10.87C Vancouver
ADS

Feb 9, 2021 8:01 AM -

ਦਿੱਲੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਦੀਪ ਸਿੱਧੂ ਗ੍ਰਿਫ਼ਤਾਰ

Share On
deep-sidhu-held-in-connection-with-republic-day-violence-case
Deep Sidhu held by Delhi Police in connection with Republic Day violence case

ਦਿੱਲੀ ਪੁਲਿਸ ਵੱਲੋਂ ਅਦਾਕਾਰ ਅਤੇ ਸਮਾਜ ਸੇਵਕ ਦੀਪ ਸਿੱਧੂ ਨੂੰ ਅੱਜ ਮੰਗਲਵਾਰ ਨੂੰ 26 ਜਨਵਰੀ ਨੂੰ ਦਿੱਲੀ 'ਚ ਹੋਈ ਹਿੰਸਾ 'ਚ ਸ਼ਾਮਲ ਹੋਣ ਦੇ ਸ਼ੱਕ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ|

ਦਿੱਲੀ ਪੁਲਿਸ ਦੇ ਖ਼ਾਸ ਸੈੱਲ ਨੇ ਮੰਗਲਵਾਰ ਨੂੰ ਆਖਿਆ,"26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ 'ਚ ਕਥਿਤ ਦੋਸ਼ੀ 'ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ|"

"ਗਣਤੰਤਰ ਦਿਹਾੜੇ ਹੋਈ ਹਿੰਸਾ ਦੇ ਮਾਮਲੇ 'ਚ ਜਾਂਚ 3 ਪੱਧਰੀ ਜਾਂਚ ਕੀਤੀ ਜਾ ਰਹੀ ਹੈ-ਸਥਾਨਕ ਪੁਲਿਸ ਵੱਲੋਂ, ਖ਼ਾਸ ਸੈੱਲ ਵੱਲੋਂ ਅਤੇ ਕ੍ਰਾਈਮ ਬ੍ਰਾਂਚ ਵੱਲੋਂ| 26 ਜਨਵਰੀ ਨੂੰ ਲਾਲ ਕਿਲੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਦਰਜ ਕੀਤੀ ਗਈ ਐਫ਼ਆਰ 'ਚ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਗੈਂਗਸਟਰ ਲੱਖਾ ਸਿਧਾਣਾ ਦੇ ਨਾਂ ਸ਼ਾਮਲ ਹਨ,"ਦਿੱਲੀ ਪੁਲਿਸ ਵੱਲੋਂ ਪਹਿਲਾਂ ਇਸ ਮਾਮਲੇ 'ਚ ਦੀਪ ਸਿੱਧੂ ਦੇ ਸ਼ਾਮਲ ਹੋਣ ਬਾਰੇ ਦੱਸਦਿਆਂ ਪਹਿਲਾਂ ਆਖਿਆ ਗਿਆ ਸੀ|

ਸਪੈਸ਼ਲ ਕਮਿਸ਼ਨਰ ਆਫ਼ ਪੁਲਿਸ, ਕ੍ਰਾਈਮ, (ਸੀ ਪੀ) ਪ੍ਰਵੀਨ ਰੰਜਨ ਨੇ ਆਖਿਆ,"26 ਜਨਵੀ ਨੂੰ ਕੁਝ ਲੋਕਾਂ ਵੱਲੋਂ ਲਾਲ ਕਿਲੇ 'ਤੇ ਝੰਡਾ ਲਹਿਰਾਇਆ ਗਿਆ ਸੀ| ਉਨ੍ਹਾਂ ਵਿਚੋਂ ਕੁਝ ਨੂੰ ਪਛਾਣ ਲਿਆ ਗਿਆ ਹੈ, ਜਿਹਨਾਂ ਵਿੱਚੋਂ ਦੀਪ ਸਿੱਧੂ ਪ੍ਰਮੁੱਖ ਦੋਸ਼ੀ ਹੈ|"

ਦੱਸਣਯੋਗ ਹੈ ਕਿ ਗਣਤੰਤਰ ਦਿਹਾੜੇ 'ਤੇ ਟ੍ਰੈਕਟਰ ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪਹਿਲਾਂ ਤੋਂ ਤੈਅ ਰੂਟ ਨਹੀਂ ਅਪਣਾਇਆ ਗਿਆ ਅਤੇ ਦਿੱਲੀ 'ਚ ਦਾਖ਼ਲ ਹੋਣ ਲਈ ਬੈਰੀਕੇਡ ਤੋੜੇ ਗਏ, ਇਸ ਤੋਂ ਅਲਾਵਾ ਟ੍ਰੈਕਟਰ ਰੈਲੀ ਦੌਰਾਨ ਪੁਲਿਸ ਨਾਲ ਉਨ੍ਹਾਂ ਦੀ ਝੜਪ ਹੋਈ ਅਤੇ ਕੌਮੀ ਰਾਜਧਾਨੀ 'ਚ ਕਈ ਥਾਵਾਂ 'ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪੁੱਜਾ|

ਉਹ ਲਾਲ ਕਿਲੇ ਅੰਦਰ ਦਾਖ਼ਲ ਹੋਏ ਅਤੇ ਉੱਥੇ ਆਪਣੇ ਝੰਡੇ ਲਹਿਰਾਏ ਗਏ|

ਗ਼ੌਰਤਲਬ ਹੈ ਕਿ ਕਿਸਾਨ ਕੌਮੀ ਰਾਜਧਾਨੀ ਦੇ ਵੱਖੋ-ਵੱਖ ਬਰਡਰਾਂ 'ਤੇ ਬੀਤੇ ਸਾਲ ਦੀ 26 ਨਵੰਬਰ ਤੋਂ ਹੀ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨਾ ਦੇ ਰਹੇ ਹਨ, ਇਹ ਕਾਨੂੰਨ ਹਨ- ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 |

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link