਵੱਲੋਂ ਮਹਿਸੂਸ ਕੀਤਾ ਗਿਆ ਕਿ ਦੋਸ਼ੀ ਨਾਲ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਪਹਿਲਾਂ ਹੀ ਪੁੱਛ-ਗਿੱਛ ਹੋ ਚੁੱਕੀ ਹੈ ਅਤੇ ਉਹ ਪਹਿਲਾਂ ਵੀ 70 ਦਿਨਾਂ ਤੱਕ ਜੇਲ ਵਿੱਚ ਰਹਿ ਚੁੱਕਾ ਹੈ, ਜਦੋਂ ਉਸਨੂੰ ਪਹਿਲੇ ਅਜਿਹੇ ਹੀ ਮਾਮਲੇ ਵਿੱਚ ਏ ਐੱਸ ਜੇ ਵੱਲੋਂ ਆਮ ਜ਼ਮਾਨਤ ਦਿੱਤੀ ਜਾ ਚੁੱਕੀ ਹੈ।

ਦੱਸਣਯੋਗ ਹੈ ਕਿ ਅਦਾਲਤ ਵੱਲੋਂ ਦਿੱਲੀ ਪੁਲਸ ਨੂੰ ਸਿੱਧੂ ਦੀ ਜ਼ਮਾਨਤ ਦੀ ਅਰਜ਼ੀ 'ਤੇ ਜਵਾਬ ਦਾਖ਼ਲ ਕਰਨ ਲਈ ਇੱਕ ਹੋਰ ਦਿਨ ਦਿੱਤਾ ਸੀ।

ਮੈਟਰੋਪੋਲਿਟਨ ਮੈਜਿਸਟਰੇਟ ਨੇ ਦਿੱਲੀ ਪੁਲਸ ਨੂੰ ਉਸਦੀ ਜ਼ਮਾਨਤ ਅਰਜ਼ੀ 'ਤੇ ਜਵਾਬ ਦਾਖਲ ਕਰਨ ਲਈ ਆਖਦਿਆਂ ਸਿੱਧੂ ਦੀ ਜ਼ਮਾਨਤ ਦੀ ਅਰਜ਼ੀ 'ਤੇ ਸ਼ਨੀਵਾਰ ਤੱਕ ਦੀ ਰੋਕ ਲਾਈ ਸੀ।

ਸਿੱਧ ਨੂੰ ਇਸ ਮਾਮਲੇ ਵਿੱਚ 17 ਅਪ੍ਰੈਲ ਨੂੰ ਓਦੋਂ ਗਿਰਫ਼ਤਾਰ ਕੀਤਾ ਗਿਆ ਸੀ, ਜਦੋਂ ਉਸਨੂੰ ਦਿੱਲੀ ਦੀ ਅਦਾਲਤ ਵੱਲੋਂ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ 'ਚ ਹੋਈ ਹਿੰਸਾ ਦੇ ਮਾਮਲੇ ਵਿੱਚ ਹਲੇ ਜ਼ਮਾਨਤ ਮਿਲੀ ਹੀ ਸੀ।

ਸਿੱਧੂ ਦੇ ਵਕੀਲ ਅਭਿਸ਼ੇਕ ਗੁਪਤਾ ਦੇ ਸ਼ਨੀਵਾਰ ਨੂੰ ਦਿੱਤੇ ਬਿਆਨ ਮੁਤਾਬਕ, ਅਦਾਕਾਰ ਨੂੰ 9 ਫਰਵਰੀ ਨੂੰ ਕਿਸਾਨਾਂ ਦੇ ਸੰਘਰਸ਼ ਦੌਰਾਨ ਲਾਲ ਕਿਲੇ ਵਿੱਚ ਹੋਈ ਹਿੰਸਾ ਵਿੱਚ ਕਥਿਤ ਸ਼ਮੂਲੀਅਤ ਦੇ ਮਾਮਲੇ ਵਿੱਚ ਕੋਤਵਾਲੀ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਐੱਫਆਈਆਰ ਦੇ ਸਿਲਸਿਲੇ 'ਚ ਗਿਰਫ਼ਤਾਰ ਕੀਤਾ ਗਿਆ ਸੀ।

ਗੁਪਤਾ ਮੁਤਾਬਕ, ਸਿੱਧੂ ਨੂੰ 16 ਅਪ੍ਰੈਲ,2021 ਨੂੰ ਆਮ ਜ਼ਮਾਨਤ ਦੇ ਹੁਕਮ ਜਾਰੀ ਕੀਤੇ ਗਏ ਸਨ, ਜੋ ਕਿ ਸ਼ਨੀਵਾਰ ਨੂੰ ਦੱਸੇ ਗਏ।

ਹਾਲਾਂਕਿ ਇਸ ਤੋਂ ਪਹਿਲਾਂ ਕਿ ਉਹ ਜੇਲ ਤੋਂ ਰਿਹਾ ਹੋ ਸਕੇ, ਸ਼ਨੀਵਾਰ ਨੂੰ ਦੁਪਹਿਰ ਇੱਕ ਵਜੇ ਤੋਂ ਡੇਢ ਵਜੇ ਦੇ ਦਰਮਿਆਨ ਉਸਨੂੰ ਮੁੜ ਪੀਐੱਸ ਕੋਤਵਾਲੀ ਵਿੱਚ ਦਰਜ ਐਫਆਈਆਰ 98/21 ਦੇ ਤਹਿਤ ਲਾਲ ਕਿਲੇ ਦੇ ਉਸੇ ਮਾਮਲੇ ਵਿੱਚ ਗਿਰਫ਼ਤਾਰ ਕਰ ਲਿਆ ਗਿਆ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link