13.5C Vancouver
ADS

Jan 20, 2025 7:59 PM - Connect Newsroom

ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

Share On
delhi-assembly-elections-congress-releases-list-of-40-star-campaigners
Voting will be held on 5 February for 70 assembly seats in Delhi, with results to be announced on 8 February.

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਪੰਜਾਬ ਦੇ ਤਿੰਨ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਕੀਤੇ ਗਏ ਹਨ। ਇਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸਮੇਂ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭੁਲੱਥ ਦੇ ਵਿਧਾਇਕ ਅਤੇ ਔਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਨਾਮ ਸ਼ਾਮਲ ਹਨ।

ਗੌਰਤਲਬ ਹੈ ਕਿ ਦਿੱਲੀ ਵਿਚ 70 ਵਿਧਾਨ ਸਭਾ ਸੀਟਾਂ ’ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ। 2020 ਵਿਚ ਆਮ ਆਦਮੀ ਪਾਰਟੀ ਨੂੰ ਦਿੱਲੀ ਵਿਚ 62 ਸੀਟਾਂ ਮਿਲੀਆਂ ਸਨ, ਜਦੋਂ ਕਿ ਭਾਜਪਾ ਨੂੰ 8 ਸੀਟਾਂ ਮਿਲੀਆਂ ਸਨ। ਉਥੇ ਹੀ ਕਾਂਗਰਸ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link