Jan 13, 2025 7:10 PM - Connect Newsroom

ਦਿੱਲੀ ਵਿਧਾਨ ਸਭਾ ਚੋਣਾਂ ਲਈ ਰਾਹੁਲ ਗਾਂਧੀ ਨੇ ਕਾਂਗਰਸ ਪਾਰਟੀ ਲਈ ਸੋਮਵਾਰ ਨੂੰ ਸੀਲਮਪੁਰ ਵਿਧਾਨ ਸਭਾ ਹਲਕੇ ਵਿਚ ਆਪਣੀ ਪਹਿਲੀ ਰੈਲੀ ਕੀਤੀ।
ਇਸ ਦੌਰਾਨ ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਉਤੇ ਨਿਸ਼ਾਨਾ ਸਾਧਿਆ, ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਅਤੇ ਕੇਜਰੀਵਾਲ ਦੋਵੇਂ ਇੱਕੋ-ਜਿਹੇ ਨੇ, ਇਹ ਦੋਵੇਂ ਅਡਾਣੀ ਬਾਰੇ ਇੱਕ ਵੀ ਸ਼ਬਦ ਨਹੀਂ ਬੋਲਦੇ।
ਉਥੇ ਹੀ, ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ ਨੂੰ ਸੋਸ਼ਲ ਮੀਡੀਆ ’ਤੇ ਜਵਾਬ ਦਿੱਤਾ, ਉਨ੍ਹਾਂ ਲਿਖਿਆ ਕਿ ਰਾਹੁਲ ਗਾਂਧੀ ਜੀ ਦਿੱਲੀ ਆਏ, ਉਨ੍ਹਾਂ ਨੇ ਮੈਨੂੰ ਬਹੁਤ ਗਾਲੀਆਂ ਦਿੱਤੀਆਂ ਪਰ ਮੈਂ ਉਨ੍ਹਾਂ ਦੇ ਬਿਆਨਾਂ ’ਤੇ ਕੋਈ ਟਿੱਪਣੀ ਨਹੀਂ ਕਰਾਂਗਾ।
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਾਂਗਰਸ ਨੂੰ ਬਚਾਉਣ ਲਈ ਹੈ ਮੇਰੀ ਲੜਾਈ ਦੇਸ਼ ਨੂੰ ਬਚਾਉਣ ਲਈ ਹੈ।




