18.23C Vancouver
ADS

Jun 20, 2020 1:54 AM -

ਜੰਮੂ-ਕਸ਼ਮੀਰ ਦੇ ਮੁਅੱਤਲ ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਦਿੱਲੀ ਦੀ ਅਦਾਲਤ ਨੇ ਦਿੱਤੀ ਜ਼ਮਾਨਤ

Share On
delhi-court-grants-bail-to-suspended-j-k-dsp-davinder-singh-in-terror-attacks-planning-case
A Delhi court on Friday granted bail to suspended Jammu and Kashmir Deputy Superintendent of Police (DSP) Davinder Singh in connection with a terror case after Delhi police failed to file charge-sheet within the stipulated period. Photo-ANI

ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਤਵਾਦੀਆਂ ਦੀ ਮਦਦ ਕਰਨ ਅਤੇ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਜੰਮੂ ਕਸ਼ਮੀਰ ਦੇ ਸਾਬਕਾ ਪੁਲਿਸ ਅਧਿਕਾਰੀ, ਦਵਿੰਦਰ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ।

ਉਸ ਦੇ ਵਕੀਲ ਨੇ ਕਿਹਾ ਕਿ ਜਦੋਂ ਦਿੱਲੀ ਪੁਲਿਸ ਨਿਰਧਾਰਤ ਸਮੇਂ ਦੇ ਅੰਦਰ ਚਾਰਜਸ਼ੀਟ ਦਾਖਿਲ ਕਰਨ ਵਿੱਚ ਨਾਕਾਮ ਰਹੀ ਤਾਂ ਦਿੱਲੀ 'ਚ ਅਦਾਲਤ ਨੇ ਦਵਿੰਦਰ ਨੂੰ ਜ਼ਮਾਨਤ ਦੇ ਦਿੱਤੀ।

ਹਾਲਾਂਕਿ ਦਵਿੰਦਰ ਸਿੰਘ ਨੂੰ ਅਜੇ ਸਲਾਖਾਂ ਪਿੱਛੇ ਹੀ ਰਹਿਣਾ ਪਵੇਗਾ ਕਿਉਂਕਿ ਉਸ 'ਤੇ ਇੱਕ ਹੋਰ ਮਾਮਲੇ 'ਚ ਜੁਡੀਸ਼ੀਅਲ ਕਸਟਡੀ 'ਚ ਰਹਿਣ ਦੇ ਨਿਰਦੇਸ਼ ਹਨ।

ਇਸ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਕੀਤੀ ਜਾ ਰਹੀ ਹੈ।

ਸਪੈਸ਼ਲ ਜੱਜ ਧਰਮੇਂਦਰ ਰਾਣਾ ਨੇ ਦਵਿੰਦਰ ਸਿੰਘ ਅਤੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਇੱਕ ਹੋਰ ਮੁਲਜ਼ਮ ਇਰਫਾਨ ਸ਼ਫੀ ਮੀਰ ਨੂੰ ਵੀ ਜ਼ਮਾਨਤ ਦੇ ਦਿੱਤੀ।

ਦੋਨਾਂ ਨੂੰ ਇੱਕ ਲੱਖ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ।

ਦੱਸ ਦਈਏ ਕਿ ਪਿਛਲੇ ਮਹੀਨੇ ਦਿੱਲੀ ਦੀ ਇੱਕ ਅਦਾਲਤ ਸਾਹਮਣੇ ਦਵਿੰਦਰ ਸਿੰਘ ਦੀ ਨਿਆਂਇਕ ਹਿਰਾਸਤ ਵਿੱਚ 16 ਜੂਨ ਤੱਕ ਦਾ ਵਾਧਾ ਕੀਤਾ ਗਿਆ ਸੀ।

ਦਵਿੰਦਰ ਸਿੰਘ ਨੂੰ ਇਸ ਸਾਲ ਦੇ ਸ਼ੁਰੂ ਵਿਚ ਸ੍ਰੀਨਗਰ-ਜੰਮੂ ਰਾਜਮਾਰਗ 'ਤੇ ਇੱਕ ਵਾਹਨ ਵਿਚ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਸਣੇ ਕਾਬੂ ਕੀਤਾ ਗਿਆ ਸੀ।

ਪੁਲਿਸ ਦਾ ਕਹਿਣਾ ਸੀ ਕਿ ਦਵਿੰਦਰ ਸਿੰਘ ਵੱਖ-ਵੱਖ ਇੰਟਰਨੈਟ ਪਲੈਟਫਾਰਮ ਆਸਰੇ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਨਾਲ ਸੰਪਰਕ 'ਚ ਰਹਿੰਦਾ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link