Apr 14, 2021 9:18 AM -

ਦਿੱਲੀ ਦੇ ਆਵਾਜਾਈ ਮੰਤਰੀ ਕੈਲਾਸ਼ ਗਹਿਲੋਤ ਨੇ ਅੱਜ ਬੁੱਧਵਾਰ ਨੂੰ ਆਪਣੇ ਕੋਵਿਡ-19 ਪੌਜ਼ਿਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ।
ਉਹਨਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਜੋ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਨ੍ਹਾਂ ਨੂੰ ਜ਼ਰੂਰੀ ਸਾਵਧਾਨੀਆਂ ਲੈਣ ਲਈ ਆਖਿਆ ਹੈ।
ਕੈਲਾਸ਼ ਗਹਿਲੋਤ ਨੇ ਟਵੀਟ ਕੀਤਾ,"ਅੱਜ ਮੇਰਾ ਕੋਵਿਡ-19 ਦਾ ਟੈਸਟ ਪੌਜ਼ਿਟਿਵ ਆਇਆ ਹੈ| ਮੈਂ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਜੋ ਵੀ ਮੇਰੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਉਹ ਲੋੜੀਂਦੀ ਸਾਵਧਾਨੀ ਵਰਤਣ।"
ਗ਼ੌਰਤਲਬ ਹੈ ਕਿ ਬੁੱਧਵਾਰ ਨੂੰ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੀ ਕੋਵਿਡ-19 ਪੌਜ਼ਿਟਿਵ ਹੋਏ ਹਨ ਅਤੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਨੇ ਵੀ ਆਪਣੇ ਕੁਝ ਅਧਿਕਾਰੀਆਂ ਦੇ ਕੋਵਿਡ ਪੌਜ਼ਿਟਿਵ ਹੋਣ 'ਤੇ ਆਪਣੇ ਆਪ ਨੂੰ ਇਕਾਂਤਵਾਸ ਕਰਨ ਦਾ ਫੈਸਲਾ ਲਿਆ ਸੀ।
ਇਸੇ ਦੌਰਾਨ,ਕੇਂਦਰੀ ਸਿਹਤ ਮਹਿਕਮੇ ਮੁਤਾਬਕ ਬੁੱਧਵਾਰ ਨੂੰ ਭਾਰਤ ਵਿੱਚ ਕੋਵਿਡ-19 ਦੇ ਨਵੇਂ ਮਾਮਲੇ ਹੁਣ ਤੱਕ ਦੇ ਇੱਕ ਦਿਨ ਦੇ ਸਭ ਤੋਂ ਵੱਧ 1.84 ਲੱਖ ਮਿਲੇ ਹਨ ਅਤੇ ਬੀਤੇ 24 ਘੰਟਿਆਂ ਵਿੱਚ 1,000 ਤੋਂ ਵੀ ਵੱਧ ਮੌਤਾਂ ਹੋਈਆਂ ਹਨ।




