15.68C Vancouver
ADS

Mar 19, 2026 7:02 PM - Connect Newsroom - Ramandeep Kaur with files from The Canadian Press

ਕੈਨੇਡੀਅਨ ਫੌਜ ਦੇ ਕੁਵੈਤ ਬੇਸ 'ਤੇ ਹੋਏ ਕਥਿਤ ਈਰਾਨੀ ਮਿਜ਼ਾਇਲ ਹਮਲੇ ਨੂੰ ਲੈ ਕੇ ਰੱਖਿਆ ਮੰਤਰੀ ਨੇ ਦਿੱਤਾ ਬਿਆਨ

Share On
defence-minister-says-he-learned-of-possible-damage-to-canadian-assets-in-kuwait-strike-from-media-report
Some federal party leaders with top-secret security clearance are now calling for a closed-door briefing on the airstrike.(Photo: The Canadian Press)

ਕੈਨੇਡੀਅਨ ਫੌਜ ਦੇ ਕੁਵੈਤ ਬੇਸ 'ਤੇ ਹੋਏ ਕਥਿਤ ਈਰਾਨੀ ਮਿਜ਼ਾਇਲ ਹਮਲੇ ਨੂੰ ਲੈ ਕੇ ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਦੇ ਤਾਜ਼ਾ ਬਿਆਨ ਨੇ ਰਾਜਨੀਤੀ ਗਰਮਾ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ ਕਿਉਂਕਿ ਉਹ ਉਸ ਸਮੇਂ ਪ੍ਰਧਾਨ ਮੰਤਰੀ ਨਾਲ ਵਿਦੇਸ਼ ਦੌਰੇ 'ਤੇ ਸਨ ਤੇ ਉਦੋਂ ਹੀ ਪਤਾ ਲੱਗਾ ਜਦੋਂ ਅਖ਼ਬਾਰ ਨੇ ਇਸ ਬਾਰੇ ਰਿਪੋਰਟ ਛਾਪੀ।

ਕਿਊਬੈਕ ਦੇ ਅਖ਼ਬਾਰ La Presse ਨੇ 12 ਮਾਰਚ ਨੂੰ ਸੈਟੇਲਾਈਟ ਤਸਵੀਰਾਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਸੀ ਕਿ ਕੁਵੈਤ ਦੇ ਅਲੀ ਅਲ-ਸਲੇਮ ਏਅਰਬੇਸ 'ਤੇ ਸਥਿਤ ਕੈਨੇਡੀਅਨ ਹਿੱਸੇ ਨੂੰ 1 ਮਾਰਚ ਨੂੰ ਹੋਏ ਹਮਲੇ ਵਿਚ ਨੁਕਸਾਨ ਪਹੁੰਚਿਆ ਹੈ। ਮੰਤਰੀ ਨੇ ਅਜੇ ਵੀ ਓਪਰੇਸ਼ਨਲ ਸਕਿਓਰਿਟੀ ਦਾ ਹਵਾਲਾ ਦਿੰਦੇ ਹੋਏ ਹੋਰ ਜਾਣਕਾਰੀ ਦੇਣ ਤੋਂ ਨਾਂਹ ਕਰ ਦਿੱਤੀ। ਇਸ 'ਤੇ ਟਿੱਪਣੀ ਕਰਦੇ ਹੋਏ ਕੰਜ਼ਰਵੇਟਿਵ ਪਾਰਟੀ ਦੇ ਸ਼ੈਡੋ ਮੰਤਰੀ ਜੇਮਜ਼ ਬੇਜ਼ਾਨ ਨੇ ਇਸ ਨੂੰ ਸਰਕਾਰ ਦੀ ਵੱਡੀ ਨਾਕਾਮੀ ਦੱਸਿਆ।

ਉਨ੍ਹਾਂ ਕਿਹਾ ਕਿ ਜਾਂ ਤਾਂ ਮੈਕਗਿੰਟੀ ਨੂੰ ਪਤਾ ਨਹੀਂ ਸੀ ਜਾਂ ਫਿਰ ਉਹ ਜਾਣਬੁੱਝ ਕੇ ਕੈਨੇਡੀਅਨ ਨਾਲ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਲਿਬਰਲ ਸਰਕਾਰ ਇੰਨਾ ਭੇਤ ਕਿਉਂ ਰੱਖ ਰਹੀ ਹੈ? ਉਥੇ ਹੀ ਕੁਝ ਕੈਨੇਡੀਅਨ ਫੈਡਰਲ ਪਾਰਟੀ ਦੇ ਆਗੂ ਇਸ ਦੀ ਬ੍ਰੀਫਿੰਗ ਮੰਗ ਰਹੇ ਹਨ, ਜਿਹਨਾਂ ਕੋਲ ਇਸ ਲਈ ਅਤਿ-ਗੁਪਤ ਸੁਰੱਖਿਆ ਪ੍ਰਵਾਨਗੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link