14.4C Vancouver
ADS

Jun 14, 2024 1:47 PM - The Canadian Press

ਕੈਨੇਡਾ ਸਰਕਾਰ ਯੂਕਰੇਨ ਦੀ ਰੱਖਿਆ ਸਮਰੱਥਾ ਨੂੰ ਮਜ਼ਬੂਤ ​​ਕਰਨ ਲਈ 900 ਡਰੋਨ ਕਰ ਰਹੀ ਹੈ ਦਾਨ

Share On
defence-minister-bill-blair-says-more-help-coming-for-ukraine-latvia
On X, formerly known as Twitter, Blair says that the Canadian government is donating 900 drones built in Canada to strengthen Ukraine's defence capabilities.(Photo: The Canadian Press)

ਕੈਨੇਡਾ ਵਲੋਂ ਯੂਕਰੇਨ ਦੀ ਸਪੋਰਟ ਲਈ ਹੋਰ ਮਿਲਟਰੀ ਸਾਜੋ-ਸਾਮਾਨ ਦਿੱਤਾ ਜਾ ਰਿਹਾ ਹੈ। ਇਸ ਦੀ ਘੋਸ਼ਣਾ ਡਿਫੈਂਸ ਮਿਨਿਸਟਰ ਬਿਲ ਬਲੇਅਰ ਨੇ ਕੀਤੀ, ਨਾਟੋ ਦੀ ਮੀਟਿੰਗ ਲਈ ਬੈਲਜੀਅਮ ਦੀ ਰਾਜਧਾਨੀ ਬਰੱਸਲਜ਼ ਵਿਚ ਸਨ।

ਟਵਿੱਟਰ ਉੱਤੇ ਇੱਕ ਪੋਸਟ ਵਿਚ ਬਲੇਅਰ ਨੇ ਕਿਹਾ ਕਿ ਕੈਨੇਡਾ ਸਰਕਾਰ ਯੂਕਰੇਨ ਦੀ ਰੱਖਿਆ ਸਮਰੱਥਾ ਨੂੰ ਮਜ਼ਬੂਤ ​​ਕਰਨ ਲਈ ਕੈਨੇਡਾ ਵਿਚ ਬਣੇ 900 ਡਰੋਨ ਦਾਨ ਕਰ ਰਹੀ ਹੈ।

ਡਿਫੈਂਸ ਮਿਨਿਸਟਰ ਦੀ ਤਾਜ਼ਾ ਘੋਸ਼ਣਾ ਸ਼ੁੱਕਰਵਾਰ ਨੂੰ ਅਜਿਹੇ ਸਮੇਂ ਆਈ ਹੈ ਜਦੋਂ ਨਾਟੋ ਦੇ ਮੈਂਬਰ ਦੇਸ਼ ਆਪੋ-ਆਪਣੀਆਂ ਫੌਜਾਂ ’ਤੇ ਜੀ.ਡੀ.ਪੀ. ਦਾ ਦੋ ਪ੍ਰਤੀਸ਼ਤ ਖਰਚ ਕਰਨ ਦੇ ਸਹਿਮਤ ਹੋਏ ਟੀਚੇ ਨੂੰ ਪੂਰਾ ਕਰਨ ਲਈ ਕੰਮ ਕਰ ਰਹੇ ਹਨ। ਨਾਟੋ ਦੇ ਅੰਕੜਿਆਂ ਅਨੁਸਾਰ, ਕੈਨੇਡਾ ਆਪਣੇ ਮਿਲਟਰੀ ਬਜਟ ’ਤੇ ਆਪਣੀ ਜੀ.ਡੀ. ਪੀ. ਦਾ ਮਾਤਰ 1.33 ਫੀਸਦੀ ਖਰਚ ਕਰ ਰਿਹਾ ਹੈ।

ਡਿਫੈਂਸ ਮਿਨਿਸਟਰ ਬਿਲ ਬਲੇਅਰ ਨੇ ਕਿਹਾ ਕਿ ਕੈਨੇਡਾ ਨਾਟੋ ਦੇ ਫੌਜੀ ਖਰਚੇ ਸੰਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਪੂਰਾ ਕਰਨ ਦੇ ਰਾਹ ’ਤੇ ਨਜ਼ਰ ਆ ਰਿਹਾ ਹੈ।

ਗੌਰਤਲਬ ਹੈ ਕਿ ਪਿਛਲੇ ਸਾਲ ਜਦੋਂ ਇਹ ਸਪੱਸ਼ਟ ਹੋ ਗਿਆ ਕਿ ਯੂਕਰੇਨ ਨਾਲ ਰੂਸ ਦੀ ਜੰਗ ਜਾਰੀ ਰਹੇਗੀ ਤਾਂ ਨਾਟੋ ਨੇ ਮਿਲਟਰੀ ਖ਼ਰਚ ਨੂੰ ਜੀ.ਡੀ.ਪੀ. ਦੇ ਦੋ ਫੀਸਦੀ ਤੱਕ ਲਿਜਾਣ ਦਾ ਟੀਚਾ ਤੈਅ ਕੀਤਾ ਸੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link