12.38C Vancouver
ADS

Dec 14, 2020 9:11 AM -

ਦਿੱਲੀ ਦੇ ਉਪ ਮੁੱਖ-ਮੰਤਰੀ ਨੇ ਕਿਸਾਨਾਂ ਦੇ ਸਮਰਥਨ 'ਚ ਰੱਖਿਆ ਵਰਤ

Share On
delhi-deputy-cm-observes-fast-in-support-of-farmers
Delhi AAP observes fast in support of farmers

ਦਿੱਲੀ ਦੇ ਉਪ ਮੁੱਖ-ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕਿਸਾਨਾਂ ਦੇ ਸਮਰਥਨ 'ਚ ਇੱਕ ਦਿਨ ਦਾ ਵਰਤ ਰੱਖਿਆ ਹੈ। ਸਿਸੋਦੀਆ ਨੇ ਕਿਹਾ ," ਸਾਡੇ ਮੁਲਕ ਦਾ ਕਿਸਾਨ , ਅੰਨਦਾਤਾ ਆਪਣੀ ਖੇਤੀ ਬਚਾਉਣ ਲਈ ਕੇਂਦਰ ਸਰਕਾਰ ਵੱਲੋਂ ਪਾਸ ਅਤੇ 3 ਖੇਤੀਬਾੜੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਪੂਰੀ ਕਰਾਉਣ ਲਈ ਭੁੱਖ ਹੜਤਾਲ 'ਤੇ ਬੈਠ ਰਿਹਾ ਹੈ , ਇਸ ਲਈ ਮੈਂ ਵੀ ਉਨ੍ਹਾਂ ਦੇ ਸਮਰਥਨ 'ਚ ਆਮ ਆਦਮੀ ਪਾਰਟੀ ਦੇ ਦਫ਼ਤਰ 'ਚ ਆਪਣੇ ਸਹਿ-ਕਰਮੀਆਂ ਨਾਲ ਵਰਤ ਰੱਖ ਰਿਹਾ ਹਾਂ।"

ਦਿੱਲੀ ਦੇ ਮੁੱਖ-ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨਾਂ ਦੇ ਹੱਕ 'ਚ ਇੱਕ ਦਿਨ ਦਾ ਵਰਤ ਰੱਖਣ ਦਾ ਐਲਾਨ ਕੀਤਾ ਹੈ|

ਕਿਸਾਨਾਂ ਵੱਲੋਂ ਦਿੱਤੇ ਵਿਰੋਧ ਦੇ ਸੱਦੇ ਦੇ ਜਵਾਬ 'ਚ ਉਨ੍ਹਾਂ ਆਮ ਆਦਮੀ ਪਾਰਟੀ ਦੇ ਸਵੈ-ਸੇਵਕਾਂ, ਸਮਰਥਕਾਂ ਅਤੇ ਮੁਲਕ ਦੇ ਲੋਕਾਂ ਨੂੰ ਕਿਸਾਨਾਂ ਦੇ ਅੰਦੋਲਨ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ|

ਪ੍ਰਦਰਸ਼ਨਕਾਰੀ ਸੋਮਵਾਰ ਨੂੰ ਪੂਰੇ ਮੁਲਕ 'ਚ ਜ਼ਿਲਾ ਦਫ਼ਤਰਾਂ 'ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕਰਨਗੇ|

ਭੁੱਖ-ਹੜਤਾਲ ਕਿਸਾਨਾਂ ਦਾ ਆਪਣਾ ਮੋਰਚਾ ਹੋਰ ਤੇਜ਼ ਕਰਨ ਦਾ ਇੱਕ ਹਿੱਸਾ ਹੈ|

ਸਰਕਾਰ ਨੂੰ ਨਵੇਂ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨ 26 ਨਵੰਬਰ ਤੋਂ ਦਿੱਲੀ ਦੇ ਬਾਹਰੀ ਇਲਾਕਿਆਂ 'ਚ ਆਪਣਾ ਵਿਰੋਧ ਕਰ ਰਹੇ ਹਨ|

ਹਾਲਾਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੱਦੀਆਂ ਬੈਠਕਾਂ 'ਚ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦੇ 6 ਦੌਰ ਹੋ ਚੁੱਕੇ ਹਨ, ਜਿਨ੍ਹਾਂ 'ਚ ਕਾਨੂੰਨਾਂ 'ਚ ਬਦਲਾਅ ਅਤੇ ਲਿਖਤੀ ਭਰੋਸਾ ਦੇਣ ਦੀ ਗੱਲ ਸਰਕਾਰ ਵੱਲੋਂ ਆਖੀ ਗਈ ਸੀ|

ਜ਼ਿਕਰਯੋਗ ਹੈ ਕਿ ਕਿਸਾਨ ਦਿੱਲੀ ਦੇ ਬਾਰਡਰ 'ਤੇ ਕਿਸਾਨ ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020 , ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਆਦਿ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ|

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link